09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਪ੍ਰਧਾਨ ਮੰਤਰੀ ਨੇ ਪੰਜਾਬ ਲਈ ਚੋਣ ਫੇਰੀਆਂ ਤੋਂ ਇਲਾਵਾ ਕੁੱਝ ਨਹੀਂ ਕੀਤਾ-ਵੜਿੰਗ

Ad Position 21
No active advertisement
ਅਜੀਤ ਡੈਸਕ 18-07-2026
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ 12 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਲਈ ਚੋਣਾਂ ਦੌਰਾਨ ਫੇਰੀਆਂ ਵੇਲੇ ਵਾਅਦੇ ਅਤੇ ਬਿਆਨ ਦੇਣ ਤੋਂ ਇਲਾਵਾ ਕੋਈ ਕੰਮ ਨਹੀਂ ਕੀਤਾ ਹੈ। ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ’ਤੇ ਪ੍ਰਤੀਕਿਰਿਆ ਦਿੰਦਿਆਂ ਵੜਿੰਗ ਨੇ ਕਿਹਾ ਕਿ ਇਹ ਬਿਲਕੁਲ ਸਪੱਸ਼ਟ ਹੈ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਪੰਜਾਬ ਆਏ ਸਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕੋਲ ਪੰਜਾਬ ਲਈ ਕੋਈ ਨਵੀਂ ਜਾਂ ਠੋਸ ਯੋਜਨਾ ਨਹੀਂ ਸੀ, ਸਗੋਂ ਉਹ ਸਿਰਫ਼ ਉਹੀ ਪੁਰਾਣੇ ਵਾਅਦੇ ਦੁਹਰਾ ਰਹੇ ਹਨ, ਜਿਨ੍ਹਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਦੀ ਕੋਈ ਨੀਅਤ ਨਹੀਂ ਦਿਖਾਈ ਦਿੰਦੀ।
Ad Position 22
No active advertisement
ਪਿਛਲੀ ਖ਼ਬਰ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 20ਵੇਂ ਦਿਨ ਵੀ ਜਾਰੀ ਅਗਲੀ ਖ਼ਬਰ ਲਹਿਰਾਗਾਗਾ ਦੇ ਅਰਨਵ ਜਿੰਦਲ ਨੇ ਨੀਟ-2026 ’ਚ 50ਵਾਂ ਰੈਂਕ ਹਾਸਿਲ ਕੀਤਾ ਪੰਜਾਬ ’ਚੋਂ ਤੀਜਾ ਤੇ ਜ਼ਿਲ੍ਹਾ ਸੰਗਰੂਰ ਦਾ ਬ...
Ad Position 24