07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਪੰਜਾਬ ਸਰਕਾਰ ਦੇ ਨਵ-ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 19-07-2026
ਗੜ੍ਹਸ਼ੰਕਰ, 18 ਜੁਲਾਈ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਬੋਰਡਾਂ ਦੇ ਨਵ-ਨਿਯੁਕਤ ਚੇਅਰਪਰਸਨਾਂ ਦੇ ਸਨਮਾਨ ਵਿਚ ਗੜ੍ਹਸ਼ੰਕਰ ਦੇ ਸ਼ਿਵਾਲਿਕ ਪੈਲਸ ਵਿਖੇ ਇਕ ਸ਼ਾਨਦਾਰ ਅਤੇ ਭਰਵਾਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਗੜਸ਼ੰਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਨਵ-ਨਿਯੁਕਤ ਚੇਅਰਪਰਸਨਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਦਿਲੋਂ ਵਧਾਈ ਦਿੱਤੀ ਅਤੇ ਲੋਕ ਸੇਵਾ ਨੂੰ ਤਰਜੀਹ ਦੇਣ ਦਾ ਸੱਦਾ ਦਿੱਤਾ।ਸਨਮਾਨਿਤ ਕੀਤੇ ਗਏ ਚੇਅਰਪਰਸਨਾਂ ਵਿਚ ਜਸਕਰਨ ਤੰਬਰ (ਸੈਣੀ ਵੈਲਫੇਅਰ ਬੋਰਡ), ਦਲਜੀਤ ਸਿੰਘ (ਸੈਣ ਸਮਾਜ ਵੈਲਫੇਅਰ ਬੋਰਡ), ਜਸਪ੍ਰੀਤ ਫਲੋਰਾ (ਰਾਮਗੜ੍ਹੀਆ ਵੈਲਫੇਅਰ ਬੋਰਡ), ਪਰਵੀਨ ਕੁਮਾਰ (ਰਾਜਪੂਤ ਕਲਿਆਣ ਬੋਰਡ), ਦਲਵਿੰਦਰ ਪਾਲ ਸਿੰਘ (ਖੱਤਰੀ ਅਰੋੜਾ ਵੈਲਫੇਅਰ ਬੋਰਡ), ਪਾਸਟਰ ਕੁਲਵਿੰਦਰ ਸਿੰਘ (ਮਸੀਹ ਵੈਲਫੇਅਰ ਬੋਰਡ), ਇਸਮਾਈਲ ਖਾਨ (ਮੁਸਲਿਮ ਵਿਕਾਸ ਬੋਰਡ), ਬਲਵਿੰਦਰ ਸਿੰਘ ਡੱਬ (ਪ੍ਰਜਾਪਤ ਸਮਾਜ ਵੈਲਫੇਅਰ ਬੋਰਡ), ਰਾਜਵਰਿੰਦਰ ਸਿੰਘ ਥਿੰਦ (ਕੰਬੋਜ ਵੈਲਫੇਅਰ ਬੋਰਡ), ਵਿਕਾਸ ਕਾਂਡਾ (ਸਵਰਨਕਾਰ ਵੈਲਫੇਅਰ ਬੋਰਡ), ਹਰਮੇਸ਼ ਲਾਲ (ਗੁੱਜਰ ਵੈਲਫੇਅਰ ਬੋਰਡ), ਰਾਜੀਵ ਕੁਮਾਰ ਸ਼ਰਮਾ (ਬ੍ਰਾਹਮਣ ਵੈਲਫੇਅਰ ਬੋਰਡ), ਪ੍ਰਦੀਪ ਲੋਈ (ਦਲਿਤ ਵਿਕਾਸ ਬੋਰਡ), ਗੋਲਡੀ ਭੂਸ਼ਣ (ਖੇਡ ਭਲਾਈ ਬੋਰਡ), ਜੀਤ ਰਾਮ (ਬਾਜ਼ੀਗਰ ਅਤੇ ਟੱਪਰੀਵਾਸ ਵੈਲਫੇਅਰ ਬੋਰਡ) ਅਤੇ ਭੂਸ਼ਣ ਕੁਮਾਰ ਅਗਰਵਾਲ (ਅਗਰਵਾਲ ਵੈਲਫੇਅਰ ਬੋਰਡ) ਸ਼ਾਮਿਲ ਸਨ। ਇਸ ਸਮਾਗਮ ਵਿਚ ਹਲਕਾ ਸੰਗਠਨ ਇੰਚਾਰਜ ਚਰਨਜੀਤ ਸਿੰਘ ਚੰਨੀ, ਮਾਰਕੀਟ ਕਮੇਟੀ ਗੜ੍ਹਸ਼ੰਕਰ ਦੇ ਚੇਅਰਮੈਨ ਬਲਦੀਪ ਸਿੰਘ ਸੈਣੀ, ਐਮ.ਸੀ. ਪ੍ਰਿੰਸ ਚੌਧਰੀ, ਬਲਾਕ ਪ੍ਰਧਾਨ ਗੁਲਸ਼ਨ ਠਾਕੁਰ, ਸਮੂਹ ਗ੍ਰਾਮ ਪੰਚਾਇਤਾਂ ਦੇ ਨੁਮਾਇੰਦੇ, ਪਾਰਟੀ ਦੇ ਆਗੂ ਅਤੇ ਵਰਕਰ, ਸਮਾਜ ਸੇਵੀ, ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਐਸ.ਟੀ.ਸੀ.ਐਲ. ਭਰਤੀ ਦੌਰਾਨ ਰਾਜਸਥਾਨ ਦੇ ਇਕੋ ਜ਼ਿਲ੍ਹੇ ਦੇ 14 ਵਿਅਕਤੀ ਚੁਣੇ ਜਾਣਾ ਹੈਰਾਨ ਕਰਨ ਵਾਲਾ-ਗਿਆਨੀ ਹਰਪ੍ਰੀਤ... ਅਗਲੀ ਖ਼ਬਰ ਭਾਰਤ ਨੇ ਅੱਤਵਾਦ ਖ਼ਿਲਾਫ਼ ਆਪਣਾ ਰੁਖ਼ ਸਪੱਸ਼ਟ ਕੀਤਾ-ਰਾਜਨਾਥ ਸਿੰਘ
Ad Position 24
No active advertisement