05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਮੈਡੀਕਲ ਅਫ਼ਸਰ ਭਰਤੀ ਮਾਮਲਾ ਹਾਈ ਕੋਰਟ ਪੁੱਜਾ, 20 ਡਾਕਟਰਾਂ ਨੇ ਦਿੱਤੀ ਚੁਣੌਤੀ

Ad Position 21
No active advertisement
ਅਜੀਤ ਡੈਸਕ 21-07-2026

ਚੰਡੀਗੜ੍ਹ, 20 ਜੁਲਾਈ (ਸੰਦੀਪ ਕੁਮਾਰ ਮਾਹਨਾ) - ਪੰਜਾਬ ‘ਚ ਮੈਡੀਕਲ ਅਫ਼ਸਰ (ਜਨਰਲ) ਦੀਆਂ 1000 ਅਸਾਮੀਆਂ ਲਈ ਭਰਤੀ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਗਿਆ ਹੈ। ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ 20 ਡਾਕਟਰਾਂ ਨੇ ਪਟੀਸ਼ਨ ਦਾਇਰ ਕਰਦਿਆਂ ਦੋਸ਼ ਲਗਾਇਆ ਹੈ ਕਿ ਪੰਜਾਬ ਮੈਡੀਕਲ ਕੌਂਸਲ ‘ਚ ਰਜਿਸਟ੍ਰੇਸ਼ਨ ਹੋਣ ਵਿਚ ਦੇਰੀ ਕਾਰਨ ਉਨ੍ਹਾਂ ਨੂੰ ਚੋਣ ਪ੍ਰਕਿਰਿਆ ਤੋਂ ਬਾਹਰ ਕਰ ਦਿੱਤਾ ਗਿਆ, ਜਦਕਿ ਇਸ ਦੇਰੀ ਲਈ ਉਹ ਜ਼ਿੰਮੇਵਾਰ ਨਹੀਂ ਸਨ। ਪਟੀਸ਼ਨਕਰਤਾਵਾਂ ਦਾ ਕਹਿਣਾ ਹੈ ਕਿ ਰਜਿਸਟ੍ਰੇਸ਼ਨ ਨਾਲ ਸਬੰਧਤ ਦਸਤਾਵੇਜ਼ ਸਰਕਾਰੀ ਮੈਡੀਕਲ ਕਾਲਜ ਦੀ ਪ੍ਰਸ਼ਾਸਨਿਕ ਪ੍ਰਕਿਰਿਆ ਕਾਰਨ ਸਮੇਂ ਸਿਰ ਜਾਰੀ ਨਹੀਂ ਹੋ ਸਕੇ। ਇਸ ਦੇ ਬਾਵਜੂਦ ਉਨ੍ਹਾਂ ਨੂੰ ਭਰਤੀ ਤੋਂ ਵਾਂਝਾ ਕਰ ਦਿੱਤਾ ਗਿਆ। ਉਨ੍ਹਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਲਿਖਤੀ ਪ੍ਰੀਖਿਆ ਵਿਚ ਕਈ ਚੁਣੇ ਗਏ ਉਮੀਦਵਾਰਾਂ ਨਾਲੋਂ ਵੱਧ ਅੰਕ ਹਾਸਲ ਕੀਤੇ ਸਨ, ਪਰ ਨਿਰਧਾਰਿਤ ਮਿਤੀ ਤੱਕ ਰਜਿਸਟ੍ਰੇਸ਼ਨ ਨਾ ਹੋਣ ਦੇ ਆਧਾਰ ‘ਤੇ ਉਨ੍ਹਾਂ ਦੀ ਚੋਣ ਨਹੀਂ ਕੀਤੀ ਗਈ। ਇਹ ਮਾਮਲਾ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਅਪ੍ਰੈਲ 2025 ‘ਚ ਕੱਢੀ ਗਈ 1000 ਅਸਾਮੀਆਂ ਦੀ ਭਰਤੀ ਨਾਲ ਸਬੰਧਤ ਹੈ।

Ad Position 22
No active advertisement
ਪਿਛਲੀ ਖ਼ਬਰ ਪਹਿਲੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਸੰਬੰਧੀ ਜਥੇ ਨਾਲ ਬੰਗਲਾ ਦੇਸ਼ ਜਾਣ ਦੇ ਚਾਹਵਾਨ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ ਅਗਲੀ ਖ਼ਬਰ ਪਤੀ-ਪਤਨੀ ਨੇ ਨਹਿਰ ’ਚ ਛਾਲ ਮਾਰ ਕੇ ਕੀਤੀ ਆਤਮ ਹੱਤਿਆ
Ad Position 24
No active advertisement