13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸਾਰੇ ਪੋਲਿੰਗ ਬੂਥਾਂ ’ਤੇ ਇਕ ਰੋਜ਼ਾ ਵਿਸ਼ੇਸ਼ ਐੱਸ.ਆਈ.ਆਰ. ਕੈਂਪ ਐਤਵਾਰ ਨੂੰ-ਅਨੰਦਿਤਾ ਮਿਤਰਾ

Ad Position 21
No active advertisement
ਅਜੀਤ ਡੈਸਕ 18-07-2026
ਚੰਡੀਗੜ੍ਹ, 17 ਜੁਲਾਈ (ਅਜੀਤ ਬਿਊਰੋ)-ਵਿਸ਼ੇਸ਼ ਵਿਆਪਕ ਮੁੜ ਮੁਲਾਂਕਣ (ਐਸ. ਆਈ. ਆਰ.) ਦਾ ਘਰ-ਘਰ ਗਣਨਾ ਪੜਾਅ ਮੌਜੂਦਾ ਸਮੇਂ ਸੂਬੇ ਭਰ ਵਿਚ ਚੱਲ ਰਿਹਾ ਹੈ, ਜੋ 3 ਅਗਸਤ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ, ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ ’ਤੇ 19 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਇਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਨਾਲ ਵੋਟਰਾਂ ਨੂੰ ਆਪਣੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਸਹੂਲਤ ਮਿਲੇਗੀ। ਸੂਬੇ ਦੇ ਵੋਟਰਾਂ ਨੂੰ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਅਨੰਦਿਤਾ ਮਿਤਰਾ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ ਤਾਂ ਤੁਰੰਤ ਆਪਣੇ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਜਾਓ। ਹਰੇਕ ਯੋਗ ਵੋਟਰ ਦਾ ਨਾਂਅ 13 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿਚ ਸ਼ਾਮਿਲ ਹੋਣਾ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਵੋਟਰਾਂ ਦੀ ਇਸ ਪ੍ਰਕਿਰਿਆ ਵਿਚ ਸਹਾਇਤਾ ਲਈ ਸਾਰੇ ਨਿਰਧਾਰਿਤ ਪੋਲਿੰਗ ਬੂਥਾਂ ’ਤੇ ਮੌਜੂਦ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ-ਕੇਜਰੀਵਾਲ ਅਗਲੀ ਖ਼ਬਰ ਕੇਂਦਰ ਸਰਕਾਰ ਸਿਹਤ, ਸੜਕ ਸੰਪਰਕ ਤੇ ਆਧੁਨਿਕ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵਚਨਬੱਧ-ਮੋਦੀ
Ad Position 24