ਚੰਡੀਗੜ੍ਹ, 21 ਜੁਲਾਈ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਮੰਗਾਂ ਲਈ ਦਿੱਲੀ ਕੂਚ ਕਰਨ ਤੋਂ ਰੋਕਣਾ ਸਰਾਸਰ ਗ਼ਲਤ ਹੈ। ਉਨ੍ਹਾਂ ਆਖਿਆ ਕਿ ਜੇਕਰ ਦੇਸ਼ ਦਾ ਕਿਸਾਨ ਆਪਣੀਆਂ ਮੰਗਾਂ ਲਈ ਰਾਜਧਾਨੀ ਵਿਚ ਸ਼ਾਂਤਮਈ ਪ੍ਰਦਰਸ਼ਨ ਨਹੀਂ ਕਰ ਸਕਦਾ ਤਾਂ ਉਹ ਆਪਣਾ ਦਰਦ ਕਿਸ ਕੋਲ ਰੱਖੇਗਾ। ਚੰਦੂਮਾਜਰਾ ਨੇ ਆਖਿਆ ਕਿ ਸਰਕਾਰ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਆਪਣੇ ਦੇਸ਼ ਦੇ ਕਿਸਾਨਾਂ ਨਾਲ ਹੈ ਜਾਂ ਅਮਰੀਕਾ ਨਾਲ।
ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਸੰਜੀਦਗੀ ਨਾਲ ਸੁਣੇ-ਚੰਦੂਮਾਜਰਾ
ਅਜੀਤ ਡੈਸਕ
22-07-2026