08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਮੋਗਾ ਗ੍ਰਨੇਡ ਹਮਲੇ ’ਚ ਸ਼ਾਮਿਲ 3 ਮੁੱਖ ਦੋਸ਼ੀਆਂ ਸਮੇਤ 17 ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 22-07-2026

ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ, ਆਈ.ਈ.ਡੀ. ਤੇ ਪਿਸਤੌਲ ਬਰਾਮਦ
ਮੋਗਾ, 21 ਜੁਲਾਈ (ਗੁਰਤੇਜ ਸਿੰਘ ਬੱਬੀ)-ਮੋਗਾ ਪੁਲਿਸ ਨੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਕੀਤੀ, ਜਦੋਂ ਉਨ੍ਹਾਂ ਵਲੋਂ ਥਾਣਾ ਸਦਰ ’ਤੇ ਹੈਂਡ ਗ੍ਰਨੇਡ ਨਾਲ ਹਮਲਾ ਕਰਨ ਦੇ ਮਾਮਲੇ ’ਚ 17 ਜਾਣਿਆਂ ਨੂੰ ਗ੍ਰਿਫ਼ਤਾਰ ਕਰਦਿਆਂ ਵਾਰਦਾਤ ਸਮੇਂ ਵਰਤਿਆ ਗਿਆ ਮੋਟਰਸਾਈਕਲ, 09 ਐਮ. ਐਮ. ਗਲੌਕ ਪਿਸਟਲ ਸਮੇਤ ਮੈਗਜ਼ੀਨ ਅਤੇ ਇਕ ਇੰਪਰੂਵਾਈਜਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਵੀ ਬਰਾਮਦ ਕੀਤੀ ਹੈ| ਇਸ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੀ ਹਾਜ਼ਰੀ ਵਿਚ ਆਈ.ਜੀ. ਫਰੀਦਕੋਟ ਰੇਂਜ ਨਿਲਾਂਬਰੀ ਜਗਦਲੇ ਨੇ ਮੋਗਾ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 8 ਜੁਲਾਈ ਨੂੰ ਸਵੇਰ ਸਮੇਂ ਕਰੀਬ ਸਵਾ ਤਿੰਨ ਵਜੇ ਥਾਣਾ ਸਦਰ ਮੋਗਾ ’ਤੇ ਕੁਝ ਨਾਮਾਲੂਮ ਵਿਅਕਤੀਆਂ ਵਲੋਂ ਹੈਂਡ ਗ੍ਰਨੇਡ ਨਾਲ ਹਮਲਾ ਕੀਤਾ ਗਿਆ ਸੀ। ਇਸ ਵਾਰਦਾਤ ਵਿਚ ਸ਼ਾਮਿਲ ਦੋਸ਼ੀਆਂ ਨੂੰ ਕਾਬੂ ਕਰਨ ਲਈ ਮੋਗਾ ਪੁਲਿਸ ਨੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਵਿਚ ਐਸ.ਪੀ.ਆਈ. ਬਾਲ ਕ੍ਰਿਸ਼ਨ ਸਿੰਗਲਾ, ਗੁਰਪ੍ਰੀਤ ਸਿੰਘ ਸਰਾਂ ਡੀ.ਐਸ.ਪੀ.ਡੀ., ਜਤਿੰਦਰ ਸਿੰਘ ਗਿੱਲ ਡੀ.ਐਸ.