06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਕੇਂਦਰ ਸਰਕਾਰ ਵਿਦਿਆਰਥੀਆਂ ਦੀ ਆਵਾਜ਼ ਸੁਣਨ ਲਈ ਤਿਆਰ-ਜਾਖੜ

Ad Position 21
No active advertisement
ਅਜੀਤ ਡੈਸਕ 24-07-2026

ਚੰਡੀਗੜ੍ਹ, 23 ਜੁਲਾਈ (ਸੰਦੀਪ ਕੁਮਾਰ ਮਾਹਨਾ)-‘ਨੀਟ’ ਪੇਪਰ ਲੀਕ ਮਾਮਲੇ ਨੂੰ ਲੈ ਕੇ ਚੱਲ ਰਹੇ ਵਿਦਿਆਰਥੀ ਅੰਦੋਲਨ ਦਰਮਿਆਨ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਵਿਦਿਆਰਥੀਆਂ ਦੀਆਂ ਚਿੰਤਾਵਾਂ ਨੂੰ ਪੂਰੀ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਉਨ੍ਹਾਂ ਨਾਲ ਗੱਲਬਾਤ ਕਰਨ ਦੇ ਨਾਲ-ਨਾਲ ਇਸ ਮੁੱਦੇ ’ਤੇ ਸੰਸਦ ਵਿਚ ਵੀ ਚਰਚਾ ਲਈ ਤਿਆਰ ਹੈ। ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਦੇ ਅੰਦੋਲਨ ਨੂੰ ਸਿਆਸੀ ਰੰਗ ਦੇਣ ਤੋਂ ਗੁਰੇਜ਼ ਕਰਨ ਅਤੇ ਇਸ ਸੰਵੇਦਨਸ਼ੀਲ ਮਾਮਲੇ ’ਤੇ ਰਾਜਨੀਤੀ ਕਰਨ ਦੀ ਬਜਾਏ ਹੱਲ ਕੱਢਣ ’ਚ ਸਹਿਯੋਗ ਦੇਣ। ਚੰਡੀਗੜ੍ਹ ਸਥਿਤ ਭਾਜਪਾ ਦੇ ਸੂਬਾਈ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦੀ ਸਭ ਤੋਂ ਵੱਡੀ ਪੂੰਜੀ ਹਨ। ਉਨ੍ਹਾਂ ਦੇ ਭਵਿੱਖ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਜਾਖੜ ਨੇ ਕਿਹਾ ਕਿ ਦਿੱਲੀ ਵਿਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਅਫ਼ਸੋਸਜਨਕ ਹੈ ਅਤੇ ਇਸ ਪੂਰੇ ਮਾਮਲੇ ਨੂੰ ਹੋਰ ਵੱਧ ਸੰਵੇਦਨਸ਼ੀਲਤਾ ਨਾਲ ਗੱਲਬਾਤ ਰਾਹੀਂ ਨਜਿੱਠਿਆ ਜਾਣਾ ਚਾਹੀਦਾ ਸੀ। ਉਨ੍ਹਾਂ ਪੰਜਾਬ ਵਿਚ ਮਨਰੇਗਾ ਕਰਮਚਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਦੇ ਅੰਦੋਲਨਾਂ ਦੌਰਾਨ ਹੋਈ ਪੁਲਿਸ ਕਾਰਵਾਈ ਦੀ ਵੀ ਨਿੰਦਾ ਕੀਤੀ।ਇਸ ਮੌਕੇ ਸੂਬਾ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ, ਸੀਨੀਅਰ ਆਗੂ ਗੇਜਾ ਰਾਮ ਵਾਲਮੀਕਿ, ਮੀਡੀਆ ਮੁਖੀ ਵਿਨੀਤ ਜੌਸ਼ੀ ਤੇ ਸੂਬਾ ਸਕੱਤਰ ਰਾਕੇਸ਼ ਸ਼ਰਮਾ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਜਥੇ. ਟੇਕ ਸਿੰਘ ਧਨੌਲਾ ਵਲੋਂ ਸੰਗਤਾਂ ਨੂੰ ‘ਖ਼ਾਲਸਾ ਮਾਰਚ’ ’ਚ ਸ਼ਾਮਿਲ ਹੋਣ ਦਾ ਸੱਦਾ ਅਗਲੀ ਖ਼ਬਰ ਵਿਦਿਆਰਥੀਆਂ ’ਤੇ ਢਾਹੇ ਤਸ਼ੱਦਦ ਦੀ ਜਵਾਬਦੇਹੀ ਤੈਅ ਹੋਵੇ-ਹਰਸਿਮਰਤ
Ad Position 24
No active advertisement