07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸਫ਼ਾਈ ਕਾਮਿਆਂ ’ਤੇ ਲਾਠੀਚਾਰਜ ਮਾਮਲੇ ’ਚ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦਾ ਸਖ਼ਤ ਰੁਖ਼

Ad Position 21
No active advertisement
ਅਜੀਤ ਡੈਸਕ 23-07-2026
ਚੰਡੀਗੜ੍ਹ, 22 ਜੁਲਾਈ (ਸੰਦੀਪ ਕੁਮਾਰ ਮਾਹਨਾ)-ਬਰਨਾਲਾ ਵਿਚ ਸਫਾਈ ਕਰਮਚਾਰੀਆਂ ਦੇ ਚੱਲ ਰਹੇ ਸੰਘਰਸ਼ ਦੌਰਾਨ ਪੁਲਿਸ ਵਲੋਂ ਕਥਿਤ ਬਲ ਦੀ ਵਰਤੋ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ (ਐਨ.ਸੀ.ਐਸ.ਕੇ.) ਨੇ ‘ਸੂ ਮੋਟੋ’ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਨੂੰ ਪੱਤਰ ਲਿਖ ਕੇ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮਾਬੱਧ ਜਾਂਚ ਕਰਵਾਉਣ ਦੇ ਨਾਲ-ਨਾਲ 7 ਦਿਨਾਂ ਅੰਦਰ ਵਿਸਥਾਰਪੂਰਵਕ ਰਿਪੋਰਟ ਕਮਿਸ਼ਨ ਕੋਲ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਸਫਾਈ ਕਰਮਚਾਰੀਆਂ ਦੇ ਅਧਿਕਾਰਾਂ ਅਤੇ ਸਨਮਾਨ ਨਾਲ ਜੁੜੇ ਕਿਸੇ ਵੀ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸੰਤ ਗਿਆਨੀ ਹਰਨਾਮ ਸਿੰਘ ਖ਼ਲਸਾ ਦੀ ਅਗਵਾਈ ਹੇਠ ਦਮਦਮੀ ਟਕਸਾਲ ਸੇਵਕ ਜਥੇ ਦੀ ਸਥਾਪਨਾ ਅਗਲੀ ਖ਼ਬਰ ਐਨ.ਆਰ.ਆਈਜ਼ ਦੇ ਮਸਲੇ ਮਿੱਥੇ ਸਮੇਂ ਅੰਦਰ ਹੱਲ ਕਰਨੇ ਪੰਜਾਬ ਸਰਕਾਰ ਦੀ ਤਰਜੀਹ-ਡਾ. ਰਵਜੋਤ ਸਿੰਘ
Ad Position 24
No active advertisement