ਪੀ. ਸਿਟੀ, ਸੀ. ਆਈ. ਏ. ਸਟਾਫ ਮੋਗਾ ਪੁਲਿਸ ਦੇ ਮੁੱਖ ਅਫਸਰ ਇੰਸਪੈਕਟਰ ਦਲਜੀਤ ਸਿੰਘ ਬਰਾੜ ਅਤੇ ਥਾਣਾ ਸਦਰ ਮੋਗਾ ਦੇ ਮੁੱਖ ਅਫਸਰ ਹਰਵਿੰਦਰ ਸਿੰਘ ਮੰਡ ਦੀਆਂ ਵੱਖ-ਵੱਖ ਟੀਮਾਂ ਤਕਨੀਕੀ ਢੰਗ ਨਾਲ ਅਤੇ ਖੁਫੀਆ ਸੂਤਰਾਂ ਨਾਲ ਕੰਮ ਕਰ ਰਹੀਆਂ ਸਨ ਤਾਂ ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ ਵਾਰਦਾਤ ਨੂੰ ਅੰਜਾਮ ਗਗਨ ਉਰਫ਼ ਕਾਲੀ ਵਾਸੀ ਢੇਰੂ ਜ਼ਿਲ੍ਹਾ ਫਿਰੋਜ਼ਪੁਰ, ਰਾਜੇਸ਼ ਉਰਫ਼ ਖੰਨਾ ਵਾਸੀ ਫਿਰੋਜ਼ਪੁਰ ਕੈਂਟ ਅਤੇ ਸ਼ੁਭਮ ਉਰਫ਼ ਭਿੰਦਰ ਵਾਸੀ ਕੋਤਵਾਲ ਜ਼ਿਲ੍ਹਾ ਫਿਰੋਜ਼ਪੁਰ ਵਲੋਂ ਦਿੱਤਾ ਗਿਆ। ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਵਾਰਦਾਤ ਦੀ ਸਾਜ਼ਿਸ਼ ਪਿੱਛੇ ਇਕਬਾਲ ਉਰਫ਼ ਰਵੀ ਧਾਲੀਵਾਲ ਵਾਸੀ ਸੀਆ ਪੜ੍ਹੀ ਜ਼ਿਲ੍ਹਾ ਫਿਰੋਜ਼ਪੁਰ ਅਤੇ ਕੁਲਜੀਤ ਕੌਰ ਵਾਸੀ ਤਲਵੰਡੀ ਨਪਾਲਾਂ ਜ਼ਿਲ੍ਹਾ ਫਿਰੋਜ਼ਪੁਰ ਵੀ ਸ਼ਾਮਿਲ ਹਨ, ਜੋ ਵਿਦੇਸ਼ ਵਿਚੋਂ ਆਪਣੇ ਹੋਰ ਸਾਥੀਆਂ ਲਾਜਰ ਉਰਫ਼ ਅਮਨ ਵਾਸੀ ਸੀਆ ਪੜ੍ਹੀ ਅਤੇ ਪ੍ਰਵੀਨ ਕੌਰ ਪਤਨੀ ਲਾਜਰ ਨਾਲ ਰਲਿਆ ਹੋਇਆ ਹੈ। ਆਈ.ਜੀ. ਫਰੀਦਕੋਟ ਰੇਂਜ ਨਿਲਾਂਬਰੀ ਜਗਦਲੇ ਨੇ ਦੱਸਿਆ ਕਿ ਵਿਦੇਸ਼ ਵਿਚ ਬੈਠੇ ਇਕਬਾਲ ਉਰਫ਼ ਰਵੀ ਨਾਲ ਮਿਲ ਕੇ ਪੰਜਾਬ ਵਿਚ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪ੍ਰੈੱਸ ਕਾਨਫ਼ਰੰਸ ਦੌਰਾਨ ਐਸ.ਪੀ. (ਡੀ) ਬਾਲ ਕ੍ਰਿਸ਼ਨ ਸਿੰਗਲਾ, ਇੰਸਪੈਕਟਰ ਦਲਜੀਤ ਸਿੰਘ ਬਰਾੜ ਅਤੇ ਹੋਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਜਾਰਤ ਨੇ ਵਿਧਾਨ ਸਭਾ ਦਾ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਪ੍ਰਵਾਨਗੀ ਅਗਲੀ ਖ਼ਬਰ ਸੰਕਲਪ ਸੁਸਾਇਟੀ ਦੁਆਰਾ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ
Ad Position 24