07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਇੰਚਾਰਜ ਸਕੂਲ ਮੁਖੀਆਂ ਨੂੰ ਚਾਰਜਸ਼ੀਟ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲਵੇ ਸਰਕਾਰ-ਲੈਕਚਰਰ ਯੂਨੀਅਨ ਪੰਜਾਬ

Ad Position 21
No active advertisement
ਅਜੀਤ ਡੈਸਕ 19-07-2026
ਚੰਡੀਗੜ੍ਹ, 18 ਜੁਲਾਈ (ਅਜੀਤ ਬਿਊਰੋ)-ਗੌਰਮੈਂਟ ਸਕੂਲ ਲੈਕਚਰਰ ਯੂਨੀਅਨ ਪੰਜਾਬ ਨੇ ਪੰਜਾਬ ਸਰਕਾਰ ਵਲੋਂ ਸਕੂਲ ਇੰਚਾਰਜਾਂ ਨੂੰ ਜਾਰੀ ਕੀਤੀਆਂ ਚਾਰਜਸ਼ੀਟਾਂ ’ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਇਸ ਕਾਰਵਾਈ ਨੂੰ ਬੇਬੁਨਿਆਦ, ਤਰਕਹੀਣ ਅਤੇ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ।ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਅਤੇ ਮੁੱਖ ਸਲਾਹਕਾਰ ਸੁਖਦੇਵ ਸਿੰਘ ਰਾਣਾ ਨੇ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਉਪਰੰਤ ਕਿਹਾ ਕਿ ਪੰਜਾਬ ਵਿਚ ਪ੍ਰਿੰਸੀਪਲਾਂ ਦੀਆਂ ਕੁੱਲ 1,945 ਅਸਾਮੀਆਂ ਹਨ, ਜਿਨ੍ਹਾਂ ਵਿਚੋਂ ਕਰੀਬ 1,200 ਅਸਾਮੀਆਂ ਲੰਮੇ ਸਮੇਂ ਤੋਂ ਖ਼ਾਲੀ ਪਈਆਂ ਹਨ। ਇਸ ਕਾਰਨ ਸੂਬੇ ਦੇ ਲਗਭਗ 1,200 ਸਕੂਲ ਸਥਾਈ ਪ੍ਰਿੰਸੀਪਲ ਜਾਂ ਡੀ.ਡੀ.ਓ. ਤੋਂ ਵਾਂਝੇ ਹਨ। ਇਥੋਂ ਤੱਕ ਕਿ ਤਾਇਨਾਤ ਪ੍ਰਿੰਸੀਪਲਾਂ ਵਿਚੋਂ ਵੀ 100 ਤੋਂ ਵੱਧ ਵੱਖ-ਵੱਖ ਵਿਭਾਗੀ ਡਿਊਟੀਆਂ ’ਤੇ ਲੱਗੇ ਹੋਏ ਹਨ, ਜਿਸ ਕਾਰਨ ਸਕੂਲਾਂ ਦਾ ਪ੍ਰਬੰਧ ਸੀਨੀਅਰ ਲੈਕਚਰਾਰਾਂ ਅਤੇ ਅਧਿਆਪਕਾਂ ਦੇ ਸਹਾਰੇ ਚੱਲ ਰਿਹਾ ਹੈ।ਉਨ੍ਹਾਂ ਕਿਹਾ ਕਿ ਇਹ ਅਧਿਆਪਕ ਆਪਣੀ ਪੜ੍ਹਾਈ ਦੀ ਡਿਊਟੀ ਦੇ ਨਾਲ-ਨਾਲ ਸਕੂਲ ਮੁਖੀ ਦੀਆਂ ਵਾਧੂ ਜ਼ਿੰਮੇਵਾਰੀਆਂ ਵੀ ਨਿਭਾਅ ਰਹੇ ਹਨ ਪਰ ਉਨ੍ਹਾਂ ਨੂੰ ਨਾ ਕੋਈ ਵਿਸ਼ੇਸ਼ ਭੱਤਾ ਦਿੱਤਾ ਜਾਂਦਾ ਹੈ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਵਾਧੂ ਇੰਕਰੀਮੈਂਟ ਮਿਲਦੀ ਹੈ।
Ad Position 22
No active advertisement
ਪਿਛਲੀ ਖ਼ਬਰ ਮੌਨਸੂਨ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਅੱਜ, ਵਾਂਗਚੁਕ ਮੁੱਦਾ ਏਜੰਡੇ ’ਤੇ ਅਗਲੀ ਖ਼ਬਰ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਸਿਰਫ਼ ਭਾਸ਼ਨਾਂ ਅਤੇ ਰਾਜਨੀਤਿਕ ਸੰਦੇਸ਼ਾਂ ਤੱਕ ਹੀ ਸੀਮਤ ਰਹੀ-ਕਾਂਗਰਸ
Ad Position 24
No active advertisement