09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਐੱਸ.ਆਈ.ਆਰ. ’ਚ ਨਾਂਅ ਕੱਟਣ ਨਾਲ ਨਾਗਰਿਕਤਾ ਖ਼ਤਮ ਨਹੀਂ ਹੁੰਦੀ

Ad Position 21
No active advertisement
ਅਜੀਤ ਡੈਸਕ 18-07-2026
ਨਵੀਂ ਦਿੱਲੀ, 17 ਜੁਲਾਈ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਵੋਟਰ ਸੂਚੀ ਤੋਂ ਬਾਹਰ ਕੀਤੇ ਗਏ ਲੋਕਾਂ ਨਾਲ ਸੰਬੰਧਿਤ ਇਕ ਪਟੀਸ਼ਨ ’ਤੇ ਸੁਣਵਾਈ ਕੀਤੀ। ਅਦਾਲਤ ਨੇ ਕਿਹਾ ਕਿ ਵੋਟਰ ਸੂਚੀ ’ਚੋਂ ਨਾਂਅ ਹਟਾਉਣ ਨਾਲ ਕਿਸੀ ਦੀ ਨਾਗਰਿਕਤਾ ਖ਼ਤਮ ਨਹੀਂ ਹੁੰਦੀ। ਦਰਅਸਲ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਵਿਚ ਮੰਗ ਕੀਤੀ ਗਈ ਹੈ ਕਿ ਬੰਗਾਲ ’ਚ ਜਿਨ੍ਹਾਂ ਲੋਕਾਂ ਦੇ ਨਾਂਅ ਐੱਸ.ਆਈ.ਆਰ. ਕਾਰਨ ਹਟਾ ਦਿੱਤੇ ਗਏ ਹਨ, ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਮਿਲਣਾ ਬੰਦ ਨਹੀਂ ਹੋਣਾ ਚਾਹੀਦਾ। ਨਾਗਰਿਕਤਾ ੍ਯਤੇ ਅੰਤਿਮ ਫ਼ੈਸਲਾ ਹੋਣ ਤਕ ਸਾਰੀਆਂ ਸਹੂਲਤਾਂ ਮਿਲਦੀਆਂ ਰਹਿਣੀਆਂ ਚਾਹੀਦੀਆਂ ਹਨ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜਾਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਚੋਣ ਕਮਿਸ਼ਨ ਅਤੇ ਪੱਛਮੀ ਬੰਗਾਲ ਸਰਕਾਰ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ। ਦੱਸਣਯੋਗ ਹੈ ਕਿ ਬੰਗਾਲ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਤਹਿਤ ਅੰਨਪੂਰਨਾ ਯੋਜਨਾ ਵਰਗੀਆਂ ਯੋਜਨਾਵਾਂ ਦਾ ਫ਼ਾਇਦਾ ਅਜਿਹੇ ਲੋਕਾਂ ਨੂੰ ਦੇਣ ਤੋਂ ਮਨਾ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਕੀਤੇ ਹਨ,ਜਿਨ੍ਹਾਂ ਦਾ ਨਾਂਅ ਵੋਟਰ ਸੂਚੀ ’ਚੋਂ ਹਟਾ ਦਿੱਤਾ ਗਿਆ ਹੈ। ਇਹ ਦਾਅਵਾ ਕੀਤਾ ਗਿਆ ਹੈ ਕਿ ਇਨ੍ਹਾਂ ਲੋਕਾਂ ਨੂੰ ਜਾਤੀ ਸਰਟੀਫ਼ਿਕੇਟ ਵੀ ਜਾਰੀ ਨਹੀਂ ਕੀਤੇ ਜਾ ਰਹੇ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਲ ਸੈਨਾ ਨੂੰ ਇਕ ਹੋਰ ਐਮ.ਐਚ.-60 ਸੀਹਾਕ ਹੈਲੀਕਾਪਟਰ ਸੌਂਪਿਆ-ਅਮਰੀਕਾ ਅਗਲੀ ਖ਼ਬਰ ਐੱਸ.ਆਈ.ਆਰ. ’ਚ ਨਾਂਅ ਕੱਟਣ ਨਾਲ ਨਾਗਰਿਕਤਾ ਖ਼ਤਮ ਨਹੀਂ ਹੁੰਦੀ
Ad Position 24