09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਇਕ ਵੱਡੇ ਤਸਕਰ ਸਮੇਤ 40 ਨਸ਼ਾ ਤਸਕਰ ਕਾਬੂ

Ad Position 21
No active advertisement
ਅਜੀਤ ਡੈਸਕ 22-07-2026

ਗੈਂਗਸਟਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ-ਡੀ.ਆਈ.ਜੀ. ਗਿੱਲ
ਅਟਾਰੀ ਸਰਹੱਦ-(ਅੰਮ੍ਰਿਤਸਰ) 21 ਜੁਲਾਈ-(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਡੀ.ਆਈ.ਜੀ. ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਵਿਚ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਸਰਹੱਦ ਪਾਰ ਤੋਂ ਚੱਲ ਰਹੇ ਗੈਰ-ਕਾਨੂੰਨੀ ਨੈੱਟਵਰਕਾਂ ਖ਼ਿਲਾਫ਼ ਵਿੱਢੇ ਗਏ ‘ਆਪਰੇਸ਼ਨ ਪ੍ਰਹਾਰ’ ਤਹਿਤ ਵੱਡੇ ਪੱਧਰ ’ਤੇ ਕਾਰਵਾਈ ਲਗਾਤਾਰ ਜਾਰੀ ਰੱਖਦਿਆਂ ਜ਼ਿਲ੍ਹੇ ਦੇ ਪੁਲਿਸ ਥਾਣਾ ਘਰਿੰਡਾ ਅਧੀਨ ਵੱਖ-ਵੱਖ ਖੇਤਰਾਂ ਵਿਚ ਅੱਜ ਸਵੇਰੇ ਤੜਕੇ ਪੰਜ ਵਜੇ ਤੋਂ ਲੈ ਸਵੇਰੇ 11 ਵਜੇ ਤੱਕ ਇਕੋ ਸਮੇਂ ਛਾਪੇਮਾਰੀ ਕਰਕੇ ਪੁਲਿਸ ਨੇ ਹੁਣ ਤੱਕ ਕਰੀਬ 40 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਦੀਆਂ ਟੀਮਾਂ ਸਵੇਰ ਤੋਂ ਹੀ ਜ਼ਿਲ੍ਹੇ ਦੇ ਕਈ ਇਲਾਕਿਆਂ ਵਿਚ ਇਕੋ ਸਮੇਂ ਤਲਾਸ਼ੀ ਮੁਹਿੰਮ ਚਲਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ ਇਕ ਵੱਡੇ ਨਸ਼ਾ ਤਸਕਰ ਸੁਖਦੇਵ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਈ ਹੋਰ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰੀ ਨਾਲ ਜੁੜੇ ਹੋਰ ਨੈੱਟਵਰਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਡੀ.ਆਈ.ਜੀ. ਨੇ ਦੱਸਿਆ ਕਿ ਸਰਹੱਦ ਨਾਲ ਲੱਗਦੇ ਕਸਬਾ ਅਟਾਰੀ, ਮੁਹਾਵਾ ਅਤੇ ਨੇਸ਼ਟਾ ਡਰੋਨਾਂ ਰਾਹੀਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਲਈ ਸੰਵੇਦਨਸ਼ੀਲ ਕੇਂਦਰ ਬਣ ਚੁੱਕੇ ਹਨ। ਇਸ ਕਾਰਨ ਪੁਲਿਸ ਨੇ ਇਨ੍ਹਾਂ ਪਿੰਡਾਂ ਨੂੰ ਖਾਸ ਤੌਰ ‘ਤੇ ਨਿਸ਼ਾਨੇ ‘ਤੇ ਰੱਖਿਆ ਹੋਇਆ ਹੈ ਅਤੇ ਇਥੇ ਸਖ਼ਤ ਨਿਗਰਾਨੀ ਦੇ ਨਾਲ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਸਰਹੱਦ ਪਾਰ ਤੋਂ ਚੱਲ ਰਹੇ ਤਸਕਰੀ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਤੋੜਿਆ ਜਾ ਸਕੇ। ਡੀ.ਆਈ.ਜੀ. ਹਰਮਨਬੀਰ ਸਿੰਘ ਗਿੱਲ ਨੇ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੀ ਮਰਜ਼ੀ ਨਾਲ ਤੁਰੰਤ ਆਤਮ ਸਮਰਪਣ ਕਰ ਦੇਣ। ਜੇਕਰ ਉਹ ਕਾਨੂੰਨ ਤੋਂ ਭੱਜਣ ਦੀ ਕੋਸ਼ਿਸ਼ ਕਰਨਗੇ ਤਾਂ ਪੁਲਿਸ ਉਨ੍ਹਾਂ ਨੂੰ ਹਰ ਹਾਲ ਵਿਚ ਗ੍ਰਿਫ਼ਤਾਰ ਕਰੇਗੀ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਪੁਲਿਸ ਮੁਖੀ ਕਵਲਜੀਤ ਸਿੰਘ, ਡੀ.ਐੱਸ.ਪੀ. ਗੁਰਿੰਦਰ ਸਿੰਘ ਨਾਗਰਾ, ਡੀ.ਐੱਸ.ਪੀ. ਯਾਦਵਿੰਦਰ ਸਿੰਘ, ਐੱਸ. ਐੱਚ. ਓ. ਘਰਿੰਡਾ ਅਮਨਦੀਪ ਸਿੰਘ ਸਮੇਤ ਵੱਖ-ਵੱਖ ਥਾਣਿਆਂ ਦੇ ਐੱਸ.ਐੱਚ.ਓ., ਚੌਕੀ ਇੰਚਾਰਜ ਤੇ ਹੋਰ ਪੁਲਿਸ ਦੇ ਜਵਾਨ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਐਸ.ਐਚ.ਓ. ਨਾਗਰਾ ਇਕ ਦਿਨ ਦੇ ਹੋਰ ਪੁਲਿਸ ਰਿਮਾਂਡ ’ਤੇ ਅਗਲੀ ਖ਼ਬਰ ਮਲੋਟ ’ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ’ਤੇ ਹੋਈ ਲੁੱਟ, ਹਥਿਆਰਬੰਦ ਲੁਟੇਰੇ ਗੋਲੀਬਾਰੀ ਕਰ ਕੇ ਸੋਨੇ ਦੇ ਗਹਿਣੇ ਲੈ ਕ...
Ad Position 24