14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪੰਜਾਬ ਵਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ ’ਤੇ ਜ਼ੋਰ

Ad Position 21
No active advertisement
ਅਜੀਤ ਡੈਸਕ 22-07-2026

ਮੰਤਰੀ ਸਮੂਹ ਵਲੋਂ ਸਾਉਣੀ ਸੀਜ਼ਨ 2026-27 ਤੇ ਹਾੜ੍ਹੀ ਸੀਜ਼ਨ 2027-28 ਦੀਆਂ ਤਿਆਰੀਆਂ ਦੀ ਸਮੀਖਿਆ
ਚੰਡੀਗੜ੍ਹ, 21 ਜੁਲਾਈ (ਅਜੀਤ ਬਿਊਰੋ)-ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦੇ ਮੰਤਰੀ ਸਮੂਹ (ਜੀ.ਓ.ਐਮ.) ਨੇ ਅੱਜ ਸੈਕਟਰ-39 ਦੇ ਅਨਾਜ ਭਵਨ ਵਿਖੇ ਆਗਾਮੀ ਸਾਉਣੀ ਸੀਜ਼ਨ 2026-27 ਅਤੇ ਹਾੜ੍ਹੀ ਸੀਜ਼ਨ 2027-28 ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇਕ ਅਹਿਮ ਮੀਟਿੰਗ ਕੀਤੀ। ਮੰਤਰੀ ਸਮੂਹ ਨੇ ਅਨਾਜ ਦੀ ਚੁਕਾਈ ਦੇ ਅਹਿਮ ਮੁੱਦੇ ’ਤੇ ਵਿਸਥਾਰਿਤ ਚਰਚਾ ਕੀਤੀ, ਜੋ ਕਿ ਆਗਾਮੀ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਭੰਡਾਰਨ ਲਈ ਜਗ੍ਹਾ ਬਣਾਉਣ ਵਾਸਤੇ ਬਹੁਤ ਜ਼ਰੂਰੀ ਹੈ। ਮੀਟਿੰਗ ਦੌਰਾਨ ਮੰਤਰੀਆਂ ਨੂੰ ਦੱਸਿਆ ਗਿਆ ਕਿ ਇਸ ਸਾਲ ਜਨਵਰੀ ਤੋਂ ਜੁਲਾਈ ਤੱਕ ਸੂਬੇ ਤੋਂ 75.67 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਅਨਾਜ ਦੀ ਚੁਕਾਈ ਹੋਈ ਹੈ, ਜਿਸ ਵਿਚ 37.13 ਲੱਖ ਮੀਟ੍ਰਿਕ ਟਨ ਕਣਕ ਅਤੇ 38.54 ਲੱਖ ਮੀਟ੍ਰਿਕ ਟਨ ਝੋਨਾ ਸ਼ਾਮਿਲ ਹਨ। ਮੰਤਰੀ ਸਮੂਹ ਦੇ ਧਿਆਨ ਵਿਚ ਇਹ ਵੀ ਲਿਆਂਦਾ ਗਿਆ ਕਿ ਸੂਬੇ ਕੋਲ ਕੁੱਲ 181 ਲੱਖ ਮੀਟ੍ਰਿਕ ਟਨ ਕਵਰਡ ਸਟੋਰੇਜ ਸਮਰੱਥਾ ਉਪਲਬਧ ਹੈ, ਜਦਕਿ ਖੁੱਲ੍ਹੀ ਭੰਡਾਰਨ ਸਮਰੱਥਾ 68 ਲੱਖ ਮੀਟ੍ਰਿਕ ਟਨ ਹੈ। ਜੀ.ਓ.ਐੱਮ. ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਅਨਾਜ ਦੀ ਤੇਜ਼ੀ ਨਾਲ ਚੁਕਾਈ ਦਾ ਮੁੱਦਾ ਕੇਂਦਰ ਸਰਕਾਰ ਕੋਲ ਲਗਾਤਾਰ ਉਠਾਇਆ ਜਾ ਰਿਹਾ ਹੈ। ਪੰਜਾਬ ਵਲੋਂ ਹਰ ਮਹੀਨੇ ਘੱਟੋ-ਘੱਟ 12 ਲੱਖ ਮੀਟ੍ਰਿਕ ਟਨ ਕਣਕ ਅਤੇ ਝੋਨੇ ਦੀ ਚੁਕਾਈ ਕਰਨ ਦੀ ਪੁਰਜ਼ੋਰ ਮੰਗ ਕੀਤੀ ਗਈ ਹੈ ਪਰ ਮੌਜੂਦਾ ਸਮੇਂ ਇਹ ਦਰ ਮਹਿਜ਼ 5 ਲੱਖ ਮੀਟ੍ਰਿਕ ਟਨ ਪ੍ਰਤੀ ਮਹੀਨਾ ਹੀ ਹੈ। ਇਸ ਲਈ ਮੰਤਰੀ ਸਮੂਹ ਨੇ ਕੇਂਦਰੀ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਤੋਂ ਅਨਾਜ ਦੀ ਚੁਕਾਈ ਸਮੇਤ ਵੱਖ-ਵੱਖ ਮੁੱਦਿਆਂ ਨੂੰ ਨਿੱਜੀ ਤੌਰ ’ਤੇ ਉਠਾਉਣ ਲਈ ਮਿਲਣ ਦਾ ਸਮਾਂ ਮੰਗਣ ਦਾ ਫ਼ੈਸਲਾ ਕੀਤਾ ਹੈ। ਮੀਟਿੰਗ ਦੌਰਾਨ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਲਈ ਕੇਂਦਰੀ ਪੂਲ ਵਾਸਤੇ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਮੰਗਿਆ ਗਿਆ ਹੈ। ਝੋਨੇ ਦੀ ਖ਼ਰੀਦ 2,462 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਸਟਮ ਮਿਲਿੰਗ ਪਾਲਿਸੀ ਦਾ ਖਰੜਾ ਮਨਜ਼ੂਰੀ ਲਈ ਵਿੱਤ ਵਿਭਾਗ ਨੂੰ ਭੇਜ ਦਿੱਤਾ ਗਿਆ ਹੈ। ਹਾੜ੍ਹੀ ਮਾਰਕੀਟਿੰਗ ਸੀਜ਼ਨ 2027-28 ਸੰਬੰਧੀ ਕੇਂਦਰ ਸਰਕਾਰ ਵੱਲੋਂ 132 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਮਿੱਥੇ ਜਾਣ ਦੀ ਸੰਭਾਵਨਾ ਹੈ। ਇਸ ਮੌਕੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਮਾਰਕਫੈੱਡ ਦੇ ਐੱਮ.ਡੀ. ਵਿਸ਼ੇਸ਼ ਸਾਰੰਗਲ, ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ, ਐਮ.ਡੀ. ਪਨਸਪ ਬੀ. ਸ੍ਰੀਨਿਵਾਸਨ, ਜੀ. ਐਮ. ਐਫ.ਸੀ.ਆਈ. ਨਿਕਿਤਾ ਪਵਾਰ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਵਧੀਕ ਡਾਇਰੈਕਟਰ ਅਜੈਵੀਰ ਸਿੰਘ ਸਰਾਓ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਇੰਸਪੈਕਟਰ ਐਸੋ: ਵਲੋਂ ਡਾਇਰੈਕਟੋਰੇਟ ਪਸ਼ੂ ਪਾਲਣ ਦੇ ਮੁਹਾਲੀ ਦਫ਼ਤਰ ਅੱਗੇ ਰੋਸ ਰੈਲੀ 31 ਨੂੰ ਅਗਲੀ ਖ਼ਬਰ ਭਾਜਪਾ ਨੌਜਵਾਨ ਤੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ-ਬਲਤੇਜ ਪੰਨੂ
Ad Position 24