09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਆਯੁਸ਼ਮਾਨ ਆਰੋਗਿਆ ਮੰਦਰਾਂ ਅਤੇ ਟੀ.ਬੀ. ਮੁਕਤ ਭਾਰਤ ਦਾ ਜ਼ਿਕਰ

Ad Position 21
No active advertisement
ਅਜੀਤ ਡੈਸਕ 18-07-2026
ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਭਰ ’ਚ ਕਰੀਬ 1.75 ਲੱਖ ਆਯੁਸ਼ਮਾਨ ਆਰੋਗਿਆ ਮੰਦਰ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ, ਜਿਥੇ ਬਲੱਡ ਪ੍ਰੈਸ਼ਰ, ਸ਼ੂਗਰ ਸਮੇਤ ਕਈ ਬਿਮਾਰੀਆਂ ਦੀ ਸਮੇਂ ਸਿਰ ਜਾਂਚ ਕੀਤੀ ਜਾਂਦੀ ਹੈ। ਈ-ਸੰਜੀਵਨੀ ਰਾਹੀਂ ਲੋਕ ਘਰ ਬੈਠੇ ਡਾਕਟਰਾਂ ਤੋਂ ਸਲਾਹ ਅਤੇ ਇਲਾਜ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਯਤਨਾਂ ਨਾਲ ਮਾਤਾ ਅਤੇ ਬੱਚਿਆਂ ਦੀ ਮੌਤ ਦਰ ’ਚ ਕਮੀ ਆਈ ਹੈ ਅਤੇ ਹੁਣ ਦੇਸ਼ ’ਚ 90 ਫ਼ੀਸਦੀ ਤੋਂ ਵੱਧ ਜਨਮ ਹਸਪਤਾਲਾਂ ’ਚ ਹੋ ਰਹੇ ਹਨ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਟੀ.ਬੀ. ਮੁਕਤ ਭਾਰਤ ਅਭਿਆਨ ਦੇ ਚੰਗੇ ਨਤੀਜੇ ਸਾਹਮਣੇ ਆਏ ਹਨ। ਇਲਾਜ ਦਾ ਦਾਇਰਾ 90 ਫ਼ੀਸਦੀ ਤੋਂ ਵੱਧ ਹੋ ਗਿਆ ਹੈ, ਜਦਕਿ ਟੀ.ਬੀ. ਦੇ ਮਾਮਲਿਆਂ ’ਚ 21 ਫ਼ੀਸਦੀ ਦੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਨੇ ਵੀ ਭਾਰਤ ਦੀਆਂ ਇਨ੍ਹਾਂ ਪ੍ਰਾਪਤੀਆਂ ਨੂੰ ਮਾਨਤਾ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਜਿੱਤ ਦਾ ਜਸ਼ਨ ਪਿਆ ਮਹਿੰਗਾ ਅਰਜਨਟੀਨਾ ਖ਼ਿਲਾਫ਼ ਫੀਫਾ ਨੇ ਜਾਂਚ ਕੀਤੀ ਤੇਜ਼ ਅਗਲੀ ਖ਼ਬਰ ਹਾਈ ਕੋਰਟ ਵਲੋਂ ਫਿਲਮ ‘ਸਤਲੁਜ’ ਨੂੰ ਓ.ਟੀ.ਟੀ. ਪਲੇਟਫਾਰਮ ਤੋਂ ਹਟਾਉਣ ਸੰਬੰਧੀ ਜਨਹਿੱਤ ਪਟੀਸ਼ਨ ਖਾਰਜ
Ad Position 24