ਨਵੀਂ ਦਿੱਲੀ, 20 ਜੁਲਾਈ (ਪੀ.ਟੀ.ਆਈ.)-ਸਰਕਾਰ ਨੇ ਪੈਟਰੋਲ ’ਚ ਈਥਾਨੌਲ ਮਿਸ਼ਰਣ ਨੂੰ ਮੌਜੂਦਾ 20 ਫੀਸਦੀ ਦੇ ਪੱਧਰ ਤੋਂ ਵੱਧ ਵਧਾਉਣ ਦਾ ਅਜੇ ਕੋਈ ਫ਼ੈਸਲਾ ਨਹੀਂ ਲਿਆ ਹੈ। ਪੈਟਰੋਲੀਅਮ ਤੇ ਕੁਦਰਤੀ ਗੈਸ ਰਾਜ ਮੰਤਰੀ ਸੁਰੇਸ਼ ਗੋਪੀ ਨੇ ਸੋਮਵਾਰ ਨੂੰ ਰਾਜ ਸਭਾ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਕੋਈ ਵੀ ਵਾਧਾ ਵਿਗਿਆਨਕ ਅਧਿਐਨਾਂ ਅਤੇ ਉਦਯੋਗ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਹੀ ਕੀਤਾ ਜਾਵੇਗਾ।ਗੋਪੀ ਨੇ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਕਿਹਾ, “ਹੁਣ ਤੱਕ, ਸਰਕਾਰ ਨੇ ਪੈਟਰੋਲ ਵਿੱਚ ਈਥਾਨੌਲ ਮਿਸ਼ਰਣ ਨੂੰ 20 ਪ੍ਰਤੀਸ਼ਤ ਤੋਂ ਵੱਧ ਵਧਾਉਣ ਦਾ ਕੋਈ ਫੈਸਲਾ ਨਹੀਂ ਲਿਆ ਹੈ।” ਉਨ੍ਹਾਂ ਕਿਹਾ ਕਿ “ਵਿਸਤ੍ਰਿਤ ਵਿਗਿਆਨਕ ਅਤੇ ਤਕਨੀਕੀ ਅਧਿਐਨਾਂ ਅਤੇ ਆਟੋਮੋਬਾਈਲ ਨਿਰਮਾਤਾਵਾਂ, ਤੇਲ ਮਾਰਕੀਟਿੰਗ ਕੰਪਨੀਆਂ ਅਤੇ ਖੋਜ ਸੰਸਥਾਵਾਂ ਸਮੇਤ ਸਾਰੇ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰੇ” ਤੋਂ ਬਾਅਦ ਹੀ ਕੋਈ ਹੋਰ ਕਦਮ ਚੁੱਕੇ ਜਾਣਗੇ।ਗੋਪੀ ਨੇ ਕਿਹਾ ਕਿ ਭਾਰਤ ਨੇ ਨਿਰਧਾਰਤ ਸਮੇਂ ਤੋਂ ਪੰਜ ਸਾਲ ਪਹਿਲਾਂ 20 ਫੀਸਦੀ ਈਥਾਨੌਲ ਮਿਸ਼ਰਣ ਦਾ ਟੀਚਾ ਪ੍ਰਾਪਤ ਕਰ ਲਿਆ ਹੈ। ਇਸ ਪ੍ਰੋਗਰਾਮ ਤਹਿਤ, ਜੋ ਕਿ ਦੋ ਦਹਾਕਿਆਂ ਤੋਂ ਵੱਧ ਪੜਾਵਾਂ ਵਿੱਚ ਲਾਗੂ ਕੀਤਾ ਗਿਆ ਹੈ, ਔਸਤ ਈਥਾਨੌਲ ਮਿਸ਼ਰਣ 2013-14 ਵਿੱਚ ਲਗਭਗ 1.53 ਫ਼ੀਸਦੀ ਤੋਂ ਵੱਧ ਕੇ 2025-26 ਸਪਲਾਈ ਸਾਲ ’ਚ 20 ਫ਼ੀਸਦੀ ਹੋ ਗਿਆ ਹੈ।
ਪੈਟਰੋਲ ’ਚ 20 ਫ਼ੀਸਦੀ ਤੋਂ ਵੱਧ ਈਥਾਨੌਲ ਮਿਲਾਉਣ ਬਾਰੇ ਅਜੇ ਕੋਈ ਫ਼ੈਸਲਾ ਨਹੀਂ-ਮੰਤਰੀ
ਅਜੀਤ ਡੈਸਕ
21-07-2026