09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਮਲੋਟ ’ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ’ਤੇ ਹੋਈ ਲੁੱਟ, ਹਥਿਆਰਬੰਦ ਲੁਟੇਰੇ ਗੋਲੀਬਾਰੀ ਕਰ ਕੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ

Ad Position 21
No active advertisement
ਅਜੀਤ ਡੈਸਕ 22-07-2026

ਮਲੋਟ, 21 ਜੁਲਾਈ (ਪਾਟਿਲ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਸ਼ਹਿਰ ਦੇ ਗੁਰੂ ਰਵਿਦਾਸ ਨਗਰ ਇਲਾਕੇ ਵਿਚ ਮੰਗਲਵਾਰ ਦੁਪਹਿਰ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਐੱਸ.ਐੱਸ. ਜਵੈਲਰਜ਼ ਨਾਮਕ ਗਹਿਣਿਆਂ ਦੀ ਦੁਕਾਨ ’ਤੇ ਦੋ ਹਥਿਆਰਬੰਦ ਲੁਟੇਰੇ ਗੋਲੀਬਾਰੀ ਕਰਕੇ ਸੋਨੇ ਦੇ ਗਹਿਣਿਆਂ ਨਾਲ ਭਰੇ ਤਿੰਨ ਡੱਬੇ ਲੈ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਲੁਟੇਰੇ ਗਾਹਕ ਬਣਕੇ ਦੁਕਾਨ ਵਿਚ ਦਾਖ਼ਲ ਹੋਏ। ਪਹਿਲਾਂ ਉਨ੍ਹਾਂ ਨੇ ਸੋਨੇ ਦੀ ਅੰਗੂਠੀ ਅਤੇ ਫ਼ਿਰ ਕੰਨਾਂ ਦੀਆਂ ਵਾਲੀਆਂ ਦਿਖਾਉਣ ਲਈ ਕਿਹਾ। ਜਿਵੇਂ ਹੀ ਦੁਕਾਨਦਾਰ ਗਹਿਣੇ ਵਿਖਾਉਣ ਲੱਗਾ ਤਾਂ ਇਕ ਨੌਜਵਾਨ ਨੇ ਅਚਾਨਕ ਪਿਸਤੌਲ ਕੱਢ ਲਈ ਅਤੇ ਉਸ ਨੂੰ ਚੁੱਪ ਰਹਿਣ ਦੀ ਧਮਕੀ ਦਿੱਤੀ। ਦੁਕਾਨਦਾਰ ਵਲੋਂ ਰੌਲਾ ਪਾਉਣ ’ਤੇ ਉਸ ਦੇ ਪਿਤਾ ਵੀ ਮੌਕੇ ’ਤੇ ਪਹੁੰਚ ਗਏ। ਇਸ ਦੌਰਾਨ ਲੁਟੇਰਿਆਂ ਨੇ ਕਾਊਂਟਰ ’ਤੇ ਪਏ ਸੋਨੇ ਦੇ ਗਹਿਣਿਆਂ ਨਾਲ ਭਰੇ ਤਿੰਨ ਡੱਬੇ ਚੁੱਕ ਲਏ ਅਤੇ ਭੱਜਦੇ ਸਮੇਂ ਦੁਕਾਨ ਦੇ ਅੰਦਰ ਤੇ ਬਾਹਰ ਗੋਲੀਬਾਰੀ ਕਰ ਦਿੱਤੀ। ਪ੍ਰਤੱਖਦਰਸ਼ੀਆਂ ਮੁਤਾਬਕ ਪੂਰੀ ਵਾਰਦਾਤ ਕਰੀਬ 10 ਮਿੰਟਾਂ ਵਿਚ ਅੰਜਾਮ ਦਿੱਤੀ ਗਈ। ਦੋਵੇਂ ਮੁਲਜ਼ਮ ਪੈਦਲ ਦੁਕਾਨ ਵਿਚ ਆਏ ਸਨ, ਜਦਕਿ ਉਨ੍ਹਾਂ ਦਾ ਤੀਜਾ ਸਾਥੀ ਨੇੜੇ ਹੀ ਮੋਟਰਸਾਈਕਲ ਸਟਾਰਟ ਕਰਕੇ ਖੜ੍ਹਾ ਸੀ। ਲੁੱਟ ਤੋਂ ਬਾਅਦ ਤਿੰਨੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਫ਼ਰਾਰ ਹੋ ਗਏ। ਘਟਨਾ ਦੀ ਸਾਰੀ ਰਿਕਾਰਡਿੰਗ ਦੁਕਾਨ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈ ਹੈ। ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਸੀ.ਸੀ.ਟੀ.ਵੀ. ਫੁਟੇਜ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਸਥਾਨਕ ਲੋਕਾਂ ਨੇ ਸ਼ਹਿਰ ਵਿਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਤੇ ਗਸ਼ਤ ਵਧਾਉਣ ਦੀ ਮੰਗ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਇਕ ਵੱਡੇ ਤਸਕਰ ਸਮੇਤ 40 ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਇਕ ਮਹੀਨੇ ’ਚ ਖਾਣ ਵਾਲੇ ਤੇਲ 23 ਰੁਪਏ ਕਿੱਲੋ ਮਹਿੰਗੇ, ਪੱਛਮੀ ਏਸ਼ੀਆ ਦੇ ਖ਼ਰਾਬ ਹਲਾਤਾਂ ਦਾ ਦਿੱਖਣ ਲੱਗਾ ਅਸਰ
Ad Position 24