06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਨਵਾਜ਼ ਸ਼ਰੀਫ਼ ਨੇ ਪੀ. ਓ. ਕੇ. ਦਾ ਪ੍ਰਧਾਨ ਮੰਤਰੀ ਬਣਨ ਦੀ ਇੱਛਾ ਪ੍ਰਗਟਾਈ

Ad Position 21
No active advertisement
ਅਜੀਤ ਡੈਸਕ 24-07-2026

ਅੰਮ੍ਰਿਤਸਰ, 23 ਜੁਲਾਈ (ਸੁਰਿੰਦਰ ਕੋਛੜ)-ਸਾਬਕਾ ਬਰਖ਼ਾਸਤ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ.) ਆਉਣ ਵਾਲੀਆਂ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ਦੀਆਂ ਚੋਣਾਂ ਜਿੱਤਦੀ ਹੈ ਤਾਂ ਉਹ ਆਪਣੇ ਛੋਟੇ ਭਰਾ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੂੰ ਉਨ੍ਹਾਂ ਨੂੰ ਪੀ. ਓ. ਕੇ. ਦਾ ਪ੍ਰਧਾਨ ਮੰਤਰੀ ਨਿਯੁਕਤ ਕਰਨ ਲਈ ਕਹਿਣਗੇ। ਪਾਰਟੀ ਦੀ ਚੋਣ ਮੁਹਿੰਮ ਦੇ ਹਿੱਸੇ ਵਜੋਂ ਮੁਜ਼ੱਫਰਾਬਾਦ ਦੀ ਯੂਨੀਵਰਸਿਟੀ ਗਰਾਊਂਡ ‘ਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਨਵਾਜ਼ ਸ਼ਰੀਫ਼ ਨੇ ਉਕਤ ਟਿੱਪਣੀ ਕੀਤੀ। ਇਸ ਮੌਕੇ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮਰੀਅਮ ਨਵਾਜ਼ ਵੀ ਉਨ੍ਹਾਂ ਦੇ ਨਾਲ ਸਨ। ਉਨ੍ਹਾਂ ਅੱਗੇ ਕਿਹਾ ਕਿ ਉਹ ਜੇਕਰ ਪੀ. ਓ. ਕੇ ਦੇ ਪ੍ਰਧਾਨ ਮੰਤਰੀ ਨਾ ਬਣ ਸਕੇ ਤਾਂ ਵੀ ਉਹ ਹਰ ਤਿੰਨ ਮਹੀਨਿਆਂ ਬਾਅਦ ਨਿੱਜੀ ਤੌਰ ‘ਤੇ ਰਾਜਧਾਨੀ ਮੁਜ਼ੱਫਰਾਬਾਦ ਅਤੇ ਹੋਰ ਸ਼ਹਿਰਾਂ ਦਾ ਦੌਰਾ ਕਰਨਗੇ। ਇਸ ਦੌਰਾਨ ਸ਼ਰੀਫ਼ ਨੇ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਦਰਪੇਸ਼ ਸਾਰੇ ਵੱਡੇ ਮੁੱਦਿਆਂ ਨੂੰ ਹੱਲ ਕਰਨ ਦਾ ਵੀ ਵਾਅਦਾ ਕੀਤਾ। ਕੰਟਰੋਲ ਰੇਖਾ ਦੇ ਦੋਵੇਂ ਪਾਸੇ ਦੇ ਲੋਕਾਂ ਲਈ ਪਿਆਰ ਦਾ ਪ੍ਰਗਟਾਵਾ ਕਰਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਭਾਰਤ ਪ੍ਰਸ਼ਾਸਿਤ ਕਸ਼ਮੀਰ ਅਤੇ ਉੱਥੋਂ ਦੇ ਲੋਕਾਂ ਨਾਲ ਵੀ ਬਹੁਤ ਪਿਆਰ ਹੈ।

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਸਰਪੰਚ ਸਤਪਾਲ ਸਿੰਘ ਦੇ ਕਤਲ ਕੇਸ ’ਚ ਨਾਮਜ਼ਦ 6 ਦੋਸ਼ੀਆਂ ’ਚੋਂ 4 ਕਾਬੂ ਅਗਲੀ ਖ਼ਬਰ ਸੀ.ਜੇ.ਪੀ. ਨੂੰ ਵਿਰੋਧ ਪ੍ਰਦਰਸ਼ਨ ਦੌਰਾਨ ਦੇਸ਼ ਭਰ ਤੋਂ ਵੱਖ-ਵੱਖ ਰਾਜਨੀਤਕ ਪਾਰਟੀਆਂ ਤੇ ਜਥੇਬੰਦੀਆਂ ਦਾ ਮਿਲ ਰਿਹੈ ਸਮਰਥਨ...
Ad Position 24
No active advertisement