12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਹਰ ਜ਼ਿੰਦਗੀ ਕੀਮਤੀ ਹੈ-ਦਿੱਲੀ ਹਾਈ ਕੋਰਟ

Ad Position 21
No active advertisement
ਅਜੀਤ ਡੈਸਕ 17-07-2026

ਵਾਂਗਚੁਕ ਦੀ ਰੈਗੂਲਰ ਸਿਹਤ ਜਾਂਚ ਕਰਨ ਦੇ ਦਿੱਤੇ ਨਿਰਦੇਸ਼
ਨਵੀਂ ਦਿੱਲੀ, 16 ਜੁਲਾਈ (ਉਪਮਾ ਡਾਗਾ ਪਾਰਥ)-ਦਿੱਲੀ ਹਾਈ ਕੋਰਟ ਨੇ ਜੰਤਰ ਮੰਤਰ ’ਤੇ ਭੁੱਖ ਹੜਤਾਲ ’ਤੇ ਬੈਠੇ ਸਮਾਜਿਕ ਕਾਰਕੁੰਨ ਸੋਨਮ ਵਾਂਗਚੁਕ ਦੀ ਡਿਗਦੀ ਸਿਹਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਹਰ ਇਨਸਾਨ ਦੀ ਜ਼ਿੰਦਗੀ ਕੀਮਤੀ ਹੈ ਅਤੇ ਉਸਦੀ ਰਾਖੀ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਦਿੱਲੀ ਹਾਈ ਕੋਰਟ ਨੇ 19 ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਵਾਂਗਚੁਕ ਨੂੰ ਜ਼ਬਰਦਸਤੀ ਖਾਣਾ ਖਿਲਾਉਣ ਦੀ ਮੰਗ ਵਾਲੀ ਜਨਤਕ ਪਟੀਸ਼ਨ ’ਤੇ ਸੁਣਵਾਈ ਕੀਤੀ।ਜਿਸ ਤੋਂ ਬਾਅਦ ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਸਰਕਾਰੀ ਡਾਕਟਰਾਂ ਤੋਂ ਉਨ੍ਹਾਂ ਦੀ ਨਿਯਮਤ ਜਾਂਚ ਕਰਵਾਈ ਜਾਵੇ ਅਤੇ ਡਾਕਟਰੀ ਰਿਪੋਰਟ ਦੇ ਆਧਾਰ ’ਤੇ ਲੋੜ ਪੈਣ ’ਤੇ ਫੌਰੀ ਕਦਮ ਚੁੱਕੇ ਜਾਣ। ਹਾਈ ਕੋਰਟ ਨੇ ਕੇਂਦਰ ਨੂੰ ਸਪੱਸ਼ਟ ਨਿਰਦੇਸ਼ ਦਿੰਦਿਆਂ ਕਿਹਾ ਕਿ ਸੋਨਮ ਵਾਂਗਚੁਕ ਦੀ ਜਾਨ ਬਚਾਉਣ ਲਈ ਜੋ ਵੀ ਮੈਡੀਕਲ ਮਦਦ ਜ਼ਰੂਰੀ ਹੋਵੇ, ਉਹ ਸਰਕਾਰ ਨੂੰ ਕਰਨੀ ਚਾਹੀਦੀ ਹੈ। ਅਦਾਲਤ ਵਲੋਂ ਸੋਨਮ ਵਾਂਗਚੁਕ ਦੀ ਸਿਹਤ ਜਾਣਨ ਲਈ ਤੈਅ ਵਿਵਸਥਾ ਬਾਰੇ ਪੁੱਛਣ ’ਤੇ ਸਾਲਿਸਟਰ ਜਨਰਲ ਨੇ ਕਿਹਾ ਕਿ ਉਨ੍ਹਾਂ ਦੀ ਰੋਜ਼ ਜਾਂਚ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਨਾਲ ਮੌਜੂਦ ਬਾਕੀ ਲੋਕਾਂ ਨੂੰ ਸਿਹਤ ਨਾਲ ਜੁੜੀਆਂ ਸਾਰੀਆਂ ਜ਼ਰੂਰੀ ਗੱਲਾਂ ਦੱਸੀਆਂ ਜਾਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਵਾਂਗਚੁਕ ਨੇ ਇਜਾਜ਼ਤ ਦਿੱਤੀ, ਸਰਕਾਰੀ ਡਾਕਟਰ ਉਨ੍ਹਾਂ ਕੋਲ ਗਏ ਅਤੇ ਨਿੱਜੀ ਡਾਕਟਰ ਵੀ ਉਥੇ ਜਾਂਚ ਲਈ ਗਏ ਹਨ। ਜ਼ਿਕਰਯੋਗ ਹੈ ਕਿ ਵਾਂਗਚੁਕ ਦੀ ਸਿਹਤ ’ਤੇ ਜਾਰੀ ਰਿਪੋਰਟ ਮੁਤਾਬਿਕ ਭੁੱਖ ਹੜਤਾਲ ਸ਼ੁਰੂ ਹੋਣ ਤੋਂ ਬਾਅਦ ਤੋਂ ਹੁਣ ਤੱਕ ਸੋਨਮ ਵਾਂਗਚੁਕ ਦਾ ਭਾਰ 8.9 ਕਿੱਲੋ ਘਟ ਗਿਆ ਹੈੇੇ।

Ad Position 22
No active advertisement
ਪਿਛਲੀ ਖ਼ਬਰ ਅੱਤਵਾਦੀ ਫੰਡਿੰਗ ਅਤੇ ਗੈਰ-ਕਾਨੂੰਨੀ ਘੁਸਪੈਠ ਮਾਮਲੇ ’ਚ ਈ.ਡੀ. ਵਲੋਂ 4 ਸੂਬਿਆਂ ’ਚ ਛਾਪੇਮਾਰੀ ਅਗਲੀ ਖ਼ਬਰ ‘ਮਿਸ਼ਨ ਆਤਮਨਿਰਭਰਤਾ’ ਤਹਿਤ ਪਿੰਡ ਅਲਿਆਣਾ ਵਿਖੇ ਲਗਾਇਆ ਇਕ ਰੋਜ਼ਾ ਕਿਸਾਨ ਸਿਖਲਾਈ ਕੈਂਪ
Ad Position 24