ਚੰਡੀਗੜ੍ਹ, 21 ਜੁਲਾਈ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਵਪਾਰਕ ਸਮਝੌਤੇ ਵਿਚ ਉਨ੍ਹਾਂ ਦੇ ਹੱਕਾਂ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਵਿਰੋਧੀ ਪਾਰਟੀਆਂ ’ਤੇ ਕਿਸਾਨਾਂ ਦੇ ਨਾਂਅ ’ਤੇ ਸਿਆਸਤ ਅਤੇ ਕੂੜ ਪ੍ਰਚਾਰ ਕਰਨ ਦੇ ਦੋਸ਼ ਲਾਉਂਦਿਆਂ ਕਿਸਾਨਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।ਕੇਵਲ ਸਿੰਘ ਢਿੱਲੋਂ ਨੇ ਅਮਰੀਕਾ-ਭਾਰਤ ਵਪਾਰ ਸਮਝੌਤੇ ਨੂੰ ਲੈ ਕੇ ਚੱਲ ਰਹੀ ਚਰਚਾ ਬਾਰੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੇ ਹਿੱਤਾਂ ਨਾਲ ਕਿਸੇ ਵੀ ਹਾਲਤ ’ਚ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਲਈ ਕਿਸਾਨਾਂ ਦੀ ਭਲਾਈ ਸਭ ਤੋਂ ਵੱਡੀ ਤਰਜੀਹ ਹੈ।
ਭਾਜਪਾ ਹਰ ਵੇਲੇ ਅੰਨਦਾਤਾ ਨਾਲ ਖੜ੍ਹੀ-ਕੇਵਲ ਸਿੰਘ ਢਿੱਲੋਂ
ਅਜੀਤ ਡੈਸਕ
22-07-2026