10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਅਜੋਕੀ ਪੀੜ੍ਹੀ ਨੂੰ ਆਪਣੇ ਮਹਾਨ ਵਿਰਸੇ ਤੇ ਵਿਰਾਸਤ ਤੋਂ ਜਾਣੂ ਕਰਵਾਉਣਾ ਚਾਹੀਦਾ-ਉਪ ਰਾਜਪਾਲ ਸੰਧੂ ਜਥੇਦਾਰ ਸਮੁੰਦਰੀ ਦੀ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਤੇ ਗੁਰਦੁਆਰਾ ਸੁਧਾਰ ਲਹਿਰ ਵਿਚ ਵੱਡੀ ਦੇਣ-ਗਿਆਨੀ ਹਰਪ੍ਰੀਤ ਸਿੰਘ

Ad Position 21
No active advertisement
ਅਜੀਤ ਡੈਸਕ 18-07-2026
ਅੰਮ੍ਰਿਤਸਰ, 17 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਗੁਰਦੁਆਰਾ ਸੁਧਾਰ ਅਤੇ ਅਕਾਲੀ ਲਹਿਰ ਦੇ ਵੱਡੇ ਆਗੂ ਜਥੇਦਾਰ ਤੇਜਾ ਸਿੰਘ ਸਮੁੰਦਰੀ ਦਾ 100 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਸਥਾਨਕ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਮਨਾਇਆ ਗਿਆ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਹੋਏ ਇਸ ਸਮਾਗਮ ਵਿਚ ਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਤੋਂ ਇਲਾਵਾ ਜਥੇਦਾਰ ਸਮੁੰਦਰੀ ਦੇ ਪੋਤਰੇ ਅਤੇ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਵੀ ਪਰਿਵਾਰ ਸਮੇਤ ਸ਼ਾਮਿਲ ਹੋਏ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਥੇਦਾਰ ਤੇਜਾ ਸਿੰਘ ਸਮੁੰਦਰੀ ਦੀ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਮੌਕੇ 1920 ‘ਚ ਸ਼ੁਰੂ ਹੋਈ ਗੁਰਦੁਆਰਾ ਸੁਧਾਰ ਲਹਿਰ ਨੂੰ ਬਹੁਤ ਵੱਡੀ ਦੇਣ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਵਿਚ ਮੋਹਰੀ ਰੋਲ ਨਿਭਾਇਆ ਅਤੇ ਗੁਰਦੁਆਰਾ ਸੁਧਾਰ ਲਹਿਰ ਲਈ ਲੱਗੇ ਸਾਰੇ ਮੋਰਚਿਆਂ ਵਿਚ ਵਿਉਂਤਬੰਦੀ ਅਤੇ ਅਨੁਸ਼ਾਸਨ ਦੀ ਜ਼ਿੰਮੇਵਾਰੀ ਵੀ ਤਨਦੇਹੀ ਨਾਲ ਨਿਭਾਈ। ਚਾਬੀਆਂ ਦੇ ਮੋਰਚੇ, ਗੁਰੂ ਕੇ ਬਾਗ ਦੇ ਮੋਰਚੇ ਅਤੇ ਨਾਭਾ ਦੇ ਰਾਜਾ ਰਿਪੁਦਮਨ ਸਿੰਘ ਦੀ ਬੇਦਖਲੀ ਵਿਰੁੱਧ ਲੱਗੇ ਜੈਤੋ ਦੇ ਮੋਰਚੇ ਵਿਚ ਉਨ੍ਹਾਂ ਦਾ ਵੱਡਾ ਯੋਗਦਾਨ ਸੀ।