ਚੰਡੀਗੜ੍ਹ, 23 ਜੁਲਾਈ (ਅਜੀਤ ਬਿਊਰੋ)-ਸੂਬੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ, ਦੋ ਆਂਗਣਵਾੜੀ ਯੂਨੀਅਨਾਂ ਅਤੇ ਇਕ ਆਊਟਸੋਰਸਡ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ।ਇਸ ਦੌਰਾਨ ਵਿੱਤ ਮੰਤਰੀ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਕਿ ਉਹ ਤਨਖ਼ਾਹ ਦੇਣ ਵਾਲੇ ਬੈਂਕਾਂ ਨਾਲ ਤਾਲਮੇਲ ਕਰਕੇ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ।ਇਨ੍ਹਾਂ ਮੀਟਿੰਗਾਂ ਦੌਰਾਨ ਬੇਰੁਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਜਸਵੰਤ ਸਿੰਘ, ਹਰਦੀਪ ਸਿੰਘ ਅਤੇ ਅਵਤਾਰ ਸਿੰਘ; ਬੇਰੁਜ਼ਗਾਰ ਪੀ.ਐਸ.ਟੀ.ਈ.ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਵਲੋਂ ਰਾਕੇਸ਼ ਕੁਮਾਰ, ਕਿਰਨ ਕੌਰ ਅਤੇ ਹਰਬੰਸ ਸਿੰਘ; ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵਲੋਂ ਵਿਕਾਸ ਸਾਹਨੀ, ਲਖਵਿੰਦਰ ਕੌਰ ਅਤੇ ਗੁਰਪ੍ਰੀਤ ਸਿੰਘ; ਐਸ. ਐਸ. ਏ./ਐਮ.ਡੀ.ਐਮ. ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਕੁਲਦੀਪ ਸਿੰਘ, ਰਾਜਿੰਦਰ ਸਿੰਘ ਸੰਧਾ ਅਤੇ ਜਗਮੋਹਨ ਸਿੰਘ; ਅਣਏਡਿਡ ਸਟਾਫ ਆਫ ਏਡਿਡ ਸਕੂਲਜ਼ ਫਰੰਟ ਵਲੋਂ ਨਿਰਭੈ ਸਿੰਘ, ਸੁਖਚੈਨ ਸਿੰਘ ਅਤੇ ਅਮਨਦੀਪ ਕੌਰ; ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਹਰਜੀਤ ਕੌਰ ਪੰਜੋਲਾ, ਅੰਮ੍ਰਿਤਸਰ ਕੌਰ ਅਤੇ ਸੁਭਾਸ਼ ਰਾਣੀ; ਜੁਝਾਰੂ ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ ਵਲੋਂ ਰੀਮਾ ਰਾਣੀ ਅਤੇ ਸ਼ਿੰਦਰਪਾਲ ਕੌਰ; ਅਤੇ ਇਨਲਿਸਟਮੈਂਟ-ਆਊਟਸੋਰਸ ਕੋਆਰਡੀਨੇਸ਼ਨ ਕਮੇਟੀ ਵਲੋਂ ਵਰਿੰਦਰ ਸਿੰਘ ਮੋਮੀ, ਰਮਨਦੀਪ ਸਿੰਘ, ਪਵਨਦੀਪ ਸਿੰਘ, ਸ਼ੇਰ ਸਿੰਘ ਖੰਨਾ ਅਤੇ ਲਕਸ਼ਮਣ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਉਠਾਈਆਂ।
ਚੀਮਾ ਵਲੋਂ ਆਂਗਣਵਾੜੀ ਵਰਕਰਾਂ ਲਈ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼
ਅਜੀਤ ਡੈਸਕ
24-07-2026