ਚੰਡੀਗੜ੍ਹ, 22 ਜੁਲਾਈ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਾਜਸਥਾਨ ਵਿਚ ਚੱਲ ਰਹੇ ਅਨਿਯਮਿਤ ਮੌਨਸੂਨ ਸੰਕਟ ਦੇ ਸੰਬੰਧ ਵਿਚ ਅਰਧ-ਸਰਕਾਰੀ ਪੱਤਰ ਲਿਖਿਆ, ਜਿਸ ਕਾਰਨ ਰਾਜ ਭਰ ਵਿਚ ਖੇਤੀਬਾੜੀ, ਫਸਲਾਂ ਅਤੇ ਪਸ਼ੂਧਨ ਪ੍ਰਭਾਵਿਤ ਹੋ ਰਹੇ ਹਨ, ਜਿਸ ਵਿਚ ਜੈਸਲਮੇਰ ਜ਼ਿਲ੍ਹੇ ਅਤੇ ਨੇੜੇ-ਤੇੜੇ ਦੇ ਅਰਧ-ਸੁੱਕੇ ਇਲਾਕਿਆਂ ਤੋਂ ਖਾਸ ਤੌਰ ’ਤੇ ਸੰਕਟ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਜਿਵੇਂ ਕਿ ਵੱਡੇ ਪੱਧਰ ’ਤੇ ਰਿਪੋਰਟ ਕੀਤੀ ਗਈ ਹੈ, 2026 ਦਾ ਮੌਨਸੂਨ ਕਾਫ਼ੀ ਦੇਰੀ ਨਾਲ ਆਇਆ ਹੈ, ਜਿਸ ਦੇ ਨਤੀਜੇ ਵਜੋਂ ਭਾਰਤ ਦੇ ਇਕ ਵੱਡੇ ਹਿੱਸੇ ਵਿਚ ਹਾਲ ਹੀ ਦੇ ਇਤਿਹਾਸ ਵਿਚ ਸਭ ਤੋਂ ਸੁੱਕੇ ਜੂਨ ਮਹੀਨਿਆਂ ਵਿਚੋਂ ਇਕ ਰਿਹਾ ਹੈ।ਉਨ੍ਹਾਂ ਕਿਹਾ ਕਿ ਰਾਜਸਥਾਨ, ਖਾਸ ਕਰਕੇ ਜੈਸਲਮੇਰ ਅਤੇ ਬਾੜਮੇਰ ਦੇ ਖੁਸ਼ਕ ਤੇ ਸੁੱਕੇ ਜ਼ਿਲ੍ਹੇ ਬਹੁਤ ਜ਼ਿਆਦਾ ਪ੍ਰਭਾਵਿਤ ਹੋਏ ਹਨ। ਪਿਛਲੇ ਦੋ ਸਾਲਾਂ ਵਿਚ ਘੱਟ ਮੀਂਹ ਕਾਰਨ ਚਾਰੇ ਅਤੇ ਪਾਣੀ ਦੀ ਭਾਰੀ ਕਮੀ ਹੋ ਗਈ ਹੈ, ਜਿਸ ਨਾਲ ਨਾਲ ਕੇਵਲ ਲੱਖਾਂ ਪਸ਼ੂਆਂ ਲਈ ਸਗੋਂ ਰੋਜ਼ੀ-ਰੋਟੀ ਲਈ ਖੇਤੀਬਾੜੀ ਅਤੇ ਪਸ਼ੂ ਪਾਲਣ ’ਤੇ ਨਿਰਭਰ ਲੋਕਾਂ ਲਈ ਵੱਡਾ ਖਤਰਾ ਪੈਦਾ ਹੋ ਗਿਆ ਹੈ।