06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਵਿਦਿਆਰਥੀਆਂ ਖ਼ਿਲਾਫ਼ ਐਨ. ਐਸ. ਏ. ਲਗਾਉਣਾ ਤਾਨਾਸ਼ਾਹੀ-ਰਾਜਾ ਵੜਿੰਗ

Ad Position 21
No active advertisement
ਅਜੀਤ ਡੈਸਕ 24-07-2026

ਚੰਡੀਗੜ੍ਹ, 23 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਲੋਂ ਜੰਤਰ-ਮੰਤਰ ’ਤੇ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਖ਼ਿਲਾਫ਼ ਸਖ਼ਤ ਅਤੇ ਵਿਵਾਦਿਤ ਕੌਮੀ ਸੁਰੱਖਿਆ ਐਕਟ (ਐਨ.ਐਸ.ਏ) ਲਾਗੂ ਕਰਨ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਸਵਾਲ ਕੀਤਾ ਹੈ ਕਿ ਕੀ ਸਰਕਾਰ ਸੱਚਮੁੱਚ ਵਿਦਿਆਰਥੀਆਂ ਨੂੰ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਮੰਨਦੀ ਹੈ, ਜਦਕਿ ਉਹ ਤਾਂ ਸਿਰਫ਼ ‘ਨੀਟ’ ਸਮੇਤ ਵੱਖ-ਵੱਖ ਕੰਪੀਟੀਸ਼ਨ ਦੀਆਂ ਪ੍ਰੀਖਿਆਵਾਂ ਵਿਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੇ ਮਾਮਲਿਆਂ ਵਿਚ ਕਾਰਵਾਈ ਦੀ ਮੰਗ ਕਰ ਰਹੇ ਹਨ। ਵੜਿੰਗ ਨੇ ਕਿਹਾ ਕਿ ਸਰਕਾਰ ਨੂੰ ਅਸਹਿਮਤੀ ਦੀਆਂ ਆਵਾਜ਼ਾਂ ਸੁਣਨ ਦੀ ਬਜਾਏ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸਖ਼ਤ ਅਤੇ ਦਮਨਕਾਰੀ ਕਾਨੂੰਨਾਂ ਦੀ ਵਰਤੋਂ ਆਖ਼ਰਕਾਰ ਸਰਕਾਰ ’ਤੇ ਹੀ ਉਲਟਾ ਅਸਰ ਪਾਏਗੀ ਅਤੇ ਇਸ ਦੇ ਨਤੀਜੇ ਵੀ ਉਸਨੂੰ ਹੀ ਭੁਗਤਣੇ ਪੈਣਗੇ।

Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਦਾ ਅਸਥਾਈ 10 ਫ਼ੀਸਦੀ ਟੈਰਿਫ ਅੱਜ ਖ਼ਤਮ ਹੋ ਜਾਵੇਗਾ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ’ਤੇ ਲਾਠੀਚਾਰਜ ਦੀ ਹੋਵੇ ਨਿਆਇਕ ਜਾਂਚ-ਰੰਧਾਵਾ
Ad Position 24
No active advertisement