09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਮਜੀਠੀਆ ਮਾਮਲੇ ਦੀ ਸੁਣਵਾਈ 29 ਜੁਲਾਈ ਤੱਕ ਮੁਲਤਵੀ

Ad Position 21
No active advertisement
ਅਜੀਤ ਡੈਸਕ 19-07-2026
ਐੱਸ. ਏ. ਐੱਸ. ਨਗਰ, 18 ਜੁਲਾਈ (ਕਪਿਲ ਵਧਵਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਨਾਲ ਸੰਬੰਧਿਤ ਕੇਸ ਵਿਚ ਅਦਾਲਤੀ ਕਾਰਵਾਈ ਮੁਹਾਲੀ ਬਾਰ ਐਸੋਸੀਏਸ਼ਨ ਦੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਅੱਗੇ ਨਹੀਂ ਵਧ ਸਕੀ। ਇਸ ਦੌਰਾਨ ਮਸ਼ੋਬਰਾ ਸਥਿਤ ਫਾਰਮ ਹਾਊਸ ਦੀਆਂ ਚਾਬੀਆਂ, ਬਿਕਰਮ ਸਿੰਘ ਮਜੀਠੀਆ ਦੇ ਮੋਬਾਈਲ ਫ਼ੋਨ, ਜੋ ਕਿ ਇਸ ਵੇਲੇ ਪੰਜਾਬ ਵਿਜੀਲੈਂਸ ਬਿਊਰੋ ਦੇ ਕਬਜ਼ੇ ‘ਚ ਹੈ, ਸਮੇਤ ਮਜੀਠੀਆ ਦੇ ਕਰੀਬੀ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਦੀ ਜ਼ਮਾਨਤ ਅਰਜ਼ੀ ਸੰਬੰਧੀ ਸੁਣਵਾਈ 29 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ। ਅਦਾਲਤ ਵਿਚ ਅੱਜ ਇਨ੍ਹਾਂ ਸਾਰੇ ਮਾਮਲਿਆਂ ‘ਤੇ ਸੁਣਵਾਈ ਹੋਣੀ ਸੀ ਪਰ ਬਾਰ ਐਸੋਸੀਏਸ਼ਨ ਦੀ ਹੜਤਾਲ ਕਾਰਨ ਕੇਸ ‘ਚ ਕਾਰਵਾਈ ਨਹੀਂ ਹੋ ਸਕੀ। ਦਰਅਸਲ ਰਾਜਪਾਲ ਤੋਂ ਮਨਜ਼ੂਰੀ ਮਿਲਣ ਉਪਰੰਤ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦੋਸ਼ ਤੈਅ ਹੋਣ ਦੀ ਕਾਰਵਾਈ ਹਾਲੇ ਬਾਕੀ ਹੈ। ਹੁਣ ਅਦਾਲਤ ਵਲੋਂ ਅਗਲੀ ਸੁਣਵਾਈ ਲਈ 29 ਜੁਲਾਈ ਦੀ ਤਰੀਖ ਨਿਰਧਾਰਤ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਐੱਫ. ਆਈ. ਆਰ. ਦਰਜ ਹੋਣ ਉਪਰੰਤ ਗ੍ਰਿਫ਼ਤਾਰੀ ਮੌਕੇ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਉਨ੍ਹਾਂ ਦਾ ਮੋਬਾਈਲ ਫ਼ੋਨ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ ਸੀ। ਇਸ ਤੋਂ ਇਲਾਵਾ ਮਸ਼ੋਬਰਾ ਸਥਿਤ ਫਾਰਮ ਹਾਊਸ ਦੀਆਂ ਚਾਬੀਆਂ ਸੰਬੰਧੀ ਮਾਮਲਾ ਵੀ ਅਦਾਲਤ ‘ਚ ਵਿਚਾਰ ਅਧੀਨ ਹੈ। ਉਧਰ, ਇਸੇ ਕੇਸ ਵਿਚ ਨਾਮਜ਼ਦ ਮਜੀਠੀਆ ਦੇ ਕਰੀਬੀ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਜੋ ਕਿ ਅੰਤਰਿਮ ਰਾਹਤ ‘ਤੇ ਚੱਲ ਰਹੇ ਹਨ, ਦੀ ਜ਼ਮਾਨਤ ਅਰਜ਼ੀ ’ਤੇ ਵੀ ਹੁਣ 29 ਜੁਲਾਈ ਨੂੰ ਹੀ ਸੁਣਵਾਈ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਕੰਗਣਾ ਰਣੌਤ ਖ਼ਿਲਾਫ਼ ਦਰਜ ਮਾਣਹਾਨੀ ਮਾਮਲੇ ’ਚ ਅਗਲੀ ਸੁਣਵਾਈ 3 ਅਗਸਤ ਨੂੰ ਅਗਲੀ ਖ਼ਬਰ ਅੰਮ੍ਰਿਤਸਰ ’ਚ ਸਰਹੱਦ ਪਾਰ ਤੋਂ ਪੁੱਜੀ 45 ਕਰੋੜ ਦੀ ਹੈਰੋਇਨ ਤੇ ਹਥਿਆਰਾਂ ਸਮੇਤ 4 ਤਸਕਰ ਗ੍ਰਿਫ਼ਤਾਰ
Ad Position 24