07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਚਿਰਾਗ ਪਾਸਵਾਨ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

Ad Position 21
No active advertisement
ਅਜੀਤ ਡੈਸਕ 20-07-2026

ਅੰਮ੍ਰਿਤਸਰ, 19 ਜੁਲਾਈ (ਹਰਮਿੰਦਰ ਸਿੰਘ)-ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਅਤੇ ਲੋਕ ਜਨਸ਼ਕਤੀ ਪਾਰਟੀ ਦੇ ਕੌਮੀ ਪ੍ਰਧਾਨ ਚਿਰਾਗ ਪਾਸਵਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਚਿਰਾਗ ਪਾਸਵਾਨ ਨੇ ਦਸਤਾਰ ਸਜਾ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਦੀ ਮਾਤਾ ਰੀਨਾ ਪਾਸਵਾਨ ਵੀ ਮੌਜੂਦ ਸਨ। ਉਪਰੰਤ ਗੱਲਬਾਤ ਕਰਦਿਆਂ ਚਿਰਾਗ ਪਾਸਵਾਨ ਨੇ ਕਿਹਾ ਕਿ ਉਹ ਜਦੋਂ ਵੀ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਉਂਦੇ ਹਨ ਤਾਂ ਉਨ੍ਹਾਂ ਨੂੰ ਇਕ ਵਿਲੱਖਣ ਅਧਿਆਤਮਿਕ ਤਾਕਤ ਅਤੇ ਸਕਾਰਾਤਮਕ ਊਰਜਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਉਨ੍ਹਾਂ ਨੂੰ ਪਹਿਲਾਂ ਨਾਲੋਂ ਵੀ ਜ਼ਿਆਦਾ ਤਾਕਤ ਦੀ ਲੋੜ ਹੈ, ਉਹ ਲੋਕ ਜਨਸ਼ਕਤੀ ਪਾਰਟੀ ਦਾ ਦੇਸ਼ ਭਰ ਵਿਚ ਵਿਸਥਾਰ ਕਰਨ ਦੇ ਮਿਸ਼ਨ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਜਨਸ਼ਕਤੀ ਪਾਰਟੀ ਉਨ੍ਹਾਂ ਦੇ ਪਿਤਾ ਸਵਰਗੀ ਰਾਮ ਵਿਲਾਸ ਪਾਸਵਾਨ ਦੀ ਪਾਰਟੀ ਹੈ, ਜਿਸ ਨੂੰ ਮਜ਼ਬੂਤ ਕਰਕੇ ਉਹ ਆਪਣੇ ਪਿਤਾ ਦੇ ਸੁਪਨਿਆਂ ਨੂੰ ਪੂਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਹ ਅਧਿਕਾਰ ਅਤੇ ਵਿਕਾਸ ਨਹੀਂ ਮਿਲਿਆ ਹੈ, ਜਿਸ ਦੇ ਉਹ ਹੱਕਦਾਰ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਪੰਜਾਬ ਦੇ ਵਿਕਾਸ ਲਈ ਸਹੀ ਦਿਸ਼ਾ ਪ੍ਰਦਾਨ ਕਰਨ ਵਿਚ ਅਸਫ਼ਲ ਰਹੀਆਂ ਹਨ।ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿਚ ਉਮੀਦ ਅਨੁਸਾਰ ਤਰੱਕੀ ਨਹੀਂ ਹੋਈ ਹੈ, ਜਦੋਂਕਿ ਨੌਜਵਾਨ ਨਸ਼ੇ ਵਰਗੀਆਂ ਗੰਭੀਰ ਸਮੱਸਿਆਵਾਂ ਵਿਚ ਫਸੇ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਜਨਸ਼ਕਤੀ ਪਾਰਟੀ ਨਵੀਂ ਸੋਚ, ਵਿਕਾਸ, ਰੁਜ਼ਗਾਰ ਅਤੇ ਚੰਗੇ ਸ਼ਾਸਨ ਦੇ ਮੁੱਦਿਆਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਤੱਕ ਪਹੁੰਚੇਗੀ ਅਤੇ ਸੂਬੇ ਦੇ ਵਿਕਾਸ ਲਈ ਜ਼ੋਰਦਾਰ ਢੰਗ ਨਾਲ ਕੰਮ ਕਰੇਗੀ।ਯੰਤਰ-ਮੰਤਰ ‘ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਸੰਬੰਧੀ ਸਵਾਲ ਦੇ ਜਵਾਬ ‘ਚ ਚਿਰਾਗ ਪਾਸਵਾਨ ਨੇ ਕਿਹਾ ਕਿ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਹਰ ਨਾਗਰਿਕ ਦਾ ਲੋਕਤੰਤਰੀ ਅਧਿਕਾਰ ਹੈ ਪਰ ਕਿਸੇ ਵੀ ਮੁੱਦੇ ਦਾ ਸਥਾਈ ਹੱਲ ਗੱਲਬਾਤ ਰਾਹੀਂ ਹੀ ਲੱਭਿਆ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਿੱਖਿਆ ਪ੍ਰਣਾਲੀ ਵਿਚ ਪਾਰਦਰਸ਼ਤਾ ਦੀ ਲੋੜ ਹੈ ਤਾਂ ਇਸ ਮੁੱਦੇ ‘ਤੇ ਸਰਕਾਰ ਨਾਲ ਗੱਲਬਾਤ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਕੁਝ ਰਾਜਨੀਤਿਕ ਪਾਰਟੀਆਂ ਵਿਰੋਧ ਪ੍ਰਦਰਸ਼ਨਾਂ ਦੀ ਆੜ ਵਿਚ ਆਪਣੇ ਰਾਜਨੀਤਿਕ ਹਿੱਤਾਂ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਗੰਦੀ ਬਦਬੂ ਤੇ ਮੱਖੀਆਂ ਤੋਂ ਦੁਖੀ ਢਾਬੇ ਤੇ ਦੁਕਾਨਦਾਰਾਂ ਨੇ ਕਾਰਵਾਈ ਦੀ ਕੀਤੀ ਮੰਗ ਅਗਲੀ ਖ਼ਬਰ ਲਾਹੌਰ ’ਚ ਮਨਾਈ ਗਈ ਭਾਈ ਤਾਰੂ ਸਿੰਘ ਤੇ ਭਾਈ ਮਨੀ ਸਿੰਘ ਦੀ ਸ਼ਹੀਦੀ ਬਰਸੀ
Ad Position 24
No active advertisement