05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਅੰਮ੍ਰਿਤਸਰ ’ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ’ਤੇ ਕੀਤਾ ਹਮਲਾ-ਬਲਤੇਜ ਪੰਨੂ

Ad Position 21
No active advertisement
ਅਜੀਤ ਡੈਸਕ 23-07-2026
ਚੰਡੀਗੜ੍ਹ, 22 ਜੁਲਾਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਚੱਲ ਰਹੀ ਬੱਸ ‘ਤੇ ਹੋਏ ਹਮਲੇ ਦੀ ਪੁਰਜ਼ੋਰ ਨਿੰਦਾ ਕੀਤੀ ਹੈ। ਪਾਰਟੀ ਨੇ ਕਿਹਾ ਕਿ ਇਹ ਘਟਨਾ ਕਾਂਗਰਸੀ ਵਰਕਰਾਂ ਵਲੋਂ ਅੰਜਾਮ ਦਿੱਤੀ ਗਈ ਹੈ, ਜੋ ਇਸ ਜਨ ਭਲਾਈ ਪਹਿਲ ਕਦਮੀ ਦੀ ਵਧਦੀ ਲੋਕਪ੍ਰਿਯਤਾ ਅਤੇ ਸਫ਼ਲਤਾ ਤੋਂ ਬੌਖਲਾ ਗਏ ਹਨ। ‘ਆਪ’ ਆਗੂ ਸ਼ਮਿੰਦਰ ਸਿੰਘ ਖਿੰਡਾ ਨਾਲ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸੂਬੇ ਦੀਆਂ ਸਭ ਤੋਂ ਸਫਲ ਜਨ ਭਲਾਈ ਸਕੀਮਾਂ ਵਿਚੋਂ ਇਕ ਵਜੋਂ ਉੱਭਰੀ ਹੈ, ਜਿਸ ਨਾਲ ਲੱਖਾਂ ਲੋਕਾਂ ਨੂੰ ਮੁਫ਼ਤ ਧਾਰਮਿਕ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ।ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਧਿਰਾਂ ਤੋਂ ਭਗਵੰਤ ਮਾਨ ਸਰਕਾਰ ਦੀਆਂ ਭਲਾਈ ਯੋਜਨਾਵਾਂ ਦੀ ਸਫ਼ਲਤਾ ਬਰਦਾਸ਼ਤ ਨਹੀਂ ਹੋ ਰਹੀ। ਜਦੋਂ ਆਪ ਸਰਕਾਰ ਸੱਤਾ ਵਿਚ ਆਈ ਸੀ ਤਾਂ ਵਿਰੋਧੀ ਧਿਰ ਦਾ ਦਾਅਵਾ ਸੀ ਕਿ ਇਹ ਤਿੰਨ ਮਹੀਨੇ ਵੀ ਨਹੀਂ ਚੱਲੇਗੀ। ਜਦੋਂ ਸਰਕਾਰ ਨੇ ਤਿੰਨ ਮਹੀਨੇ ਪੂਰੇ ਕੀਤੇ ਤਾਂ ਉਨ੍ਹਾਂ ਕਿਹਾ ਕਿ ਇਹ ਇਕ ਸਾਲ ਪੂਰਾ ਨਹੀਂ ਕਰੇਗੀ। ਅੱਜ ਸਰਕਾਰ ਸਫਲਤਾਪੂਰਵਕ ਆਪਣਾ ਪੰਜ ਸਾਲਾਂ ਦਾ ਕਾਰਜਕਾਲ ਪੂਰਾ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪਸ਼ੂਆਂ ਦੀ ਸੁਰੱਖਿਅਤ ਆਵਾਜਾਈ ਲਈ ਪ੍ਰਧਾਨ ਮੰਤਰੀ ਦੇ ਫੌਰੀ ਦਖਲ ਦੀ ਲੋੜ-ਸੰਧਵਾਂ ਅਗਲੀ ਖ਼ਬਰ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ-ਈ. ਟੀ. ਓ.
Ad Position 24
No active advertisement