07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪੰਜਾਬ ਦੇ ਕਈ ਇਲਾਕਿਆਂ ’ਚ ਮੀਂਹ ਨੇ ਕੀਤੀ ਜਲਥਲ

Ad Position 21
No active advertisement
ਅਜੀਤ ਡੈਸਕ 24-07-2026

ਅੰਮ੍ਰਿਤਸਰ, 23 ਜੁਲਾਈ (ਹਰਮਿੰਦਰ ਸਿੰਘ)-ਪੰਜਾਬ ਦੇ ਬਹੁਤ ਸਾਰੇ ਹਿੱਸਿਆਂ ‘ਚ ਭਾਰੀ ਤੋਂ ਦਰਮਿਆਨਾ ਮੀਂਹ ਪੈਣ ਕਰਕੇ ਕਈ ਇਲਾਕਿਆਂ ‘ਚ ਜਲਥਲ ਹੋ ਗਈ। ਮੀਂਹ ਨੂੰ ਲੈ ਕੇ ਮੌਸਮ ਵਿਭਾਗ ਵਲੋਂ ਪਹਿਲਾਂ ਹੀ ‘ਓਰੇਂਜ ਅਲਰਟ’ ਜਾਰੀ ਕੀਤਾ ਗਿਆ ਸੀ। ਪਿਛਲੇ 24 ਘੰਟਿਆਂ ’ਚ ਪੰਜਾਬ ਦੇ ਅੰਮ੍ਰਿਤਸਰ, ਬਠਿੰਡਾ, ਫਰੀਦਕੋਟ, ਬਰਨਾਲਾ, ਫਾਜ਼ਿਲਕਾ, ਗੁਰਦਾਸਪੁਰ, ਪਠਾਨਕੋਟ, ਰੂਪ ਨਗਰ ਕਪੂਰਥਲਾ, ਹੁਸ਼ਿਆਰਪੁਰ ਦੇ ਇਲਾਕਿਆਂ ‘ਚ ਮੀਂਹ ਪਿਆ, ਜਿਸ ਦੇ ਨਾਲ ਸੂਬੇ ਭਰ ‘ਚ ਤਾਪਮਾਨ ‘ਚ ਭਾਰੀ ਗਿਰਾਵਟ ਆਈ ਹੈ। ਬਠਿੰਡਾ ‘ਚ ਦਿਨ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੂਬੇ ਵਿਚ ਸਭ ਤੋਂ ਜ਼ਿਆਦਾ ਤਾਪਮਾਨ ਸੀ। ਇਸ ਦੌਰਾਨ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 30.2 ਡਿਗਰੀ ਸੈਲਸੀਅਸ ਰਿਹਾ। ਇਸ ਤੋਂ ਇਲਾਵਾ ਲੁਧਿਆਣਾ ‘ਚ 33.4 ਡਿਗਰੀ, ਪਟਿਆਲਾ ‘ਚ 34.3 ਡਿਗਰੀ, ਪਠਾਨਕੋਟ 26.3 ਡਿਗਰੀ, ਕਪੂਰਥਲਾ ‘ਚ 28.4 ਡਿਗਰੀ, ਨਵਾ ਸ਼ਹਿਰ ‘ਚ 31.9 ਡਿਗਰੀ ਸੈਲਸੀਅਸ ਤੱਕ ਤਾਪਮਾਨ ਦਰਜ ਕੀਤਾ ਗਿਆ। ਪਠਾਨਕੋਟ ‘ਚ ਸੂਬੇ ਵਿਚ ਸਭ ਤੋਂ ਘੱਟ ਤਾਪਮਾਨ ਰਿਹਾ , ਜਿਥੇ ਰਾਤ ਦਾ ਤਾਪਮਾਨ 23.8 ਡਿਗਰੀ ਸੈਲਸੀਅਸ ਤੱਕ ਰਿਹਾ।

Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ਵਿਖੇ ਸੀ.ਬੀ.ਆਈ. ਵਲੋਂ ਕਾਰੋਬਾਰੀ ਦੇ ਡਰਾਈਵਰ ਦੇ ਘਰ ਛਾਪੇਮਾਰੀ ਅਗਲੀ ਖ਼ਬਰ ਪਾਕਿ ’ਚ ਪੁਲਿਸ ਵਲੋਂ 3 ਹੋਰ ਹਿੰਦੂਆਂ ਦੀ ਫ਼ਰਜ਼ੀ ਮੁਕਾਬਲੇ ’ਚ ਹੱਤਿਆ
Ad Position 24
No active advertisement