06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਅਕਾਲ ਤਖ਼ਤ ਸਾਹਿਬ ਤੋਂ ਅੱਜ ਆਰੰਭ ਹੋਵੇਗਾ ‘ਮੀਰੀ-ਪੀਰੀ ਖ਼ਾਲਸਾ ਮਾਰਚ’

Ad Position 21
No active advertisement
ਅਜੀਤ ਡੈਸਕ 24-07-2026

ਅੰਮ੍ਰਿਤਸਰ, 23 ਜੁਲਾਈ (ਜਸਵੰਤ ਸਿੰਘ ਜੱਸ)-ਛੇਵੇਂ ਪਾਤਿਸ਼ਾਹ ਗੁਰੂ ਹਰਿਗੋਬਿੰਦ ਜੀ ਵਲੋਂ ਮੀਰੀ ਤੇ ਪੀਰੀ ਦੀਆਂ ਕਿਰਪਾਨਾਂ ਧਾਰਨ ਕਰਨ ਦਾ ਮੀਰੀ ਪੀਰੀ ਦਿਵਸ 24 ਜੁਲਾਈ ਨੂੰ ਸਵੇਰੇ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ 24 ਜੁਲਾਈ ਨੂੰ ਸਵੇਰੇ 7 ਵਜੇ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਜਾਣ ਉਪਰੰਤ ਸ਼ਬਦ ਕੀਰਤਨ ਹੋਵੇਗਾ ਤੇ ਜਥੇਦਾਰ ਸਾਹਿਬ ਵਲੋਂ ਮੀਰੀ ਪੀਰੀ ਦਿਵਸ ਮੌਕੇ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਵੇਰੇ ਕਰੀਬ 9 ਵਜੇ ਅਕਾਲ ਤਖ਼ਤ ਸਾਹਿਬ ਤੋਂ ਮੀਰੀ ਪੀਰੀ ਖ਼ਾਲਸਾ ਮਾਰਚ ਜੈਕਾਰਿਆਂ ਦੀ ਗੂੰਜ ਵਿਚ ਅਰੰਭ ਹੋਵੇਗਾ, ਜੋ ਵੱਖ-ਵੱਖ ਪਿੰਡਾਂ, ਸ਼ਹਿਰਾਂ ਅਤੇ ਇਤਿਹਾਸਕ ਗੁਰ ਅਸਥਾਨਾਂ ਤੋਂ ਹੁੰਦਾ ਹੋਇਆ 3 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ‘ਨੀਟ’ ਮਾਮਲੇ ਵਿਚ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਸਿਆਸਤ ਕਰ ਰਹੀਆਂ-ਸਾਂਪਲਾ ਅਗਲੀ ਖ਼ਬਰ ਯਾਤਰੀਆਂ ਦੇ ਝਗੜੇ ਕਾਰਨ ਲਿਵਰਪੂਲ ਆ ਰਹੀ ਉਡਾਣ ਨੂੰ ਰਸਤੇ ’ਚੋਂ ਵਾਪਸ ਮੋੜਿਆ
Ad Position 24
No active advertisement