ਚੰਡੀਗੜ੍ਹ, 23 ਜੁਲਾਈ (ਸੰਦੀਪ ਕੁਮਾਰ ਮਾਹਨਾ)-‘ਨੀਟ’ ਪੇਪਰ ਲੀਕ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਫਾਸਟ-ਟਰੈਕ ਅਦਾਲਤ ’ਚ ਕਾਰਵਾਈ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੇਪਰ ਲੀਕ ਵਿਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ।
ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਦੇਸ਼ ਦੇ ਨੌਜਵਾਨ ਅਤੇ ਵਿਦਿਆਰਥੀ ਉਸ ਦੀ ਸਭ ਤੋਂ ਵੱਡੀ ਤਰਜੀਹ ਹਨ।