07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਨੌਸ਼ਹਿਰਾ ਨਲਬੰਦਾ ਦੇ ਨੌਜਵਾਨ ਦੀ ਅਮਰੀਕਾ ਵਿਚ ਭੇਦਭਰੀ ਹਾਲਤ ਵਿਚ ਮੌਤ

Ad Position 21
No active advertisement
ਅਜੀਤ ਡੈਸਕ 20-07-2026

ਘਰੋਟਾ, 19 ਜੁਲਾਈ (ਸੰਜੀਵ ਗੁਪਤਾ)-ਜ਼ਿਲ੍ਹਾ ਪਠਾਨਕੋਟ ਦੇ ਪਿੰਡ ਨੌਸ਼ਹਿਰਾ ਨਲਬੰਦਾ ਦੇ ਨੌਜਵਾਨ ਪਰਵਿੰਦਰ ਸਿੰਘ (30) ਪੁੱਤਰ ਲਖਵਿੰਦਰ ਸਿੰਘ ਦੀ ਅਮਰੀਕਾ ਵਿਚ ਭੇਦਭਰੀ ਹਾਲਤਾ ਵਿਚ ਹੋਈ ਮੌਤ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਪਰਵਿੰਦਰ ਸਿੰਘ ਕਰੀਬ 9 ਸਾਲ ਪਹਿਲਾਂ ਆਪਣੇ ਪਰਿਵਾਰ ਦੇ ਸੁਨਿਹਰੇ ਭਵਿੱਖ ਅਤੇ ਰੋਜ਼ੀ-ਰੋਟੀ ਦੀ ਖ਼ਾਤਰ ਅਮਰੀਕਾ ਗਿਆ ਸੀ। ਜਾਣਕਾਰੀ ਅਨੁਸਾਰ ਪਰਵਿੰਦਰ ਸਿੰਘ ਦੀ ਮੌਤ ਕਰੀਬ 10 ਦਿਨ ਪਹਿਲਾਂ ਅਮਰੀਕਾ ਵਿਚ ਭੇਦਭਰੀ ਹਾਲਤਾ ਵਿਚ ਹੋਈ ਸੀ। ਮੌਤ ਦੇ ਅਸਲ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਇਹ ਵੀ ਸਪੱਸ਼ਟ ਨਹੀਂ ਹੋ ਸਕਿਆ ਕਿ ਮਾਮਲਾ ਖ਼ੁਦਕੁਸ਼ੀ ਦਾ ਹੈ, ਕਤਲ ਦਾ ਹੈ ਜਾਂ ਕਿਸੇ ਹੋਰ ਕਾਰਨ ਕਰਕੇ ਮੌਤ ਹੋਈ ਹੈ। ਮ੍ਰਿਤਕ ਦੇ ਪਿਤਾ ਲਖਵਿੰਦਰ ਸਿੰਘ ਅਤੇ ਪਿੰਡ ਦੇ ਸਰਪੰਚ ਸੁਖਜਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅਮਰੀਕਾ ਦੀਆਂ ਜਾਂਚ ਏਜੰਸੀਆਂ ਵਲੋਂ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਮੌਤ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਮਿਲੀ। ਚੌਕੀ ਇੰਚਾਰਜ ਵਰਿੰਦਰ ਸਿੰਘ ਮਾਨ ਨੇ ਦੱਸਿਆ ਕਿ ਮ੍ਰਿਤਕ ਦੇਹ ਭਾਰਤ ਲਿਆਂਦੇ ਜਾਣ ਤੋਂ ਬਾਅਦ ਜੱਦੀ ਪਿੰਡ ਨੌਸ਼ਹਿਰਾ ਨਲਬੰਦਾ ਵਿਚ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਰਿਸ਼ਤੇਦਾਰ, ਇਲਾਕਾ ਨਿਵਾਸੀ, ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।

Ad Position 22
No active advertisement
ਪਿਛਲੀ ਖ਼ਬਰ ਦੇਸ਼ ਵਿਚ ਪੇਂਡੂ ਰੁਜ਼ਗਾਰ ਮਿਸ਼ਨ ਦੇ ਲਾਗੂ ਕਰਨ ਵਿਚ ਕੇਰਲ ਪਹਿਲੇ, ਰਾਜਸਥਾਨ ਦੂਜੇ ਸਥਾਨ ’ਤੇ ਅਗਲੀ ਖ਼ਬਰ ਕਰਜ਼ੇ ਦੇ ਬੋਝ ਹੇਠ ਦੱਬੇ ਦੋ ਕਿਸਾਨਾਂ ਵਲੋਂ ਖ਼ੁਦਕਸ਼ੀ
Ad Position 24
No active advertisement