13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਪ੍ਰਧਾਨ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ-ਕੇਜਰੀਵਾਲ

Ad Position 21
No active advertisement
ਅਜੀਤ ਡੈਸਕ 18-07-2026
ਚੰਡੀਗੜ੍ਹ, 17 ਜੁਲਾਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਹੈ ਕਿ ਗੰਭੀਰ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਝੂਠ ਨਾਲ ਗੁੰਮਰਾਹ ਕਰਨ ਅਤੇ ਇਮਾਨਦਾਰੀ ਦੇ ਭਾਸ਼ਣ ਦੇਣ ਨੂੰ ਤਰਜੀਹ ਦਿੱਤੀ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਸ੍ਰੀ ਰਾਮ ਮੰਦਰ ਚੰਦਾ ਚੋਰੀ, ਗੁਜਰਾਤ ਦੀ ਮੁੰਦਰਾ ਬੰਦਰਗਾਹ ਰਾਹੀਂ ਵਾਰ-ਵਾਰ ਨਸ਼ਿਆਂ ਦੀ ਬਰਾਮਦਗੀ ਅਤੇ ਕੇਂਦਰ ਵਲੋਂ ਪੰਜਾਬ ਦੇ ਰਹਿੰਦੇ ਕਰੀਬ 50,000 ਕਰੋੜ ਰੁਪਏ ਦੇ ਬਕਾਏ ਬਾਰੇ ਸਵਾਲਾਂ ਦੇ ਜਵਾਬ ਦੇਣ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਬਾਰੇ ਗੱਲ ਕਰਨ ਦਾ ਕੋਈ ਅਧਿਕਾਰ ਨਹੀਂ ਹੈ, ਕਿਉਂਕਿ ਇਹ ਭਾਰਤੀ ਜਨਤਾ ਪਾਰਟੀ ਦੀ ਆਪਣੀ ਡਬਲ ਇੰਜਣ ਸਰਕਾਰ ਸੀ, ਜਿਸ ਨੇ 2014 ਤੋਂ 2017 ਦਰਮਿਆਨ ਸੂਬੇ ਨੂੰ ਬਰਬਾਦ ਕੀਤਾ ਸੀ। ਪਾਰਟੀ ਨੇ ਪ੍ਰਧਾਨ ਮੰਤਰੀ ’ਤੇ ਪੰਜਾਬ ਦੀਆਂ ਅਸਲ ਚਿੰਤਾਵਾਂ ਨੂੰ ਸੰਬੋਧਨ ਕਰਨ ਦੀ ਬਜਾਏ ਝੂਠ ਫੈਲਾਉਣ ਦਾ ਦੋਸ਼ ਲਾਇਆ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਨੇ 16 ਡੀ.ਐਸ.ਪੀਜ਼ ਨੂੰ ਤਰੱਕੀ ਦੇ ਕੇ ਬਣਾਇਆ ਐਸ.ਪੀ. ਅਗਲੀ ਖ਼ਬਰ ਸਾਰੇ ਪੋਲਿੰਗ ਬੂਥਾਂ ’ਤੇ ਇਕ ਰੋਜ਼ਾ ਵਿਸ਼ੇਸ਼ ਐੱਸ.ਆਈ.ਆਰ. ਕੈਂਪ ਐਤਵਾਰ ਨੂੰ-ਅਨੰਦਿਤਾ ਮਿਤਰਾ
Ad Position 24