07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਹੁਸ਼ਿਆਰਪੁਰ ਵਿਖੇ ਸੀ.ਬੀ.ਆਈ. ਵਲੋਂ ਕਾਰੋਬਾਰੀ ਦੇ ਡਰਾਈਵਰ ਦੇ ਘਰ ਛਾਪੇਮਾਰੀ

Ad Position 21
No active advertisement
ਅਜੀਤ ਡੈਸਕ 24-07-2026

ਹੁਸ਼ਿਆਰਪੁਰ, 23 ਜੁਲਾਈ (ਨਰਿੰਦਰ ਸਿੰਘ ਬੱਡਲਾ)-ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਅੱਜ ਸਵੇਰੇ ਸਥਾਨਕ ਮੁਹੱਲਾ ਸੁਖੀਆਬਾਦ ਵਿਖੇ ਗੋਪਾਲ, ਜੋ ਲੁਧਿਆਣਾ ਦੇ ਇਕ ਕਾਰੋਬਾਰੀ ਦਾ ਡਰਾਈਵਰ ਦੱਸਿਆ ਜਾਂਦਾ ਹੈ, ਦੇ ਘਰ ਛਾਪੇਮਾਰੀ ਕੀਤੀ ਗਈ। ਜਾਣਕਾਰੀ ਅਨੁਸਾਰ ਸੀ.ਬੀ.ਆਈ. ਦੀ ਟੀਮ ਤੜਕਸਾਰ ਹੀ ਗੋਪਾਲ ਦੇ ਘਰ ਪਹੁੰਚ ਗਈ ਅਤੇ ਕਈ ਘੰਟਿਆਂ ਤੱਕ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਟੀਮ ਨੇ ਘਰ ਦੇ ਅੰਦਰ ਦਸਤਾਵੇਜ਼ਾਂ ਤੇ ਹੋਰ ਸਮੱਗਰੀ ਦੀ ਜਾਂਚ ਕੀਤੀ। ਸੂਤਰਾਂ ਮੁਤਾਬਿਕ ਜਿਸ ਕਾਰੋਬਾਰੀ ਕੋਲ ਗੋਪਾਲ ਡਰਾਈਵਰ ਵਜੋਂ ਕੰਮ ਕਰਦਾ ਹੈ, ਉਸ ਦੇ ਲੁਧਿਆਣਾ ਸਥਿਤ ਟਿਕਾਣਿਆਂ ‘ਤੇ ਵੀ ਇਸੇ ਸਮੇਂ ਸੀ.ਬੀ.ਆਈ. ਵਲੋਂ ਛਾਪੇਮਾਰੀ ਕੀਤੀ ਗਈ। ਹਾਲਾਂਕਿ, ਛਾਪੇਮਾਰੀ ਕਿਸ ਮਾਮਲੇ ਵਿਚ ਕੀਤੀ ਗਈ ਹੈ, ਇਸ ਸੰਬੰਧੀ ਸੀ.ਬੀ.ਆਈ. ਵਲੋਂ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ।

Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਖੇਤਰ ’ਚ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਬਣਾਏ ਹੜ੍ਹਾਂ ਵਰਗੇ ਹਲਾਤ ਅਗਲੀ ਖ਼ਬਰ ਪੰਜਾਬ ਦੇ ਕਈ ਇਲਾਕਿਆਂ ’ਚ ਮੀਂਹ ਨੇ ਕੀਤੀ ਜਲਥਲ
Ad Position 24
No active advertisement