09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਪ੍ਰਧਾਨ ਮੰਤਰੀ ਨਾਲ ਮੰਚ ਸਾਂਝਾ ਕਰਨ ’ਤੇ ਭਖੀ ਸਿਆਸਤ ਮਗਰੋਂ ਮਨੀਸ਼ ਤਿਵਾੜੀ ਨੇ ਤੋੜੀ ਚੁੱਪੀ ਕਿਹਾ, ਮੈ ਸਿਰਫ਼ ਸੰਵਿਧਾਨਕ ਪ੍ਰੋਟੋਕਾਲ ਅਤੇ ਸ਼ਿਸ਼ਟਾਚਾਰ ਦੀ ਪਾਲਣਾ ਕੀਤੀ

Ad Position 21
No active advertisement
ਅਜੀਤ ਡੈਸਕ 19-07-2026
ਚੰਡੀਗੜ੍ਹ, 18 ਜੁਲਾਈ (ਵਿਕਰਮਜੀਤ ਸਿੰਘ ਮਾਨ)-ਚੰਡੀਗੜ੍ਹ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੰਚ ਸਾਂਝਾ ਕਰਨ ਅਤੇ ਗੱਲਬਾਤ ਕਰਦੇ ਨਜ਼ਰ ਆਉਣ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਇਸ ਮੁੱਦੇ ’ਤੇ ਸਿਆਸਤ ਭਖਣ ਮਗਰੋਂ ਮਨੀਸ਼ ਤਿਵਾੜੀ ਵਲੋਂ ਚੁੱਪੀ ਤੋੜਦਿਆਂ ਆਪਣਾ ਪੱਖ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਿਰਫ਼ ਸੰਵਿਧਾਨਕ ਪ੍ਰੋਟੋਕਾਲ ਅਤੇ ਸ਼ਿਸ਼ਟਾਚਾਰ ਦੀ ਪਾਲਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਲੋਕਤੰਤਰੀ ਮਰਿਆਦਾਵਾਂ ਅਤੇ ਪ੍ਰੋਟੋਕਾਲ ਦਾ ਸਨਮਾਨ ਕਰਦੇ ਹਨ। ਉਨ੍ਹਾਂ ਅਨੁਸਾਰ ਕਿਸੇ ਵੀ ਵਿਕਾਸ ਕਾਰਜ ਜਾਂ ਲੋਕ ਭਲਾਈ ਨਾਲ ਜੁੜੇ ਪ੍ਰਾਜੈਕਟ ਨੂੰ ਪਾਰਟੀ ਦੀ ਰਾਜਨੀਤੀ ਤੋਂ ਉੱਪਰ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹਿੱਤਾਂ ਨਾਲ ਜੁੜੀਆਂ ਯੋਜਨਾਵਾਂ ਦਾ ਸਮਰਥਨ ਕਰਨਾ ਇਕ ਚੁਣੇ ਹੋਏ ਜਨ ਪ੍ਰਤੀਨਿਧ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਸਿਆਸਤ ਪਹਿਲਾਂ ਦੇ ਮੁਕਾਬਲੇ ਕਾਫ਼ੀ ਜ਼ਿਆਦਾ ਜ਼ਹਿਰੀਲੀ ਹੋ ਗਈ ਹੈ ਅਤੇ ਹੁਣ ਸਿਆਸੀ ਵਿਰੋਧੀਆਂ ਨੂੰ ਵੀ ਨਿੱਜੀ ਦੁਸ਼ਮਣ ਵਾਂਗ ਦੇਖਿਆ ਜਾਣ ਲੱਗਾ ਹੈ, ਜੋ ਕਿ ਲੋਕਤੰਤਰ ਲਈ ਸਿਹਤਮੰਦ ਰਵੱਈਆ ਨਹੀਂ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਵਿਚਾਰਾਂ ’ਚ ਅੰਤਰ ਹੋ ਸਕਦਾ ਹੈ ਪਰ ਸ਼ਿਸ਼ਟਾਚਾਰ ਅਤੇ ਆਪਸੀ ਸਨਮਾਨ ਹਮੇਸ਼ਾ ਕਾਇਮ ਰਹਿਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ’ਚ ਵਿਕਾਸ ਪ੍ਰਾਜੈਕਟਾਂ ਦੇ ਉਦਘਾਟਨ ਲਈ ਪਹੁੰਚੇ ਸਨ। ਇਸ ਮੌਕੇ ਮਨੀਸ਼ ਤਿਵਾੜੀ ਵੀ ਮੰਚ ’ਤੇ ਮੌਜੂਦ ਸਨ ਅਤੇ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਗੱਲਬਾਤ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇਖਣ ਨੂੰ ਮਿਲੀਆਂ। ਮਨੀਸ਼ ਤਿਵਾੜੀ ਨੇ ਇਸ ਮਗਰੋਂ ਕਿਹਾ ਕਿ ਜਨਹਿੱਤ ਅਤੇ ਵਿਕਾਸ ਦੇ ਮੁੱਦਿਆਂ ਨੂੰ ਸਿਆਸੀ ਨਜ਼ਰੀਏ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ। ਉਨ੍ਹਾਂ ਦਾ ਮੰਨਣਾ ਹੈ ਕਿ ਜਿਥੇ ਲੋਕਾਂ ਦੇ ਭਲੇ ਦੀ ਗੱਲ ਹੋਵੇ, ਉਥੇ ਹਰ ਲੋਕ ਨੁਮਾਇੰਦੇ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਤਿਵਾੜੀ ਦੇ ਇਸ ਬਿਆਨ ਨੂੰ ਉਨ੍ਹਾਂ ਦੇ ਸਮਰਥਕ ਲੋਕਤੰਤਰੀ ਪਰੰਪਰਾਵਾਂ, ਸੰਵਿਧਾਨਕ ਮਰਿਆਦਾਵਾਂ ਅਤੇ ਸਿਆਸੀ ਸੱਭਿਆਚਾਰ ਨੂੰ ਮਜ਼ਬੂਤ ਕਰਨ ਵਾਲਾ ਰੁਖ਼ ਦੱਸ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕਤੰਤਰ ’ਚ ਵਿਚਾਰਾਂ ਦਾ ਅੰਤਰ ਸੁਭਾਵਿਕ ਹੈ ਪਰ ਪ੍ਰੋਟੋਕਾਲ ਅਤੇ ਦੇਸ਼ ਦੇ ਸੰਵਿਧਾਨਕ ਅਹੁਦਿਆਂ ਦਾ ਸਨਮਾਨ ਕਰਨਾ ਹਰ ਜਨ ਪ੍ਰਤੀਨਿਧ ਦੀ ਜ਼ਿੰਮੇਵਾਰੀ ਹੈ। ਦੇਸ਼ ਦੀ ਰਾਜਧਾਨੀ ਵੱਲ ਇਸ਼ਾਰਾ ਕਰਦੇ ਹੋਏ ਮਨੀਸ਼ ਤਿਵਾੜੀ ਨੇ ਕਿਹਾ ਕਿ ਅੱਜ ਦਿੱਲੀ ਨਿੱਘਰ ਚੁੱਕੀ ਰਾਜਨੀਤੀ ਦਾ ਪ੍ਰਤੀਕ ਬਣ ਗਈ ਹੈ। ਉਨ੍ਹਾਂ ਕਿਹਾ ਕਿ ਉਹ ਜਾਣਬੁੱਝ ਕੇ ਪੁਰਾਣੀਆਂ ਕਦਰਾਂ-ਕੀਮਤਾਂ ਵਾਲੀ ਸੋਚ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਬੁਨਿਆਦੀ ਸ਼ਿਸ਼ਟਾਚਾਰ, ਪ੍ਰੋਟੋਕਾਲ ਅਤੇ ਇਸ ਮੂਲ ਵਿਸ਼ਵਾਸ ਨੂੰ ਮੰਨਦੇ ਹਨ ਕਿ ਲੋਕ ਸੇਵਾ ਨੂੰ ਆਖ਼ਿਰਕਾਰ ਕੌੜੇ ਸਿਆਸੀ ਮਤਭੇਦਾਂ ਤੋਂ ਉੱਪਰ ਰੱਖਿਆ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਮਨੀਸ਼ ਤਿਵਾੜੀ ਦੀ ਪ੍ਰਧਾਨ ਮੰਤਰੀ ਨਾਲ ਇਸ ਮੁਲਾਕਾਤ ਨੂੰ ਪੰਜਾਬ ਵਿਚ ਆਉਂਦੀਆਂ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਦੇਖਿਆ ਜਾਣ ਲੱਗਾ ਸੀ, ਜਿਸ ਮਗਰੋਂ ਸਿਆਸੀ ਚਰਚਾਵਾਂ ਦਾ ਬਾਜ਼ਾਰ ਗਰਮ ਹੋਣ ਲੱਗਿਆ, ਜਿਸ ਉਤੇ ਤਿਵਾੜੀ ਵਲੋਂ ਆਪਣਾ ਪੱਖ ਰੱਖ ਦਿੱਤਾ ਗਿਆ ਹੈ ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਸਜਾਈ ਦਸਤਾਰ ਦੇ ਹਰੇ ਰੰਗ ਨੇ ਛੇੜੀ ਨਵੀਂ ਚਰਚਾ...! ਜਲੰਧਰ ਦੇ ਨੌਜਵਾਨ ਸਮਪ੍ਰੀਤ ਸਿੰਘ ਨੇ ਸਜਾਈ... ਅਗਲੀ ਖ਼ਬਰ ਹਾਈਕਮਾਨ ਦੇ ਫ਼ੈਸਲੇ ਤੋਂ ਬਾਅਦ ਕੀ ਇਕ ਮੰਚ ’ਤੇ ਇਕੱਠੇ ਹੋਣਗੇ ਪੰਜਾਬ ਕਾਂਗਰਸ ਦੇ ਸਾਰੇ ਆਗੂ * ਚੰਨੀ ਧੜੇ ਦੇ ਆਗੂਆਂ...
Ad Position 24