05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਫ਼ਾਰਮਾਸਿਸਟ ਭਰਤੀ ਪ੍ਰੀਖਿਆ ’ਚ ਬੇਨਿਯਮੀਆਂ ਨਾਲ ਨੌਜਵਾਨਾਂ ਦਾ ਭਰੋਸਾ ਟੁੱਟਾ-ਤਰੁਣ ਚੁੱਘ­

Ad Position 21
No active advertisement
ਅਜੀਤ ਡੈਸਕ 23-07-2026
ਚੰਡੀਗੜ੍ਹ, 22 ਜੁਲਾਈ (ਸੰਦੀਪ ਕੁਮਾਰ ਮਾਹਨਾ)-ਫ਼ਾਰਮਾਸਿਸਟ ਭਰਤੀ ਪ੍ਰੀਖਿਆ ’ਚ ਸਾਹਮਣੇ ਆਏ ਕਥਿਤ ਨਕਲ ਰੈਕੇਟ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਮਾਮਲੇ ਨੇ ਸਰਕਾਰੀ ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਨੂੰ ਗੰਭੀਰ ਝਟਕਾ ਦਿੱਤਾ ਹੈ। ਚੁੱਘ ਨੇ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵਲੋਂ 19 ਜੁਲਾਈ ਨੂੰ 454 ਫ਼ਾਰਮਾਸਿਸਟ ਅਸਾਮੀਆਂ ਲਈ ਫ਼ਰੀਦਕੋਟ, ਕੋਟਕਪੂਰਾ ਅਤੇ ਫ਼ਿਰੋਜ਼ਪੁਰ ਦੇ 25 ਪ੍ਰੀਖਿਆ ਕੇਂਦਰਾਂ ਵਿਚ ਪ੍ਰੀਖਿਆ ਕਰਵਾਈ ਗਈ ਸੀ, ਜਿਸ ’ਚ ਕਰੀਬ 7 ਹਜ਼ਾਰ ਉਮੀਦਵਾਰਾਂ ਨੇ ਹਿੱਸਾ ਲਿਆ। ਉਨ੍ਹਾਂ ਦਾਅਵਾ ਕੀਤਾ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਪੈਨ ਕੈਮਰਿਆਂ, ਲੁਕੇ ਹੋਏ ਈਅਰਪੀਸਾਂ ਅਤੇ ਬੈਟਰੀ ਨਾਲ ਚੱਲਣ ਵਾਲੇ ਵਾਇਰਲੈਸ ਯੰਤਰਾਂ ਰਾਹੀਂ ਪ੍ਰੀਖਿਆ ਕੇਂਦਰਾਂ ਦੇ ਅੰਦਰ ਬੈਠੇ ਉਮੀਦਵਾਰਾਂ ਤੱਕ ਰੀਅਲ ਟਾਈਮ ਵਿਚ ਜਵਾਬ ਪਹੁੰਚਾਏ ਜਾ ਰਹੇ ਸਨ। ਚੁੱਘ ਨੇ ਦਾਅਵਾ ਕੀਤਾ ਕਿ ਉਮੀਦਵਾਰਾਂ ਨੂੰ ਪ੍ਰੀਖਿਆ ਪਾਸ ਕਰਵਾਉਣ ਦੀ ਗਾਰੰਟੀ ਦੇ ਨਾਂਅ ’ਤੇ ਸਾਢੇ ਤਿੰਨ ਲੱਖ ਤੋਂ 13 ਲੱਖ ਰੁਪਏ ਤੱਕ ਵਸੂਲੇ ਗਏ। ਉਨ੍ਹਾਂ ਕਿਹਾ ਕਿ ਜੇਕਰ ਇਹ ਦੋਸ਼ ਸਹੀ ਹਨ ਤਾਂ ਇਹ ਸਾਬਤ ਕਰਦਾ ਹੈ ਕਿ ਸਰਕਾਰੀ ਨੌਕਰੀਆਂ ਯੋਗਤਾ ਦੀ ਬਜਾਏ ਪੈਸੇ ਦੇ ਆਧਾਰ ’ਤੇ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸ ਨਾਲ ਹਜ਼ਾਰਾਂ ਇਮਾਨਦਾਰ ਉਮੀਦਵਾਰਾਂ ਦੇ ਹੱਕਾਂ ’ਤੇ ਡਾਕਾ ਪਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਸ਼ਾਹਕੋਟ-ਮੋਗਾ ਰਾਸ਼ਟਰੀ ਮਾਰਗ ’ਤੇ ਸਥਿਤ ਟੋਲ ਪਲਾਜ਼ਾ ’ਤੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪਸ਼ੂਆਂ ਦੀ ਸੁਰੱਖਿਅਤ ਆਵਾਜਾਈ ਲਈ ਪ੍ਰਧਾਨ ਮੰਤਰੀ ਦੇ ਫੌਰੀ ਦਖਲ ਦੀ ਲੋੜ-ਸੰਧਵਾਂ
Ad Position 24
No active advertisement