12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਅੱਤਵਾਦੀ ਫੰਡਿੰਗ ਅਤੇ ਗੈਰ-ਕਾਨੂੰਨੀ ਘੁਸਪੈਠ ਮਾਮਲੇ ’ਚ ਈ.ਡੀ. ਵਲੋਂ 4 ਸੂਬਿਆਂ ’ਚ ਛਾਪੇਮਾਰੀ

Ad Position 21
No active advertisement
ਅਜੀਤ ਡੈਸਕ 17-07-2026

ਲਖਨਊ, 16 ਜੁਲਾਈ (ਪੀ.ਟੀ.ਆਈ.)-ਅਧਿਕਾਰੀਆਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਵੀਰਵਾਰ ਨੂੰ ਅੱਤਵਾਦੀ ਫੰਡਿੰਗ ਅਤੇ ਗੈਰ-ਕਾਨੂੰਨੀ ਘੁਸਪੈਠ ਨੈੱਟਵਰਕ ਨਾਲ ਜੁੜੇ ਮਨੀ ਲਾਂਡਰਿੰਗ ਜਾਂਚ ਦੇ ਮਾਮਲੇ ਤਹਿਤ ਚਾਰ ਸੂਬਿਆਂ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ।ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀ ਦੇ ਲਖਨਊ ਜ਼ੋਨਲ ਦਫ਼ਤਰ ਨੇ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ ਐੱਮ ਐੱਲ ਏ) ਦੇ ਤਹਿਤ ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ ਅਤੇ ਪੱਛਮੀ ਬੰਗਾਲ ਵਿੱਚ ਲਗਭਗ 13 ਥਾਵਾਂ ‘ਤੇ ਛਾਪੇਮਾਰੀ ਕੀਤੀ।ਇਹ 2024 ਈ.ਡੀ. ਮਾਮਲਾ ਉੱਤਰ ਪ੍ਰਦੇਸ਼ ਏ.ਟੀ.ਐੱਸ. (ਅੱਤਵਾਦ ਵਿਰੋਧੀ ਦਸਤੇ) ਵਲੋਂ ਦਰਜ ਕੀਤੀ ਗਈ ਐੱਫ.ਆਈ.ਆਰ. ਨਾਲ ਜੁੜਿਆ ਹੋਇਆ ਹੈ। ਇਹ ਐੱਫ.ਆਈ.ਆਈ. ਇੱਕ ਸੰਗਠਿਤ ਸਿੰਡੀਕੇਟ ਬਾਰੇ ਹੈ ਜਿਸਨੇ ਕਥਿਤ ਤੌਰ ‘ਤੇ ਰੋਹਿੰਗਿਆ ਅਤੇ ਬੰਗਲਾਦੇਸ਼ੀ ਨਾਗਰਿਕਾਂ ਦੀ ਭਾਰਤ ਵਿੱਚ ਗੈਰ-ਕਾਨੂੰਨੀ ਘੁਸਪੈਠ ਦੀ ਸਹੂਲਤ ਦਿੱਤੀ, ਉਨ੍ਹਾਂ ਲਈ ਜਾਅਲੀ ਭਾਰਤੀ ਪਛਾਣ ਪੱਤਰ ਪ੍ਰਾਪਤ ਕੀਤੇ ਅਤੇ ਉਨ੍ਹਾਂ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵਸਾਇਆ।ਅਧਿਕਾਰੀਆਂ ਨੇ ਕਿਹਾ ਕਿ ਏ.ਟੀ.ਐੱਸ. ਜਾਂਚ ਨੇ ਇੱਕ “ਡੂੰਘੇ” ਵਿੱਤੀ ਨੈੱਟਵਰਕ ਦਾ ਖੁਲਾਸਾ ਕੀਤਾ।

Ad Position 22
No active advertisement
ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਦੇ ਵਿਸ਼ਾਲ ਬੁੱਤ ਨੂੰ ਡਿੱਗਣ ਤੋਂ ਬਚਾਉਣ ਲਈ ਸ਼ੁਰੂ ਕੀਤੀ ਉਸਾਰੀ ਨਾਲ ਬੁੱਤ ਦੇ ਡਿੱਗਣ ਦਾ ਬਣਿਆ ਖ਼ਤਰਾ ਅਗਲੀ ਖ਼ਬਰ ਹਰ ਜ਼ਿੰਦਗੀ ਕੀਮਤੀ ਹੈ-ਦਿੱਲੀ ਹਾਈ ਕੋਰਟ
Ad Position 24