07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਰਾਤ ਵੇਲੇ ਘਰ ਪਰਤ ਰਹੇ ਬਜ਼ੁਰਗ ਦੀ ਅਵਾਰਾ ਕੁੱਤਿਆਂ ਕਾਰਨ ਮੌਤ

Ad Position 21
No active advertisement
ਅਜੀਤ ਡੈਸਕ 20-07-2026

ਅੰਮ੍ਰਿਤਸਰ, 19 ਜੁਲਾਈ (ਰੇਸ਼ਮ ਸਿੰਘ)-ਬੀਤੀ ਰਾਤ ਇਥੇ ਇਸਲਾਮਾਬਾਦ ਖੇਤਰ ’ਚ ਘਰ ਪਰਤ ਰਹੇ ਇਕ ਬਜ਼ੁਰਗ ਵਿਅਕਤੀ ’ਤੇ ਅੱਧੀ ਦਰਜ਼ਨ ਦੇ ਕਰੀਬ ਆਵਾਰਾ ਕੁੱਤਿਆਂ ਵਲੋਂ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਉਹ ਹੇਠਾਂ ਡਿੱਗ ਪਿਆ ਅਤੇ ਸੱਟ ਲਗਣ ਕਾਰਨ ਬਜ਼ੁਰਗ ਦੀ ਮੌਤ ਹੋ ਗਈ। ਕੁੱਤਿਆਂ ਵਲੋਂ ਕੀਤੇ ਹਮਲੇ ਦੀ ਘਟਨਾਂ ਸੀ.ਸੀ.ਟੀ.ਵੀ. ਕੈਮਰੇ ‘ਚ ਵੀ ਰਿਕਾਰਡ ਹੋ ਗਈ। ਮ੍ਰਿਤਕ ਦੀ ਸ਼ਨਾਖਤ ਗੁਰਦੀਪ ਸਿੰਘ (71) ਵਾਸੀ ਇਸਲਾਮਾਬਾਦ ਕੋਟ ਖ਼ਾਲਸਾ ਵਜੋਂ ਹੋਈ ਹੈ। ਮ੍ਰਿਤਕ ਇਥੇ ਟਾਹਲੀ ਸਾਹਿਬ ਬਾਜ਼ਾਰ ਵਿਖੇ ਕੱਪੜੇ ਦੀ ਦੁਕਾਨ ’ਤੇ ਕੰਮ ਕਰਦਾ ਸੀ ਤੇ ਉਸ ਦੇ ਪਰਿਵਾਰ ’ਚ ਉਸ ਦੀ ਪਤਨੀ ਸਰਬਜੀਤ ਕੌਰ ਤੋਂ ਇਲਾਵਾ ਇਕ ਪੁੱਤਰ ਤੇ ਦੋ ਧੀਆਂ ਹਨ। ਉਨ੍ਹਾਂ ਦੀਆਂ ਦੋਵੇਂ ਧੀਆਂ ਦਾ ਵਿਆਹ ਹੋ ਚੁੱਕਾ ਹੈ। ਬੀਤੀ ਰਾਤ ਜਦੋਂ ਉਹ ਕੰਮ ਤੋਂ ਘਰ ਪਰਤੇ ਤਾਂ ਪਤਾ ਲੱਗਾ ਕਿ ਨੇੜੇ ਹੀ ਰਹਿੰਦੇ ਕਿਸੇ ਰਿਸ਼ਤੇਦਾਰ ਦੀ ਤਬੀਅਤ ਬਹੁਤ ਖ਼ਰਾਬ ਹੈ ਅਤੇ ਉਹ ਰਾਤ ਵੇਲੇ ਉਸ ਦਾ ਪਤਾ ਲੈਣ ਲਈ ਚਲਿਆ ਗਿਆ, ਜਦੋਂਕਿ ਦੇਰ ਰਾਤ ਉਹ ਪੈਦਲ ਹੀ ਘਰ ਪਰਤ ਰਿਹਾ ਸੀ ਤਾਂ ਕੁੱਤਿਆਂ ਦੇ ਝੁੰਡ ਨੇ ਉਸ ’ਤੇ ਹਮਲਾ ਕਰ ਦਿੱਤਾ। ਕੁੱਤਿਆਂ ਵਲੋਂ ਨੋਚੇ ਜਾਣ ਕਾਰਨ ਅਤੇ ਹੇਠਾਂ ਡਿੱਗਣ ਕਾਰਨ ਉਹ ਜ਼ਖ਼ਮੀਂ ਹੋ ਕੇ ਦਮ ਤੋੜ ਗਿਆ। ਦੂਜੇ ਪਾਸੇ, ਪੁਲਿਸ ਦਾ ਕਹਿਣਾ ਹੈ ਕਿ ਬਜ਼ੁਰਗ ਵਿਅਕਤੀ ਦੀ ਮੌਤ ਕੁੱਤਿਆਂ ਵਲੋਂ ਨੋਚੇ ਜਾਣ ਕਾਰਨ ਨਹੀਂ ਬਲਕਿ ਡਿੱਗ ਕੇ ਸੱਟ ਲਗਣ ਕਾਰਨ ਹੋਈ ਹੈ ਅਤੇ ਇਸ ਲਈ ਪਰਿਵਾਰ ਵਲੋਂ ਕੋਈ ਵੀ ਕਾਰਵਾਈ ਨਹੀਂ ਕਰਵਾਈ ਗਈ।

Ad Position 22
No active advertisement
ਪਿਛਲੀ ਖ਼ਬਰ ਕਰਜ਼ੇ ਦੇ ਬੋਝ ਹੇਠ ਦੱਬੇ ਦੋ ਕਿਸਾਨਾਂ ਵਲੋਂ ਖ਼ੁਦਕਸ਼ੀ ਅਗਲੀ ਖ਼ਬਰ ਪੰਜਾਬ ਬਾਜ਼ੀਗਰ ਤੇ ਵਿਮੁਕਤ ਕਬੀਲਿਆਂ ਦੇ ਆਗੂਆਂ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਲ ਅਹਿਮ ਮੀਟਿੰਗ
Ad Position 24
No active advertisement