09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਡੇਂਗੂ ਕਾਰਨ ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤਰ ਦੀ ਮੌਤ

Ad Position 21
No active advertisement
ਅਜੀਤ ਡੈਸਕ 22-07-2026

ਝਬਾਲ, 21 ਜੁਲਾਈ( ਸੁਖਦੇਵ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਅੱਡਾ ਝਬਾਲ ਵਿਖੇ ਵਿਚ ਡੇਂਗੂ ਬੁਖਾਰ ਕਾਰਨ ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤ ਦੀ ਮੌਤ ਹੋ ਜਾਣ ਦੀ ਖ਼ਬਰ ਹੈ, ਜਿਸ ਕਾਰਨ ਸਿਹਤ ਵਿਭਾਗ ਦੀ ਕਾਰਗੁਜ਼ਾਰੀ ‘ਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿਚ ਬਤੌਰ ਐਕਸੀਅਨ ਦੇ ਅਹੁਦੇ ’ਤੇ ਤਾਇਨਾਤ ਤਰਸੇਮ ਕੁਮਾਰ ਅਨੁਸਾਰ ਉਨ੍ਹਾਂ ਦੇ ਨੌਜਵਾਨ ਪੁੱਤਰ ਵਰਦਾਨ ਨੂੰ ਬੁਖਾਰ ਹੋਇਆ ਸੀ, ਜਿਥੇ ਖ਼ੂਨ ਦੀ ਜਾਂਚ ਕਰਵਾਉਣ ਦੌਰਾਨ ਉਸ ਨੂੰ ਡੇਂਗੂ ਪਾਇਆ ਗਿਆ। ਹਾਲਤ ਵਿਗੜਨ ’ਤੇ ਉਸ ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਲਿਜਾਇਆ ਗਿਆ। ਜਿਥੇ ਤਾਇਨਾਤ ਡਾਕਟਰਾਂ ਨੇ ਜਾਂਚ ਕਰਕੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਅੰਮ੍ਰਿਤਸਰ ਵਿਖੇ ਇਕ ਨਿੱਜੀ ਹਸਪਤਾਲ ਵਿਖੇ ਉਸ ਨੂੰ ਜ਼ੇਰੇ ਇਲਾਜ ਦਾਖਲ ਕਰਵਾ ਦਿੱਤਾ ਗਿਆ, ਜਿਥੇ ਉਸ ਦੇ ਖ਼ੂਨ ਦੀ ਮੁੜ ਜਾਂਚ ਕਰਨ ਤੋਂ ਬਾਅਦ ਡੇਂਗੂ ਦੇ ਨਾਲ-ਨਾਲ ਉਸ ਦੇ ਗੁਰਦਿਆਂ, ਲਿਵਰ ਵਿਚ ਵੀ ਇਨਫੈਕਸ਼ਨ ਆ ਗਈ ਪਰ ਡਾਕਟਰਾਂ ਦੇ ਲੱਖ ਯਤਨਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਸਿਹਤ ਵਿਭਾਗ ਦੀ ਕਾਰਗੁਜ਼ਾਰੀ ’ਤੇ ਸਵਾਲ
ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਸਿਹਤ ਵਿਭਾਗ ਵਲੋਂ ਡੇਂਗੂ ਦੀ ਰੋਕਥਾਮ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਸਿਰਫ ਕਾਗਜ਼ਾਂ ਤੱਕ ਹੀ ਸੀਮਤ ਹੈ। ਪਿੰਡ ਵਿਚ ਨਾ ਤਾਂ ਕਦੇ ਫੌਗਿੰਗ ਕਰਵਾਈ ਗਈ ਅਤੇ ਨਾ ਹੀ ਸਿਹਤ ਟੀਮਾਂ ਨੇ ਆ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ ਗਿਆ। ਥਾਂ-ਥਾਂ ਖੜ੍ਹਾ ਗੰਦਾ ਪਾਣੀ ਅਤੇ ਗੰਦਗੀ ਦੇ ਢੇਰ ਮੱਛਰਾਂ ਨੂੰ ਸੱਦਾ ਦੇ ਰਹੇ ਹਨ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅੱਡੇ ਅਤੇ ਪਿੰਡ ਵਿਚ ਤੁਰੰਤ ਫੌਗਿੰਗ ਕਰਵਾਈ ਜਾਵੇ ਅਤੇ ਇਸ ਲਾਪਰਵਾਹੀ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਕਿਸੇ ਹੋਰ ਮਾਂ-ਬਾਪ ਨੂੰ ਆਪਣਾ ਜਵਾਨ ਪੁੱਤ ਨਾ ਗੁਆਉਣਾ ਪਵੇ। ਇਸ ਸੰਬੰਧੀ ਜਦੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵਲੋ ਕੋਈ ਸੰਤੁਸ਼ਟ ਜ਼ਵਾਬ ਨਹੀਂ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਸਲਾਈਟ ਦੇ ਪ੍ਰੋ. ਸ਼ੰਕਰ ਸਿੰਘ ਦੇ ਡਿਜ਼ਾਈਨ ਪੇਟੈਂਟ ਨੂੰ ਭਾਰਤ ਸਰਕਾਰ ਵਲੋਂ ਮਾਨਤਾ ਅਗਲੀ ਖ਼ਬਰ ਐਸ.ਐਚ.ਓ. ਨਾਗਰਾ ਇਕ ਦਿਨ ਦੇ ਹੋਰ ਪੁਲਿਸ ਰਿਮਾਂਡ ’ਤੇ
Ad Position 24