10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਿੱਖ ਪੰਥ ਲਈ ਰਾਹ ਦਸੇਰਾ-ਜਥੇਦਾਰ ਗੜਗੱਜ ਤੇਜਾ ਸਿੰਘ ਸਮੁੰਦਰੀ ਦਾ ਸੰਘਰਸ਼ ਤੇ ਕੁਰਬਾਨੀ ਪੰਥ ਲਈ ਸਦੀਵੀ ਪ੍ਰੇਰਣਾ-ਧਾਮੀ

Ad Position 21
No active advertisement
ਅਜੀਤ ਡੈਸਕ 18-07-2026
ਅੰਮ੍ਰਿਤਸਰ, 17 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਪ੍ਰਬੰਧ ਸੁਧਾਰ ਅਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਅੱਜ ਉਨ੍ਹਾਂ ਦੀ ਯਾਦ ਵਿਚ ਮੁੱਖ ਦਫ਼ਤਰ ਵਿਖੇ ਸਥਾਪਤ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਉਤਸ਼ਾਹ ਸਹਿਤ ਮਨਾਈ ਗਈ, ਜਿਸ ਵਿਚ ਸਿੰਘ ਸਾਹਿਬਾਨ ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਸਵਰਗੀ ਤੇਜਾ ਸਿੰਘ ਸਮੁੰਦਰੀ ਦੇ ਪੋਤਰੇ, ਭਾਰਤ ਦੇ ਅਮਰੀਕਾ ਵਿਚ ਸਾਬਕਾ ਸਫ਼ੀਰ ਅਤੇ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਸੰਮੁਦਰੀ ਨੇ ਵੀ ਪਰਿਵਾਰ ਸਮੇਤ ਸ਼ਿਰਕਤ ਕੀਤੀ।ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਤੇਜਾ ਸਿੰਘ ਸਮੁੰਦਰੀ ਕੁਰਬਾਨੀ ਵਾਲੀ ਸ਼ਖ਼ਸੀਅਤ ਸਨ ਤੇ ਉਨ੍ਹਾਂ ਆਪਣਾ ਸਾਰਾ ਜੀਵਨ ਪੰਥ ਦੇ ਲੇਖੇ ਲਾਇਆ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦੌਰਾਨ ਸਿੱਖ ਯੋਧਿਆਂ ਨੇ ਅੰਗਰੇਜ਼ ਹਕੂਮਤ ਖ਼ਿਲਾਫ਼ ਮੋਰਚਾ ਲਾਇਆ ਅਤੇ ਸਰਕਾਰ ਦੇ ਜ਼ੁਲਮਾਂ ਵਿਰੁੱਧ ਜਿੱਤ ਹਾਸਿਲ ਕਰਦਿਆਂ ਪੰਥ ਦਾ ਨਾਂਅ ਉੱਚਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਆਗੂ ਕੌਮ ਲਈ ਹਮੇਸ਼ਾ ਪ੍ਰੇਰਨਾਸਰੋਤ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਵੀ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀਆਂ ਲਗਾਤਾਰ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤੇਜਾ ਸਿੰਘ ਸਮੁੰਦਰੀ ਨੇ ਪੰਥ ਲਈ ਉਦੋਂ ਸੰਘਰਸ਼ ਲੜਿਆ ਜਦੋਂ ਅੰਗਰੇਜ਼ ਹਕੂਮਤ ਦਾ ਪੂਰਾ ਜ਼ੋਰ ਸੀ ਅਤੇ ਮਹੰਤਾਂ ਵਲੋਂ ਗੁਰਦੁਆਰਾ ਸਾਹਿਬਾਨ ਅੰਦਰ ਮਨਮਤਾਂ ਕੀਤੀਆਂ ਜਾ ਰਹੀਆਂ ਸਨ। ਉਨ੍ਹਾਂ ਕਿਹਾ ਕਿ ਤੇਜਾ ਸਿੰਘ ਸਮੁੰਦਰੀ ਦਾ ਸੰਘਰਸ਼ ਤੇ ਕੁਰਬਾਨੀ ਪੰਥ ਨੂੰ ਸਦੀਵੀ ਪ੍ਰੇਰਣਾ ਦਿੰਦੀ ਰਹੇਗੀ।ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਤੇ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਸਾਡੇ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਅਸੀਂ ਤੇਜਾ ਸਿੰਘ ਸਮੁੰਦਰੀ ਦੀ ਵਿਰਾਸਤ ਹਾਂ। ਉਨ੍ਹਾਂ ਕਿਹਾ ਕਿ ਸ. ਸਮੁੰਦਰੀ ਨੇ ਹਮੇਸ਼ਾ ਪੰਥ ਦੀ ਗੱਲ ਕੀਤੀ ਤੇ ਜੇ ਲੋੜ ਪਈ ਤਾਂ ਉਹ ਆਪਣੀ ਜਾਇਦਾਦ ਵੀ ਪੰਥ ਲੇਖੇ ਲਾਉਣ ਤੋਂ ਪਿੱਛੇ ਨਹੀਂ ਹਟੇ।ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਅੱਜ ਸਾਨੂੰ ਤੇਜਾ ਸਿੰਘ ਸਮੁੰਦਰੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੇ ਪੂਰਨਿਆਂ ‘ਤੇ ਚੱਲਦਿਆਂ ਆਪਣੀਆਂ ਪ੍ਰੰਪਰਾਵਾਂ ਅਤੇ ਮਹਾਨ ਵਿਰਸੇ ਤੇ ਵਿਰਾਸਤ ਨਾਲ ਨਾਲ ਜੁੜਣਾ ਚਾਹੀਦਾ ਹੈ ਤੇ ਇਕੱਠੇ ਹੋਣਾ ਚਾਹੀਦਾ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ, ਜਥੇਦਾਰ ਗੜਗੱਜ, ਬਾਬਾ ਹਰਨਾਮ ਸਿੰਘ ਖ਼ਾਲਸਾ ਤੇ ਹੋਰਨਾਂ ਸ਼ਖ਼ਸੀਅਤਾਂ ਵਲੋਂ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਸਮੁੰਦਰੀ, ਉਨ੍ਹਾਂ ਦੀ ਪਤਨੀ ਤੇ ਭਾਰਤ ਦੇ ਇਟਲੀ ਸਮੇਤ ਹੋਰਨਾ ਮੁਲਕਾਂ ਵਿਚ ਰਾਜਦੂਤ ਰਹੀ ਰੀਨਤ ਕੌਰ ਸੰਧੂ ਨੂੰ ਯਾਦਗਾਰੀ ਚਿੰਨ੍ਹ, ਸ੍ਰੀ ਦਰਬਾਰ ਸਾਹਿਬ ਦਾ ਮਾਡਲ, ਸਿਰੋਪਾਓ ਅਤੇ ਦੁਸ਼ਾਲਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਦੌਰਾਨ ਤੇਜਾ ਸਿੰਘ ਸਮੁੰਦਰੀ ਦੇ ਪਰਿਵਾਰ ਨਾਲ ਹੀ ਸੰਬੰਧਿਤ ਹੋਰ ਪਰਿਵਾਰਕ ਮੈਂਬਰਾਂ ਸਿਮਰਨ ਕੌਰ ਸੰਧੂ, ਕਿਰਨ ਕੌਰ ਸੰਧੂ, ਗੁਰਜੀਤ ਸਿੰਘ ਸੰਧੂ ਤੇ ਸੁਨੀਤਾ ਕੌਰ ਸੰਧੂ ਨੂੰ ਵੀ ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮੁੱਖ ਮੈਨੇਜਰ ਮੇਜਰ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ ਤੇ ਸੂਚਨਾ ਅਧਿਕਾਰੀ ਰਣਧੀਰ ਸਿੰਘ ਵਲੋਂ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਗਿਆਨੀ ਰਾਜਦੀਪ ਸਿੰਘ, ਗਿਆਨੀ ਕੇਵਲ ਸਿੰਘ, ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਮੰਗਵਿੰਦਰ ਸਿੰਘ ਖਾਪੜਖੇੜੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਗੁਰਮੀਤ ਸਿੰਘ ਬੂਹ, ਅਜੈਬ ਸਿੰਘ ਅਭਿਆਸੀ, ਖੁਸ਼ਵਿੰਦਰ ਸਿੰਘ ਭਾਟੀਆ, ਜਸਮੇਰ ਸਿੰਘ ਲਾਛੜੂ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਜਗਸੀਰ ਸਿੰਘ ਮਾਂਗੇਆਣਾ, ਪਰਮਜੀਤ ਸਿੰਘ ਲੱਖੇਵਾਲ, ਰਘਬੀਰ ਸਿੰਘ ਸਹਾਰਨਮਾਜਰਾ, ਅਮਰੀਕਾ ਦੇ ਅਟਾਰਨੀ ਐਟ ਲਾਅ ਜਸਪ੍ਰੀਤ ਸਿੰਘ, ਗੁਰੂ ਨਾਨਕ ਦੇਵ ‘ਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ‘ਵਰਸਿਟੀ ਦੇ ਉਪ ਕੁਲਪਤੀ ਡਾ. ਪ੍ਰਿਤਪਾਲ ਸਿੰਘ, ਕਥਾਵਾਚਕ ਗਿਆਨੀ ਜਸਵੰਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਪ੍ਰੀਤਪਾਲ ਸਿੰਘ, ਬਿਜੈ ਸਿੰਘ, ਜਸਵਿੰਦਰ ਸਿੰਘ ਜੱਸੀ, ਭਗਵੰਤ ਸਿੰਘ ਧੰਗੇੜਾ, ਬਲਵਿੰਦਰ ਸਿੰਘ ਖੈਰਾਬਾਦ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ, ਮੀਤ ਸਕੱਤਰ ਗੁਰਦਿਆਲ ਸਿੰਘ, ਗੁਰਨਾਮ ਸਿੰਘ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਅਜ਼ਾਦ ਦੀਪ ਸਿੰਘ, ਗੁਰਮੀਤ ਸਿੰਘ ਮੁਕਤਸਰ, ਡਾ. ਏ.ਪੀ. ਸਿੰਘ, ਡਾ. ਮਨਜੀਤ ਸਿੰਘ ਉੱਪਲ, ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਸੁਪਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਖਹਿਰਾ ਹਵਾਲਾ ਰਾਸ਼ੀ ਮਾਮਲੇ ’ਚ ਮਨੀਸ਼ ਮਲਹੋਤਰਾ ਤੇ ਸਬਿਆਸਾਚੀ ਦੇ ਮੈਨੇਜਰਾਂ ਦੀ ਗਵਾਹੀ ਟਲੀ ਅਗਲੀ ਖ਼ਬਰ ਕੇਂਦਰੀ ਜੇਲ੍ਹ ’ਚ ਸਿਹਤ ਵਿਗੜਣ ਕਾਰਨ ਹਵਾਲਾਤੀ ਦੀ ਮੌਤ
Ad Position 24