06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਵਿਦਿਆਰਥੀਆਂ ’ਤੇ ਢਾਹੇ ਤਸ਼ੱਦਦ ਦੀ ਜਵਾਬਦੇਹੀ ਤੈਅ ਹੋਵੇ-ਹਰਸਿਮਰਤ

Ad Position 21
No active advertisement
ਅਜੀਤ ਡੈਸਕ 24-07-2026

ਚੰਡੀਗੜ੍ਹ, 23 ਜੁਲਾਈ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਦੂਰ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਫਾਸਟ ਟਰੈਕ ਅਦਾਲਤਾਂ ਸਥਾਪਿਤ ਕਰਨ ਦਾ ਫੈਸਲਾ ਦੇਰੀ ਨਾਲ ਚੁੱਕਿਆ ਗਿਆ ਬਹੁਤ ਛੋਟਾ ਕਦਮ ਹੈ।ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ’ਤੇ ਤਸ਼ੱਦਦ ਢਾਹੁਣ ਵਾਲਿਆਂ ਜਵਾਬਦੇਹੀ ਵੀ ਤੈਅ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਦੇ ਉਪ ਰਾਜਪਾਲ ਅਤੇ ਪੁਲਿਸ ਕਮਿਸ਼ਨਰ ਕੋਲੋਂ ਇਹ ਜਵਾਬ ਚਾਹੁੰਦੇ ਹਾਂ ਕਿ ਉਨ੍ਹਾਂ ਨੇ ਵਿਦਿਆਰਥੀਆਂ ’ਤੇ ਅਜਿਹਾ ਤਸ਼ੱਦਦ ਢਾਹੁਣ ਦੀ ਆਗਿਆ ਕਿਉਂ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਜਾਨਣਾ ਚਾਹੁੰਦੇ ਹਾਂ ਕਿ ਉਨ੍ਹਾਂ ਪੁਲਿਸ ਵਾਲਿਆਂ ਦੇ ਖ਼ਿਲਾਫ਼ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ, ਜਿਨ੍ਹਾਂ ਨੇ ਸਾਡੀਆਂ ਧੀਆਂ ਨੂੰ ਵੀ ਨਹੀਂ ਬਖਸ਼ਿਆ।

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਵਿਦਿਆਰਥੀਆਂ ਦੀ ਆਵਾਜ਼ ਸੁਣਨ ਲਈ ਤਿਆਰ-ਜਾਖੜ ਅਗਲੀ ਖ਼ਬਰ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ 3 ਮਾਮਲਿਆਂ ਵਿਚ ‘ਸੂ-ਮੋਟੋ’ ਨੋਟਿਸ ਜਾਰੀ
Ad Position 24
No active advertisement