09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਲੁਧਿਆਣਾ ਵਿਖੇ ਐਨ. ਆਰ. ਆਈ. ਮਿਲਣੀ 22 ਨੂੰ

Ad Position 21
No active advertisement
ਅਜੀਤ ਡੈਸਕ 18-07-2026
ਲੁਧਿਆਣਾ, 17 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਦੇ ਐਨ.ਆਰ.ਆਈ. ਮਾਮਲੇ ਵਿਭਾਗ ਵਲੋਂ ਗੈਰ-ਨਿਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ 22 ਜੁਲਾਈ ਨੂੰ ਲੁਧਿਆਣਾ ਵਿਖੇ ‘ਐਨ.ਆਰ.ਆਈ. ਮਿਲਣੀ’ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਸਮਾਗਮ ਸਵੇਰੇ 11 ਵਜੇ ਸੋਹਣ ਲਾਲ ਪਾਹਵਾ ਆਡੀਟੋਰੀਅਮ, ਗੁਰੂ ਨਾਨਕ ਭਵਨ, ਫ਼ਿਰੋਜ਼ਪੁਰ ਰੋਡ, ਲੁਧਿਆਣਾ ਵਿਖੇ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਵਿਚ ਲੁਧਿਆਣਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਜ਼ਿਲ੍ਹਿਆਂ ਨਾਲ ਸੰਬੰਧਿਤ ਐਨ.ਆਰ.ਆਈ. ਭਾਗ ਲੈਣਗੇ। ਸਮਾਗਮ ਦੌਰਾਨ ਐਨ.ਆਰ.ਆਈ. ਮਾਮਲੇ ਵਿਭਾਗ, ਪੰਜਾਬ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਰਹਿਣਗੇ, ਜੋ ਭਾਗੀਦਾਰਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦੇ ਜਲਦੀ ਨਿਪਟਾਰੇ ਲਈ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣਗੇ। ਵਿਸ਼ੇਸ਼ ਸਕੱਤਰ ਨੇ ਲੁਧਿਆਣਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਜ਼ਿਲ੍ਹਿਆਂ ਨਾਲ ਸਬੰਧਿਤ ਐਨ.ਆਰ.ਆਈ. ਨੂੰ ਇਸ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਸੁਚਾਰੂ ਪ੍ਰਬੰਧਾਂ ਅਤੇ ਅਗਾਊਂ ਯੋਜਨਾਬੰਦੀ ਨੂੰ ਯਕੀਨੀ ਬਣਾਉਣ ਲਈ ਇੱਛੁਕ ਐਨ.ਆਰ.ਆਈਜ਼ ਨੂੰ ਆਨਲਾਈਨ ਰਜਿਸਟ੍ਰੇਸ਼ਨ ਫਾਰਮ ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਵੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸੋਮਨਾਥ ਭਾਰਤੀ ਦੀ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ ਹਾਈ ਕੋਰਟ ਦੇ ਫ਼ੈਸਲੇ ਨੂੰ ਦਿੱਤੀ ਹੈ ਚੁਣੌਤੀ, ਮਾਲਵੀਆ ਨ... ਅਗਲੀ ਖ਼ਬਰ ਪਾਕਿ ਗਿਲਗਿਤ-ਬਾਲਟਿਸਤਾਨ ਨੂੰ ਬਣਾਏਗਾ ਦੇਸ਼ ਦਾ 5ਵਾਂ ਸੂਬਾ ਵਿਧਾਨ ਸਭਾ ਇਜਲਾਸ ’ਚ ਮਤਾ ਪੇਸ਼, ਸੰਵਿਧਾਨ ’ਚ ਸੋਧ ਦੀ ਕੀਤ...
Ad Position 24