13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਪ੍ਰਧਾਨ ਮੰਤਰੀ ਮੋਦੀ ਦੇ ਸਵਾਗਤ ਲਈ ਰਾਜਿੰਦਰਾ ਪਾਰਕ ਹੈਲੀਪੈਡ ’ਤੇ ਇਕੱਠੇ ਹੋਏ ਕੇਂਦਰੀ, ਸੂਬਾਈ ਤੇ ਪ੍ਰਸ਼ਾਸਨਿਕ ਆਗੂ ਰਾਜਪਾਲ ਕਟਾਰੀਆ, ਮੁੱਖ ਮੰਤਰੀ ਮਾਨ, ਨੱਢਾ ਤੇ ਵੈਸ਼ਨਵ ਨੇ ਕੀਤਾ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ

Ad Position 21
No active advertisement
ਅਜੀਤ ਡੈਸਕ 18-07-2026
ਚੰਡੀਗੜ੍ਹ, 17 ਜੁਲਾਈ (ਸੰਦੀਪ ਕੁਮਾਰ ਮਾਹਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਪਹੁੰਚਣ ‘ਤੇ ਰਾਜਿੰਦਰਾ ਪਾਰਕ ਵਿਖੇ ਬਣਾਏ ਗਏ ਵਿਸ਼ੇਸ਼ ਹੈਲੀਪੈਡ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਦੇ ਸਵਾਗਤ ਲਈ ਕੇਂਦਰ, ਪੰਜਾਬ ਸਰਕਾਰ, ਚੰਡੀਗੜ੍ਹ ਪ੍ਰਸ਼ਾਸਨ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਪਹਿਲਾਂ ਹੀ ਹੈਲੀਪੈਡ ‘ਤੇ ਮੌਜੂਦ ਸਨ।ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਪਹੁੰਚਣ ‘ਤੇ ਕੇਂਦਰੀ ਸਿਹਤ ਮੰਤਰੀ ਜਗਤ ਪ੍ਰਕਾਸ਼ ਨੱਢਾ, ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ, ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ, ਹਰਿਆਣਾ ਦੇ ਕੈਬਨਿਟ ਮੰਤਰੀ ਸ਼ਾਮ ਸਿੰਘ ਰਾਣਾ, ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ, ਚੰਡੀਗੜ੍ਹ ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ, ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ, ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਭਾਜਪਾ ਦੇ ਸੀਨੀਅਰ ਆਗੂ ਅਤੇ ਹਿਮਾਚਲ ਪ੍ਰਦੇਸ਼ ਦੇ ਸਹਿ-ਇੰਚਾਰਜ ਸੰਜੇ ਟੰਡਨ, ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ, ਚੰਡੀਗੜ੍ਹ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਡਾ. ਸਾਗਰਪ੍ਰੀਤ ਹੁੱਡਾ ਅਤੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਕੰਵਰਦੀਪ ਕੌਰ ਨੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ।ਇਸ ਮੌਕੇ ਪ੍ਰਧਾਨ ਮੰਤਰੀ ਨੇ ਮੌਜੂਦ ਆਗੂਆਂ ਅਤੇ ਅਧਿਕਾਰੀਆਂ ਨਾਲ ਸੰਖੇਪ ਮੁਲਾਕਾਤ ਕਰਕੇ ਉਨ੍ਹਾਂ ਦਾ ਸਵਾਗਤ ਸਵੀਕਾਰ ਕੀਤਾ। ਇਸ ਉਪਰੰਤ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪ੍ਰਧਾਨ ਮੰਤਰੀ ਦਾ ਕਾਫ਼ਲਾ ਸਮਾਗਮ ਸਥਾਨ ਲਈ ਰਵਾਨਾ ਹੋਇਆ। ਰਸਤੇ ਦੌਰਾਨ ਵੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ ਅਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਪ੍ਰਧਾਨ ਮੰਤਰੀ ਦੇ ਕਾਫ਼ਲੇ ਦਾ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕੇਂਦਰ ਆਉਣ ਵਾਲੇ ਸਮੇਂ ’ਚ 75 ਹਜ਼ਾਰ ਨਵੀਆਂ ਅੰਡਰਗ੍ਰੈਜੂਏਟ ਅਤੇ ਪੋਸਟਗ੍ਰੈਜੂਏਟ ਮੈਡੀਕਲ ਸੀਟਾਂ ਵੀ ਵਧਾਏਗੀ-ਨੱਢਾ ਅਗਲੀ ਖ਼ਬਰ ਸਰਕਾਰ ਨੇ 16 ਡੀ.ਐਸ.ਪੀਜ਼ ਨੂੰ ਤਰੱਕੀ ਦੇ ਕੇ ਬਣਾਇਆ ਐਸ.ਪੀ.
Ad Position 24