07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਅਟਾਰੀ ਸਰਹੱਦ ਵੱਲ ਜਾਂਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਦੇ ਯਾਤਰੂਆਂ ’ਤੇ ਹਮਲਾ-ਦੋ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 23-07-2026
ਅਟਾਰੀ ਸਰਹੱਦ, 22 ਜੁਲਾਈ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਪੰਜਾਬ ਦੇ ਵਸਨੀਕਾਂ ਲਈ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਸਕੀਮ ਤਹਿਤ ਚੱਲ ਰਹੀਆਂ ਬੱਸਾਂ ਜੋ ਕਿ ਪੰਜਾਬ ਦੇ ਯਾਤਰੂਆਂ ਨੂੰ ਅਟਾਰੀ ਸਰਹੱਦ ਵਿਖੇ ਹੁੰਦੀ ਝੰਡੇ ਦੀ ਰਸਮ ਰੀਟਰੀਟ ਸੈਰਾਮਨੀ ਨੂੰ ਵੀ ਦਿਖਾਉਣ ਲਈ ਲਿਆਉਂਦੀਆਂ ਹਨ, ਉਨ੍ਹਾਂ ਬੱਸਾਂ ਵਿਚੋਂ ਅੰਮ੍ਰਿਤਸਰ ਤੋਂ ਅਟਾਰੀ ਸਰਹੱਦ ਨੂੰ ਜਾਂਦਿਆਂ ਇਕ ਬੱਸ ‘ਤੇ ਸਵਾਰ ਯਾਤਰੂਆਂ ‘ਤੇ ਹਮਲਾ ਕਰਕੇ ਜ਼ਖ਼ਮੀ ਕੀਤੇ ਜਾਣ ਬਾਰੇ ਸੂਚਨਾ ਪ੍ਰਾਪਤ ਹੋਈ ਹੈ। ਪੁਲਿਸ ਥਾਣਾ ਘਰਿੰਡਾ ਦੇ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਵਿਚ ਸਵਾਰ ਬੱਸ ਨੰਬਰ ਯੂ. ਪੀ. 70 ਐੱਲ. ਟੀ. 0183 ਦੇ ਇੰਚਾਰਜ ਗੁਰਪ੍ਰੀਤ ਸਿੰਘ ਵਾਸੀ ਧਰਮ ਨਗਰੀ ਅਬੋਹਰ ਤੇ ਮਨਜੀਤ ਸਿੰਘ ਵਾਸੀ ਬਸੰਤ ਨਗਰ ਅਬੋਹਰ ਵਲੋਂ ਸ਼ਿਕਾਇਤ ਦਰਜ ਕਰਵਾਈ ਸੀ ਕਿ ਅੰਮ੍ਰਿਤਸਰ ਤੋਂ ਅਟਾਰੀ ਵੱਲ ਨੂੰ ਜਾਂਦੇ ਰਸਤੇ ਵਿਚ ਸਵਿਫਟ ਕਾਰ ਸਵਾਰ ਵਿਅਕਤੀਆਂ ਵਲੋਂ ਉਨ੍ਹਾਂ ਦੀ ਬੱਸ ਦੇ ਅੱਗੇ ਆ ਕੇ ਗਲਤ ਢੰਗ ਨਾਲ ਸਾਈਡ ਮਾਰਨੀ ਸ਼ੁਰੂ ਕਰ ਦਿੱਤੀ, ਜਿਸ ‘ਤੇ ਕਾਰ ਸਵਾਰ ਵਿਅਕਤੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਗਾਲੀ ਗਲੋਚ ਕਰਦਿਆਂ ਸਾਡੇ ‘ਤੇ ਕੁਹਾੜੇ ਨਾਲ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਕਾਰਨ ਇਕ ਤੀਰਥ ਯਾਤਰਾ ਬੱਸ ‘ਚ ਸਵਾਰ ਮਨਜੀਤ ਸਿੰਘ ਅੰਗਹੀਣ ਵਿਅਕਤੀ ਜ਼ਖ਼ਮੀ ਹੋ ਗਿਆ। ਬੱਸ ਦੇ ਇੰਚਾਰਜ ਵਲੋਂ ਦੱਸਿਆ ਗਿਆ ਹੈ ਕਿ ਹਮਲਾ ਕਰਨ ਵਾਲੇ ਵਿਅਕਤੀਆਂ ਵਲੋਂ ਬੱਸ ਦੇ ਸ਼ੀਸ਼ਿਆਂ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ ਹੈ। ਇਸ ਸੰਬੰਧੀ ਐੱਸ. ਐੱਚ. ਓ. ਘਰਿੰਡਾ ਅਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਵੱਖ-ਵੱਖ ਧਰਾਵਾਂ ਤਹਿਤ ਹਮਲਾ ਕਰਨ ਵਾਲੇ ਗੁਰਵਿੰਦਰ ਸਿੰਘ ਸਪੁੱਤਰ ਸੁਖਰਾਮ ਸਿੰਘ, ਬਖਸ਼ੀਸ਼ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਅਟਾਰੀ ਨੂੰ ਕਾਰ ਸਮੇਤ ਗ੍ਰਿਫ਼ਤਾਰ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਗੋਲਡੀ ਬਰਾੜ ਗਰੋਹ ਨਾਲ ਸਿੱਧੇ ਸੰਬੰਧਾਂ ਦੇ ਪੱਕੇ ਸਬੂਤ ਨਹੀਂ ਯੂ.ਏ.ਪੀ.ਏ. ਮਾਮਲੇ ’ਚ ਹਾਈ ਕੋਰਟ ਵਲੋਂ ਮੁਲਜ਼ਮ ਨੂੰ ਜ਼ਮ... ਅਗਲੀ ਖ਼ਬਰ ਵਿਸ਼ਵ ਅੱਤਵਾਦ ਸੂਚਕ ਅੰਕ ’ਚ ਪਹਿਲੇ ਸਥਾਨ ’ਤੇ ਪਹੁੰਚਿਆ ਪਾਕਿ
Ad Position 24
No active advertisement