ਐੱਸ. ਏ. ਐੱਸ. ਨਗਰ, 19 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੈਸ਼ਨ 2026-27 ਦੇ 11ਵੀਂ ਤੇ 12ਵੀਂ ਦੇ ਸਰਕਾਰੀ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਨੂੰ ਮੁਫ਼ਤ ਬੈਗ ਤਿਆਰ ਕਰਵਾ ਕੇ ਦਿੱਤੇ ਜਾ ਰਹੇ ਹਨ। ਸਿੱਖਿਆ ਬੋਰਡ ਦੇ ਉਪ ਸਕੱਤਰ ਵਲੋਂ ਡਾਇਰੈਕਟਰ ਸਕੂਲ ਸਿੱਖਿਆ (ਸ. ਸ.) ਨੂੰ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿੱਖਿਆ ਬੋਰਡ ਵਲੋਂ ਸੈਸ਼ਨ 2026-27 ਲਈ ਸਰਕਾਰੀ ਸਕੂਲਾਂ ਵਿਚ ਜਮਾਤ 11ਵੀਂ ਅਤੇ 12ਵੀਂ ਵਿਚ ਪੜ੍ਹ ਰਹੇ ਸਮੂਹ ਵਿਦਿਆਰਥੀਆਂ ਲਈ ਸਕੂਲ ਬਸਤੇ ਤਿਆਰ ਕਰਵਾਏ ਗਏ ਹਨ। ਉਕਤ ਸਕੂਲ ਬਸਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਜ਼ਿਲ੍ਹਾ ਪੱਧਰ ’ਤੇ ਸਥਿਤ ਖੇਤਰੀ ਦਫ਼ਤਰਾਂ ਰਾਹੀਂ ਸਿੱਖਿਆ ਬਲਾਕਾਂ ਵਿਚ ਪਹੁੰਚਾਏ ਜਾ ਚੁੱਕੇ ਹਨ, ਇਸ ਲਈ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸ. ਸ.) ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਕਿਹਾ ਜਾਵੇ ਕਿ ਉਹ ਜ਼ਿਲ੍ਹੇ ਨਾਲ ਸੰਬੰਧਿਤ ਸਕੂਲ ਮੁਖੀਆਂ ਨੂੰ ਸਕੂਲ ਬੈਗ ਜ਼ਿਲ੍ਹਾ ਮੈਨੇਜਰ, ਖੇਤਰੀ ਦਫ਼ਤਰ, ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਜਲਦ ਪ੍ਰਾਪਤ ਕਰਕੇ ਸਰਕਾਰੀ ਸਕੂਲਾਂ ਵਿਚ ਵੰਡ ਨੂੰ ਯਕੀਨੀ ਬਣਾਉਣ ਦੀ ਨਿਰਦੇਸ਼ ਦੇਣ ਤਾਂ ਜੋ ਸਕੂਲ ਬੈਗ ਸਮੇਂ ਸਿਰ ਵਿਦਿਆਰਥੀਆਂ ਤੱਕ ਪਹੁੰਚ ਸਕਣ।
ਸਿੱਖਿਆ ਬੋਰਡ ਵਲੋਂ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ ਮੁਫ਼ਤ ਸਕੂਲੀ ਬੈਗ
ਅਜੀਤ ਡੈਸਕ
20-07-2026