09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਡੀ. ਸੀ. ਦਫ਼ਤਰਾਂ ਦੇ ਮੁਲਾਜ਼ਮ ਅੱਜ ਤੋਂ 26 ਤੱਕ ਜਾਣਗੇ ਮੁਕੰਮਲ ਹੜਤਾਲ ’ਤੇ

Ad Position 21
No active advertisement
ਅਜੀਤ ਡੈਸਕ 23-07-2026
ਜਲੰਧਰ, 22 ਜੁਲਾਈ (ਜਤਿੰਦਰ ਪੰਮੀ)-ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡੀ. ਸੀ. ਦਫ਼ਤਰ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਵਜੋਂ 23 ਤੋਂ 26 ਜੁਲਾਈ ਤੱਕ ਮੁਕੰਮਲ ਕੰਮ ਬੰਦ ਕਰਕੇ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਹੈ। ਸਰਕਾਰੀ ਮੁਲਾਜ਼ਮਾਂ ਦੇ ਹੜਤਾਲ ’ਤੇ ਜਾਣ ਨਾਲ ਤਿੰਨ ਦਿਨ ਤੱਕ ਡੀ. ਸੀ. ਦਫ਼ਤਰ, ਐੱਸ. ਡੀ. ਐੱਮਜ਼ ਦਫ਼ਤਰ ਅਤੇ ਤਹਿਸੀਲਦਾਰਾਂ ਦੇ ਦਫ਼ਤਰਾਂ ਵਿਚ ਆਮ ਲੋਕਾਂ ਦੇ ਕੰਮ ਪੂਰੀ ਤਰ੍ਹਾਂ ਪ੍ਰਭਾਵਿਤ ਹੋਣਗੇ। ਇਹ ਐਲਾਨ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵਲੋਂ ਲਏ ਗਏ ਫੈਸਲੇ ਤਹਿਤ ਕੀਤਾ ਗਿਆ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ, ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਤੇ ਸੂਬਾ ਵਿੱਤ ਸਕੱਤਰ ਕਰਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਕਈ ਵੀ ਮੀਟਿੰਗਾਂ ਕੀਤੀਆਂ ਗਈਆਂ ਹਨ ਪਰ ਕੋਈ ਵੀ ਨਤੀਜਾ ਨਹੀਂ ਨਿਕਲਿਆ। ਉਨ੍ਹਾਂ ਦੱਸਿਆ ਕਿ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਕਰਮਚਾਰੀਆਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਸਰਕਾਰ ਨੂੰ ਫਿਰ ਮੰਗ ਪੱਤਰ ਭੇਜਿਆ ਹੈ। ਕਰਮਚਾਰੀਆਂ ਨੇ ਮੰਗ ਕੀਤੀ ਕਿ ਸੀਨੀਅਰ ਸਹਾਇਕਾਂ ਦੀਆਂ ਤਰੱਕੀਆਂ ਸਮੇਂ ਸਿਰ ਕੀਤੀਆਂ ਜਾਣ ਅਤੇ ਖਾਲੀ ਅਸਾਮੀਆਂ ਨੂੰ ਜਲਦ ਭਰਿਆ ਜਾਵੇ। ਇਸ ਦੇ ਨਾਲ ਹੀ ਸੁਪਰਡੈਂਟ ਗ੍ਰੇਡ-1 ਅਤੇ ਗ੍ਰੇਡ-2 ਦੀਆਂ ਤਰੱਕੀਆਂ ਵਿੱਚ ਆ ਰਹੀਆਂ ਰੁਕਾਵਟਾਂ ਦੂਰ ਕਰਕੇ ਯੋਗ ਕਰਮਚਾਰੀਆਂ ਨੂੰ ਬਣਦਾ ਲਾਭ ਦਿੱਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 504.45 ਮੀਟਰ ਪਹੁੰਚਿਆ ਅਗਲੀ ਖ਼ਬਰ ਬਲੋਚਿਸਤਾਨ ’ਚ ਦੋ ਮਹਿਲਾ ਆਤਮਘਾਤੀ ਹਮਲਾਵਰ ਗ੍ਰਿਫ਼ਤਾਰ 10 ਅੱਤਵਾਦੀ ਵੀ ਮਾਰੇ ਗਏ
Ad Position 24