ਚੰਡੀਗੜ੍ਹ, 20 ਜੁਲਾਈ (ਸੰਦੀਪ ਕੁਮਾਰ ਮਾਹਨਾ) –ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹਾਲ ਹੀ ’ਚ ਪੰਜਾਬ ਲਈ ਐਲਾਨੇ ਗਏ 5,470 ਕਰੋੜ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦਾ ਲਾਭ ਦੋਆਬਾ, ਮਾਝਾ ਅਤੇ ਮਾਲਵਾ ਖੇਤਰਾਂ ਦੇ 12 ਜ਼ਿਲ੍ਹਿਆਂ ਨੂੰ ਮਿਲੇਗਾ। ਇਹ ਪ੍ਰਾਜੈਕਟ ਪੰਜਾਬ ’ਚ ਆਧੁਨਿਕ ਬੁਨਿਆਦੀ ਢਾਂਚਾ ਵਿਕਸਤ ਕਰਨ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਇਸ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ। ਉਨ੍ਹਾਂ ਕਿਹਾ ਕਿ 17 ਜੁਲਾਈ ਨੂੰ ਜਲੰਧਰ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਐਲਾਨੇ ਗਏ 5,470 ਕਰੋੜ ਤੋਂ ਵੱਧ ਦੇ ਬੁਨਿਆਦੀ ਢਾਂਚਾ ਪ੍ਰਾਜੈਕਟ ਪੰਜਾਬ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣਗੇ। ਉਨ੍ਹਾਂ ਦੱਸਿਆ ਕਿ ‘ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ’ ਤਹਿਤ ਜਲੰਧਰ, ਐਸ.ਏ.ਐੱਸ. ਨਗਰ (ਮੁਹਾਲੀ), ਰੂਪਨਗਰ ਅਤੇ ਸ਼੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨਾਂ ਦਾ ਆਧੁਨਿਕ ਸਹੂਲਤਾਂ ਨਾਲ ਪੁਨਰ ਵਿਕਾਸ ਕੀਤਾ ਗਿਆ ਹੈ। ਹੁਸ਼ਿਆਰਪੁਰ ਜ਼ਿਲ੍ਹੇ ਨੂੰ 830 ਕਰੋੜ ਦੀ ਲਾਗਤ ਨਾਲ ਤਿਆਰ ਕੀਤੀ ਗਈ ਦੌਲਤਪੁਰ ਚੌਕ–ਕਰਟੋਲੀ ਰੇਲ ਲਾਈਨ ਦਾ ਜ਼ਿਲ੍ਹੇ ਨੂੰ ਲਾਭ ਮਿਲੇਗਾ।
5,470 ਕਰੋੜ ਨਾਲ ਰੇਲਵੇ, ਐਕਸਪ੍ਰੈੱਸਵੇਅ ਤੇ ਹਾਈਵੇਅ ਪ੍ਰਾਜੈਕਟਾਂ ਰਾਹੀਂ ਪੰਜਾਬ ਦੇ 12 ਜ਼ਿਲ੍ਹਿਆਂ ਨੂੰ ਹੋਵੇਗਾ ਵੱਡਾ ਫ਼ਾਇਦਾ-ਕੇਵਲ ਸਿੰਘ ਢਿੱਲੋਂ
ਅਜੀਤ ਡੈਸਕ
21-07-2026