10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ 4 ਲੱਖ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗਾਂ ਦੀ ਸਹੂਲਤ

Ad Position 21
No active advertisement
ਅਜੀਤ ਡੈਸਕ 22-07-2026

ਤੁਰੰਤ ਪ੍ਰਭਾਵ ਨਾਲ ਜ਼ਿਲ੍ਹਾ ਸਿੱਖਿਆ ਦਫ਼ਤਰਾਂ ਰਾਹੀਂ ਸਕੂਲਾਂ ’ਚ ਭੇਜੇ ਗਏ ਬੈਗ, ਵੰਡ ਸ਼ੁਰੂ
ਬਠਿੰਡਾ, 21 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦਾ ਕਾਇਆ-ਕਲਪ ਕਰਨ ਲਈ ਵਿੱਢੀ ਗਈ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਹੁਣ ਪੰਜਾਬ ਭਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪੜ੍ਹਦੇ 11ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਾਲ 2026-27 ਦੌਰਾਨ ਮੁਫ਼ਤ ਸਕੂਲ ਬੈਗ ਮੁਹੱਈਆ ਕਰਵਾਉਣ ਦੀ ਵੱਡੀ ਪਹਿਲਕਦਮੀ ਕੀਤੀ ਗਈ ਹੈ, ਜਿਸ ਨੂੰ ਫ਼ੌਰੀ ਤੌਰ ’ਤੇ ਲਾਗੂ ਕਰਦਿਆਂ ਕੁਝ ਘੰਟਿਆਂ ਅੰਦਰ ਹੀ ਇਹ ਬੈਗ ਜ਼ਿਲ੍ਹਾ ਸਿੱਖਿਆ ਦਫ਼ਤਰਾਂ ਰਾਹੀਂ ਅੱਜ ਪੰਜਾਬ ਭਰ ਦੇ ਸਕੂਲਾਂ ਵਿਚ ਪਹੁੰਚਾ ਦਿੱਤੇ ਗਏ ਹਨ, ਜਦਕਿ ਸੂਬੇ ਦੇ ਕੁਝ ਹਿੱਸਿਆਂ ’ਚ ਤਾਂ ਇਨ੍ਹਾਂ ਬੈਗਾਂ ਦੀ ਵਿਦਿਆਰਥੀਆਂ ਨੂੰ ਨਾਲ ਦੀ ਨਾਲ ਵੰਡ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਸਹੂਲਤ 11ਵੀਂ ਅਤੇ 12ਵੀਂ ਕਲਾਸ ਦੇ ਸਮੁੱਚੇ ਕਰੀਬ 4 ਲੱਖ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਕੋਈ ਕਿਸੇ ਤਰ੍ਹਾਂ ਦਾ ਕੋਈ ਦਰਜਾ ਤੈਅ ਨਹੀਂ ਕੀਤਾ ਗਿਆ ਹੈ।ਇਹ ਬੈਗ ‘ਪੀਲੇ’ ਅਤੇ ‘ਕਾਲੇ’ ਰੰਗ ’ਚ ਤਿਆਰ ਕੀਤੇ ਗਏ, ਜਿੰਨਾਂ ਉੱਪਰ ਪੰਜਾਬ ਸਰਕਾਰ ਦੇ ‘ਲੋਗੋ’ ਦੇ ਨਾਲ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਅਤੇ ‘ਪੰਜਾਬ ਸਿੱਖਿਆ ਕ੍ਰਾਂਤੀ’ ਉਕਰਿਆ ਹੋਇਆ ਹੈ। ਇਸ ਸੰਬੰਧੀ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ’ਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਬੈਗ ਸਿਰਫ਼ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 11ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵੰਡੇ ਜਾਣਗੇ ਅਤੇ ਸਕੂਲ ਮੁਖੀ ਵਿਦਿਆਰਥੀਆਂ ਦੀ ਗਿਣਤੀ ਅਨੁਸਾਰ ਬੈਗਾਂ ਦੀ ਪ੍ਰਾਪਤੀ ਯਕੀਨੀ ਬਣਾਉਣ ਅਤੇ ਇਹ ਵੰਡ ਇਸੇ ਹਫ਼ਤੇ ਦੇ ਅੰਦਰ ਸੁਚਾਰੂ ਢੰਗ ਨਾਲ ਸਮੇਂ-ਸਿਰ ਕਰਨੀ ਯਕੀਨੀ ਬਣਾਈ ਜਾਵੇ, ਕਿਸੇ ਵੀ ਕਿਸਮ ਦੀ ਅਣਗਹਿਲੀ ਲਈ ਸਬੰਧਤ ਸਕੂਲ ਮੁੱਖੀ ਨਿੱਜੀ ਤੌਰ ’ਤੇ ਜ਼ਿੰਮੇਵਾਰ ਹੋਣਗੇ। ਪੰਜਾਬ ਸਰਕਾਰ ਦੇ ਇਸ ਉਪਰਾਲੇ ਨੂੰ ਵਿਦਿਆਰਥੀਆਂ ਲਈ ਇਕ ਹਾਂ-ਪੱਖੀ ਕਦਮ ਮੰਨਿਆ ਜਾ ਰਿਹਾ ਹੈ।
ਅਧਿਆਪਕ ਜਥੇਬੰਦੀਆਂ ਨੇ ਬੈਗਾਂ ’ਤੇ ਲੱਗੀ ਮੁੱਖ ਮੰਤਰੀ ਦੀ ਤਸਵੀਰ ’ਤੇ ਇਤਰਾਜ਼ ਪ੍ਰਗਟਾਇਆ
ਦੂਜੇ ਪਾਸੇ ਪ੍ਰਮੁੱਖ ਅਧਿਆਪਕ ਜਥੇਬੰਦੀਆਂ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀਆਂ ਦੋਵੇਂ ਇਕਾਈਆਂ ਨੇ ਇਨ੍ਹਾਂ ਬੈਗਾਂ ਉੱਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਛਾਪਣ ’ਤੇ ਇਤਰਾਜ਼ ਪ੍ਰਗਟਾਇਆ ਹੈ। ਡੀ.ਟੀ.ਐੱਫ. (ਵਿਕਰਮ) ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਸੂਬਾ ਉੱਪ-ਪ੍ਰਧਾਨ ਬੇਅੰਤ ਸਿੰਘ ਫੂਲੇਵਾਲਾ, ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਜਗਪਾਲ ਸਿੰਘ ਬੰਗੀ ਅਤੇ ਡੀ.ਟੀ.ਐੱਫ. (ਦਿਗਵਿਜੈ) ਦੇ ਸੂਬਾ ਪ੍ਰਧਾਨ ਦਿਗਵਿਜੈ ਪਾਲ ਸ਼ਰਮਾ, ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਤੇ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਨੇ ਕਿ ਸਰਕਾਰੀ ਸਕੂਲੀ ਸਮੱਗਰੀ ਉੱਪਰ ਕਿਸੇ ਵੀ ਸਿਆਸੀ ਆਗੂ ਦੀ ਤਸਵੀਰ ਲਗਾਉਣ ਦੀ ਬਜਾਏ ਇਸ ਨੂੰ ਪੂਰੀ ਤਰ੍ਹਾਂ ਗੈਰ-ਸਿਆਸੀ ਰੱਖਿਆ ਜਾਣਾ ਚਾਹੀਦਾ ਹੈ।

Ad Position 22
No active advertisement
ਪਿਛਲੀ ਖ਼ਬਰ ਐੱਲ.ਏ.ਡੀ.ਸੀ. ਨੀਤੀ ਖ਼ਿਲਾਫ਼ ਫਿਰੋਜ਼ਪੁਰ ਬਾਰ ਐਸੋਸੀਏਸ਼ਨ ਵਲੋਂ ਦੂਜੇ ਦਿਨ ਵੀ ਭੁੱਖ ਹੜਤਾਲ ਅਗਲੀ ਖ਼ਬਰ ਸੂਬੇ ਦੇ ਬਿਜਲੀ ਕਾਮਿਆਂ ਵਲੋਂ ਸਮੂਹਿਕ ਛੁੱਟੀ ਲੈ ਕੇ ਪੰਜਾਬ ਭਰ ’ਚ ਰੋਸ ਪ੍ਰਦਰਸ਼ਨ
Ad Position 24