07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਅਦਾਕਾਰ ਰੱਬੀ ਕੰਧੋਲਾ ਨੇ ਸਾਥੀਆਂ ਸਮੇਤ ਫੜਿਆ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਪੱਲਾ

Ad Position 21
No active advertisement
ਅਜੀਤ ਡੈਸਕ 24-07-2026

ਚੰਡੀਗੜ੍ਹ, 23 ਜੁਲਾਈ (ਪ੍ਰੋ .ਅਵਤਾਰ ਸਿੰਘ)-ਕਿਸਾਨਾਂ ’ਤੇ ਆਧਾਰਿਤ ਪੰਜਾਬੀ ਫ਼ਿਲਮ ‘ਮਿੱਟੀ ਪੰਜਾਬ ਦੀ’ ਰਾਹੀਂ ਪਛਾਣ ਬਣਾਉਣ ਵਾਲੇ ਅਦਾਕਾਰ ਰੱਬੀ ਕੰਧੋਲਾ ਨੇ ਵੀਰਵਾਰ ਨੂੰ ਆਪਣੇ ਕਈ ਸਾਥੀਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਪੱਲਾ ਫੜ ਲਿਆ। ਚੰਡੀਗੜ੍ਹ ਵਿਚ ਹੋਏ ਸਮਾਗਮ ਦੌਰਾਨ ਬਾਪੂ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ ਨੇ ਉਨ੍ਹਾਂ ਦਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਸਵਾਗਤ ਕਰਦਿਆਂ ਮੈਂਬਰਸ਼ਿਪ ਦਿਵਾਈ। ਰੱਬੀ ਕੰਧੋਲਾ ਦੇ ਨਾਲ ਉਨ੍ਹਾਂ ਦੇ ਸਾਥੀ ਜਸਵਿੰਦਰ ਸੋਢੀ, ਸੰਜੀਤ ਨਰੂਲਾ, ਅਮਿਤ ਬਾਂਸਲ, ਗੁਰਮੀਤ ਸੀਰਾ, ਸਿਕੰਦਰ ਸਿੰਘ ਬਾਜਵਾ ਅਤੇ ਨਿਤਿਨ ਕਾਲੜਾ ਨੇ ਵੀ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਮੌਕੇ ਪਾਰਟੀ ਦੇ ਆਗੂਆਂ ਨੇ ਸਾਰੇ ਨਵੇਂ ਮੈਂਬਰਾਂ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ। ਬਾਪੂ ਤਰਸੇਮ ਸਿੰਘ ਨੇ ਰੱਬੀ ਕੰਧੋਲਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨਾਂ ਦੀ ਇਹ ਸ਼ਮੂਲੀਅਤ ਪਾਰਟੀ ਲਈ ਸ਼ੁਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਰੱਬੀ ਕੰਧੋਲਾ ਵਰਗੇ ਨੌਜਵਾਨਾਂ ਦੇ ਪਾਰਟੀ ਨਾਲ ਜੁੜਨ ਨਾਲ ਸੰਗਠਨ ਨੂੰ ਸਮਾਜਿਕ ਅਤੇ ਜਨ-ਆਧਾਰ ਦੇ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ। ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਦੇਸ਼ ਅਤੇ ਪੰਜਾਬ ਦੀ ਸਿਆਸਤ ਵਿਚ ਵਿਚਾਰਧਾਰਾ ਦੀ ਥਾਂ ਨਿੱਜੀ ਸਵਾਰਥ ਹਾਵੀ ਹੋ ਰਹੇ ਹਨ, ਜਿਸ ਕਾਰਨ ਨੌਜਵਾਨਾਂ ’ਚ ਨਿਰਾਸ਼ਾ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਆਵਾਜ਼ ਚੁੱਕਣ ਵਾਲੇ ਨੌਜਵਾਨਾਂ ਨਾਲ ਕਿਸੇ ਵੀ ਤਰ੍ਹਾਂ ਦਾ ਧੱਕਾ ਲੋਕਤੰਤਰ ਦੇ ਹਿੱਤ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਵੱਡੀ ਗਿਣਤੀ ’ਚ ਨੌਜਵਾਨ ਰਵਾਇਤੀ ਸਿਆਸੀ ਧਿਰਾਂ ਨੂੰ ਛੱਡ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਜੁੜ ਰਹੇ ਹਨ।ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਜਦੋਂ ਨੌਜਵਾਨ ਆਪਣੀ ਇੱਛਾ ਨਾਲ ਕਿਸੇ ਸਿਆਸੀ ਲਹਿਰ ਦਾ ਹਿੱਸਾ ਬਣਦੇ ਹਨ ਤਾਂ ਇਹ ਲੋਕਾਂ ਦੇ ਭਰੋਸੇ ਦਾ ਪ੍ਰਤੀਕ ਹੁੰਦਾ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਕਾਬਿਲ ਸਿੰਘ ਸਮੇਤ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਲਾਲ ਸਾਗਰ ’ਚ ਹੂਤੀ ਹਮਲਿਆਂ ਕਾਰਨ ਵਿਸ਼ਵ ਬਾਜ਼ਾਰ ਵਿਚ ਹਲਚਲ, ਭਾਰਤ ਸਮੇਤ ਤੇਲ ਆਯਾਤਕ ਦੇਸ਼ਾਂ ਦੀ ਚਿੰਤਾ ਵਧੀ ਅਗਲੀ ਖ਼ਬਰ ਖਨੌਰੀ ਦੇ ਬੱਤਰਾ ਲਾਟਰੀ ਸਟਾਲ ਤੋਂ ਵਿਕੀ 7 ਰੁਪਏ ਦੀ ਡੀਅਰ ਲਾਟਰੀ ਨੇ ਬਣਾਇਆ ਕਰੋੜਪਤੀ
Ad Position 24
No active advertisement