06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਐਸ.ਐਚ.ਓ. ਨਾਗਰਾ ਨੂੰ ਜੇਲ੍ਹ ਭੇਜਿਆ

Ad Position 21
No active advertisement
ਅਜੀਤ ਡੈਸਕ 23-07-2026
ਟਾਂਡਾ ਉੜਮੁੜ, 22 ਜੁਲਾਈ (ਦੀਪਕ ਬਹਿਲ)- ਆਮ ਆਦਮੀ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਮਿਆਣੀ ਕਤਲ ਕਾਂਡ ਨਾਲ ਜੁੜੇ ਰਿਸ਼ਵਤ ਮਾਮਲੇ ਵਿਚ ਨਾਮਜ਼ਦ ਟਾਂਡਾ ਦੇ ਸਾਬਕਾ ਐੱਸ.ਐੱਚ.ਓ. ਗੁਰਿੰਦਰਜੀਤ ਸਿੰਘ ਨਾਗਰਾ ਨੂੰ 4 ਦਿਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਐੱਸ.ਪੀ (ਜਾਂਚ) ਵਨੀਤ ਅਹਲਾਵਤ ਦੀ ਨਿਗਰਾਨੀ ਹੇਠ ਦਸੂਹਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ 3 ਦਿਨਾਂ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਗਈ ਪਰ ਅਦਾਲਤ ਨੇ ਰਿਮਾਂਡ ਦੇਣ ਤੋਂ ਇਨਕਾਰ ਕਰਦਿਆਂ ਨਾਗਰਾ ਨੂੰ 5 ਅਗਸਤ ਤੱਕ ਨਿਆਇਕ ਹਿਰਾਸਤ ਵਿਚ ਅੰਮ੍ਰਿਤਸਰ ਜੇਲ੍ਹ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਸਰਕਾਰ ਭਰਤੀ ਘੁਟਾਲਿਆਂ ਨਾਲ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ-ਡਾ. ਚੀਮਾ ਅਗਲੀ ਖ਼ਬਰ ਜ਼ਹਿਰੀਲੀ ਗੈਸ ਚੜ੍ਹਨ ਨਾਲ ਇੱਕੋ ਪਰਿਵਾਰ ਦੇ ਦੋ ਮਾਸੂਮ ਬੱਚਿਆਂ ਦੀ ਮੌਤ
Ad Position 24
No active advertisement