03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਭਗਤ ਪੂਰਨ ਸਿੰਘ ਦੀ 34ਵੀਂ ਬਰਸੀ ਦੇ ਸਮਾਗਮ 3 ਤੋਂ 5 ਅਗਸਤ ਤੱਕ

Ad Position 21
No active advertisement
ਅਜੀਤ ਡੈਸਕ 23-07-2026
ਮਾਨਾਂਵਾਲਾ, 22 ਜੁਲਾਈ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਪਿੰਗਲਵਾੜਾ ਚੇਰੀਟੇਬਲ ਸੁਸਾਇਟੀ ਅੰਮ੍ਰਿਤਸਰ ਵਲੋਂ 20ਵੀਂ ਸਦੀ ਦੇ ਮਹਾਨ ਦਰਵੇਸ਼, ਮਨੁਖੱਤਾ ਦੀ ਸੇਵਾ ਦੇ ਪਾਂਧੀ, ਵਾਤਾਵਰਨ ਪ੍ਰੇਮੀ ਅਤੇ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਦੀ 34ਵੀਂ ਬਰਸੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ 3 ਅਗਸਤ ਤੋਂ 5 ਅਗਸਤ 2026 ਤੱਕ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਪਿੰਗਲਵਾੜਾ ਸੰਸਥਾ ਦੇ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ 3 ਅਗਸਤ ਦਿਨ ਸੋਮਵਾਰ ਨੂੰ ਪਿੰਗਲਵਾੜਾ ਦੇ ਮੁੱਖ ਦਫਤਰ ਵਿਖੇ ਸਵੇਰੇ 10 ਤੋਂ 2 ਵਜੇ ਪਿੰਗਲਵਾੜਾ ਸੰਸਥਾ ਦੇ ਸਾਰੇ ਵਿੱਦਿਅਕ ਅਦਾਰਿਆਂ ਦਾ ਸਾਲਾਨਾ ਸਮਾਗਮ ਕਰਵਾਇਆ ਜਾਵੇਗਾ ਅਤੇ ਇਸ ਦੇ ਨਾਲ ਪਿੰਗਲਵਾੜਾ ਦੇ ਮਰੀਜਾਂ, ਸਾਰੇ ਸਕੂਲੀ ਬੱਚਿਆਂ ਵਲੋਂ ਬਣਾਈਆਂ ਕਲਾ ਕਿਰਤੀਆਂ, ਕੁਦਰਤੀ ਖੇਤੀ, ਅੰਗਹੀਣਾ ਵਾਸਤੇ ਮਸਨੂਈ ਅੰਗ ਤੇ ਫਿਜਿਓਥਰੈਪੀ ਆਦਿ ਦੀਆਂ ਪ੍ਰਦਰਸ਼ਨੀਆਂ ਲਗਾਈਆ ਜਾਣਗੀਆਂ। ਮਿਤੀ 4 ਅਗਸਤ 2026 ਨੂੰ ਪਿੰਗਲਵਾੜਾ ਸੰਸਥਾ ਦੇ ਮਾਨਾਂਵਾਲਾ ਕੈਂਪਸ ‘ਚ ਪਿੰਗਲਵਾੜਾ ਦੇ ਮਰੀਜਾਂ ਤੇ ਲੋੜਵੰਦਾਂ ਲਈ ਵਿਸ਼ਾਲ ਖੂਨਦਾਨ ਕੈਂਪ 10 ਤੋਂ 1 ਵਜੇ ਤੱਕ ਲਗਾਇਆ ਜਾਵੇਗਾ ਅਤੇ 5 ਅਗਸਤ 2026 ਨੂੰ ਮੁੱਖ ਦਫਤਰ, ਅੰਮ੍ਰਿਤਸਰ ਵਿਖੇ ਸਵੇਰੇ 7 ਤੋਂ 8:30 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਜਾਪ ਹੋਵੇਗਾ। ਉਪਰੰਤ ਪਿੰਗਲਵਾੜਾ ਦੇ ਮੁੱਖ ਦਫਤਰ ਵਿਚ ਰਖਾਏ ਗਏ ਸ੍ਰੀ ਸਹਿਜ ਪਾਠ ਦਾ ਭੋਗ 8:30 ਤੋਂ 10 ਵਜੇ ਤੱਕ ਪਵੇਗਾ ਅਤੇ ਬਾਅਦ ਵਿਚ ਭਾਈ ਜਸਬੀਰ ਸਿੰਘ ਦੇ ਜਥੇ ਤੇ ਪਿੰਗਲਵਾੜਾ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ ਜਾਵੇਗਾ ਅਤੇ 12 ਤੋਂ 1:30 ਵਜੇ ਤੱਕ ਭਗਤ ਪੂਰਨ ਸਿੰਘ ਦੇ ਜੀਵਨ ਅਤੇ ਵਾਤਾਵਰਨ ਸੰਬੰਧੀ ਵਿਚਾਰਾਂ ਕੀਤੀ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਨੀਟ ਪੇਪਰ ਲੀਕ ਤੇ ਰਾਹੁਲ ਗਾਂਧੀ ਨੂੰ ਹਿਰਾਸਤ ’ਚ ਲੈਣ ਦੇ ਵਿਰੋਧ ’ਚ ਕਾਂਗਰਸ ਵਲੋਂ ਭਾਜਪਾ ਦਫ਼ਤਰ ਦਾ ਘਿਰਾਓ ਅਗਲੀ ਖ਼ਬਰ ਭਾਕਿਯੂ ਰਾਜੇਵਾਲ ਨੇ ਚੌਲਾਂਗ ਟੋਲ ਪਲਾਜ਼ਾ ’ਤੇ ਲਗਾਇਆ ਧਰਨਾ
Ad Position 24
No active advertisement