ਜਥੇਦਾਰ ਸਮੁੰਦਰੀ ਦੇ ਪੋਤੇ ਅਤੇ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਆਪਣੇ ਪਿਛੋਕੜ ਅਤੇ ਵਿਰਸੇ ਬਾਰੇ ਪਤਾ ਹੋਣਾ ਚਾਹੀਦਾ ਹੈ।ਸ਼ਤਾਬਦੀ ਸਮਾਗਮ ਦੌਰਾਨ ਗਿਆਨੀ ਹਰਪ੍ਰੀਤ ਸਿੰਘ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ, ਪਰਮਿੰਦਰ ਸਿੰਘ ਢੀਂਡਸਾ, ਗਗਨਦੀਪ ਸਿੰਘ ਬਰਨਾਲਾ ਤੇ ਹੋਰਨਾਂ ਆਗੂਆਂ ਵਲੋਂ ਉਪ ਰਾਜਪਾਲ ਦਿੱਲੀ ਤੇ ਉਨ੍ਹਾਂ ਦੀ ਪਤਨੀ ਤੇ ਸਾਬਕਾ ਸਫ਼ੀਰ ਰੀਨਤ ਕੌਰ ਸੰਧੂ ਨੂੰ ਯਾਦਗਾਰੀ ਚਿੰਨ੍ਹ ਅਤੇ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਪੁੱਜੇ ਜਥੇ: ਸਮੁੰਦਰੀ ਦੇ ਪਰਿਵਾਰ ਅਤੇ ਆਈਆਂ ਸੰਗਤਾਂ ਦਾ ਧੰਨਵਾਦ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਕੀਤਾ ਗਿਆ।ਇਸ ਮੌਕੇ ਸੁੱਚਾ ਸਿੰਘ ਛੋਟੇਪੁਰ, ਸਰਵਨ ਸਿੰਘ ਫਿਲੌਰ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਐਡਵੋਕੇਟ ਜਸਬੀਰ ਸਿੰਘ ਘੁੰਮਣ, ਜਥੇਦਾਰ ਰਘਬੀਰ ਸਿੰਘ ਰਾਜਾਸਾਂਸੀ, ਅਜੈਪਾਲ ਸਿੰਘ ਮੀਰਾਂਕੋਟ, ਜਸਵੰਤ ਸਿੰਘ ਪੁੜੈਣ, ਹਰਬੰਸ ਸਿੰਘ ਮੰਝਪੁਰ, ਜਗਜੀਤ ਸਿੰਘ ਕੋਹਲੀ, ਭਾਈ ਮੋਹਕਮ ਸਿੰਘ, ਮਨਜੀਤ ਸਿੰਘ ਭੋਮਾ, ਮਨਿੰਦਰ ਸਿੰਘ ਧੁੰਨਾ, ਦਲਜਿੰਦਰਬੀਰ ਸਿੰਘ ਵਿਰਕ, ਹਰਜਿੰਦਰ ਸਿੰਘ ਠਰੂ, ਅਮਨਦੀਪ ਸਿੰਘ, ਅਮਿਤ ਸੇਠੀ ਬਲਾਚੌਰ, ਰਘਬੀਰ ਸਿੰਘ ਭੁੱਚਰ, ਭਾਗ ਸਿੰਘ ਅਲਾਦੀਨਪੁਰ, ਹਰਜੀਤ ਸਿੰਘ ਪੁਰੇਵਾਲ, ਦਲਵਿੰਦਰ ਸਿੰਘ ਗਰਚਾ, ਮਨਜੀਤ ਸਿੰਘ ਬਾਠ, ਡਾ. ਅੰਗਰੇਜ਼ ਸਿੰਘ, ਬੇਅੰਤ ਸਿੰਘ ਖਿਆਲਾ, ਮਧੂਪਾਲ ਸਿੰਘ ਗੋਗਾ ਅਤੇ ਸੁਖਰਾਜ ਸਿੰਘ ਸੋਹਲ ਆਦਿ ਆਗੂਆਂ ਸਮੇਤ ਹੋਰ ਪਾਰਟੀ ਆਗੂ, ਵਰਕਰ ਤੇ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਖੋਜਕਰਤਾਵਾਂ ਨੇ ਹਰੀ ਹਾਈਡਰੋਜਨ ਤੇ ਗੰਦੇ ਪਾਣੀ ਦੇ ਇਲਾਜ ਤਕਨਾਲੋਜੀ ਲਈ ਪੇਟੈਂਟ ਕੀਤਾ ਪ੍ਰਾਪਤ ਅਗਲੀ ਖ਼ਬਰ ਖਹਿਰਾ ਹਵਾਲਾ ਰਾਸ਼ੀ ਮਾਮਲੇ ’ਚ ਮਨੀਸ਼ ਮਲਹੋਤਰਾ ਤੇ ਸਬਿਆਸਾਚੀ ਦੇ ਮੈਨੇਜਰਾਂ ਦੀ ਗਵਾਹੀ ਟਲੀ
Ad Position 24