07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਪੀ.ਓ.ਕੇ. ’ਚ ਹਿੰਸਾ ’ਤੇ ਸੰਯੁਕਤ ਰਾਸ਼ਟਰ ਨੇ ਪਾਕਿਸਤਾਨ ਤੋਂ ਮੰਗਿਆ ਜਵਾਬ ਨੇਤਾਵਾਂ ਦੀ ਗ੍ਰਿਫ਼ਤਾਰੀ ਤੇ ਇੰਟਰਨੈੱਟ ਬੰਦ ਕਰਨ ’ਤੇ ਚੁੱਕੇ ਸਵਾਲ

Ad Position 21
No active advertisement
ਅਜੀਤ ਡੈਸਕ 19-07-2026
ਅੰਮ੍ਰਿਤਸਰ, 18 ਜੁਲਾਈ (ਸੁਰਿੰਦਰ ਕੋਛੜ)-ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਦਫ਼ਤਰ (ਓ. ਐੱਚ. ਸੀ. ਐੱਚ. ਆਰ.) ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ’ਚ ਚੱਲ ਰਹੀ ਅਸ਼ਾਂਤੀ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰਾਂ ਲਈ ਹਾਈ ਕਮਿਸ਼ਨਰ ਵੋਲਕਰ ਤੁਰਕ ਨੇ ਖੇਤਰ ’ਚ ਵਧ ਰਹੇ ਤਣਾਅ ਦੇ ਵਿਚਕਾਰ ਸੰਜਮ ਦੀ ਅਪੀਲ ਕਰਦਿਆਂ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਦੀਆਂ ਮੌਤਾਂ ਦੀ ਨਿਰਪੱਖ, ਤੁਰੰਤ ਅਤੇ ਵਿਆਪਕ ਜਾਂਚ ਦੀ ਮੰਗ ਕੀਤੀ ਹੈ। ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਦਫ਼ਤਰ ਵਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਜੁਲਾਈ ਦੇ ਅਖੀਰ ‘ਚ ਹੋਣ ਵਾਲੀਆਂ ਖੇਤਰੀ ਚੋਣਾਂ ਤੋਂ ਪਹਿਲਾਂ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਅਸ਼ਾਂਤੀ ਦੀ ਲਹਿਰ ਵੇਖੀ ਜਾ ਰਹੀ ਹੈ। ਬਿਆਨ ਅਨੁਸਾਰ 27 ਜੁਲਾਈ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੂਨ ਤੋਂ ਲੈ ਕੇ ਹੁਣ ਤੱਕ ਦਰਜਨਾਂ ਲੋਕ ਮਾਰੇ ਗਏ ਹਨ, ਜਿਨ੍ਹਾਂ ‘ਚੋਂ ਜ਼ਿਆਦਾਤਰ ਪ੍ਰਦਰਸ਼ਨਕਾਰੀ ਹਨ, ਜਦੋਂਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਵਾਲੇ ਕੁਝ ਸੁਰੱਖਿਆ ਕਰਮਚਾਰੀ ਵੀ ਸ਼ਾਮਿਲ ਹਨ।ਹਾਈ ਕਮਿਸ਼ਨਰ ਤੁਰਕ ਨੇ ਕਿਹਾ ਕਿ ਜਵਾਬਦੇਹੀ ਯਕੀਨੀ ਬਣਾਉਣ ਲਈ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਸਮੇਤ ਦੋਵਾਂ ਪਾਸਿਆਂ ਦੀਆਂ ਮੌਤਾਂ ਦੇ ਹਾਲਾਤਾਂ ਦੀ ਪਾਰਦਰਸ਼ੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਬਿਆਨ ਦੇ ਅਨੁਸਾਰ ਵਿਰੋਧ ਪ੍ਰਦਰਸ਼ਨਾਂ ਦੀ ਅਗਵਾਈ ਕਰ ਰਹੀ ਸਾਂਝੀ ਅਵਾਮੀ ਐਕਸ਼ਨ ਕਮੇਟੀ (ਜੇ. ਏ. ਏ. ਸੀ.) ‘ਤੇ ਅੱਤਵਾਦ ਵਿਰੋਧੀ ਕਾਨੂੰਨਾਂ ਤਹਿਤ ਪਾਬੰਦੀ ਲਗਾਈ ਗਈ ਹੈ। ਸੰਗਠਨ ‘ਚ ਕਾਰੋਬਾਰੀ, ਟਰਾਂਸਪੋਰਟਰ, ਵਿਦਿਆਰਥੀ, ਵਕੀਲ, ਸਮਾਜਿਕ ਕਾਰਕੁਨ ਅਤੇ ਜੀਵਨ ਦੇ ਵੱਖ-ਵੱਖ ਖੇਤਰਾਂ ਦੇ ਲੋਕ ਸ਼ਾਮਿਲ ਹਨ। ਦੂਜੇ ਪਾਸੇ, ਪਾਕਿਸਤਾਨੀ ਪ੍ਰਸ਼ਾਸਨ ਦਾ ਦੋਸ਼ ਹੈ ਕਿ ਸੰਗਠਨ ਜਨਤਕ ਵਿਵਸਥਾ ਅਤੇ ਸੁਰੱਖਿਆ ਲਈ ਖ਼ਤਰਾ ਪੈਦਾ ਕਰ ਰਿਹਾ ਸੀ। ਪਾਬੰਦੀ ਤੋਂ ਬਾਅਦ ਸੰਗਠਨ ਦੇ ਕਈ ਨੇਤਾਵਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤ ਨੇ ਅੱਤਵਾਦ ਖ਼ਿਲਾਫ਼ ਆਪਣਾ ਰੁਖ਼ ਸਪੱਸ਼ਟ ਕੀਤਾ-ਰਾਜਨਾਥ ਸਿੰਘ ਅਗਲੀ ਖ਼ਬਰ ਅਹਿਮਦਾਬਾਦ ’ਚ ਪਟਾਕਿਆਂ ਦੀ ਫੈਕਟਰੀ ਵਿਚ ਧਮਾਕਾ- 9 ਮੌਤਾਂ
Ad Position 24