12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਪਾਣੀ ਦੀ ਵਾਰੀ ਨੂੰ ਲੈ ਕੇ ਭਤੀਜੇ ਦੀ ਹੱਤਿਆ

Ad Position 21
No active advertisement
ਅਜੀਤ ਡੈਸਕ 25-07-2026
ਬਾਲਿਆਂਵਾਲੀ, 24 ਜੁਲਾਈ (ਕੁਲਦੀਪ ਮਤਵਾਲਾ)-ਜ਼ਿਲ੍ਹਾ ਬਠਿੰਡਾ ਦੇ ਪਿੰਡ ਡਿੱਖ ਵਿਖੇ ਖੇਤ ਨੂੰ ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਦੀ ਹੱਤਿਆ ਕਰ ਦੇਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਪਿੰਡ ਡਿੱਖ ਵਿਖੇ ਦੋ ਸਕੇ ਭਰਾਵਾਂ ਕੁਲਵੰਤ ਸਿੰਘ ਤੇ ਹਰਮੰਦਰ ਸਿੰਘ ਪੁੱਤਰ ਹਰਫੂਲ ਸਿੰਘ ਦਾ ਸਾਂਝੇ ਮੋਟਰ ਟਿਊਬਵੈੱਲ ਕੁਨੈਕਸ਼ਨ ਕਰਕੇ ਝਗੜਾ ਚੱਲਦਾ ਸੀ। ਇਸ ਦੌਰਾਨ ਹਰਮੰਦਰ ਸਿੰਘ ਕਾਲਾ ਤੇ ਉਸ ਦਾ ਪੁੱਤਰ ਆਕਾਸ਼ਦੀਪ ਸਿੰਘ (24) ਅੱਜ ਆਪਣੇ ਖੇਤ ’ਚ ਸਵੇਰੇ 6 ਵਜੇ ਪਾਣੀ ਲਗਾਉਣ ਗਏ ਸਨ,ਜਿਸ ਦੌਰਾਨ ਕੁਲਵੰਤ ਸਿੰਘ ਤੇ ਉਸ ਦੀ ਪਤਨੀ ਮਨਜੀਤ ਕੌਰ ਨੇ ਆਕਾਸ਼ਦੀਪ ਸਿੰਘ ਤੇ ਉਸ ਦਾ ਪਿਤਾ ਹਰਮੰਦਰ ਸਿੰਘ ’ਤੇ ਉਦੋਂ ਜਾਨਲੇਵਾ ਹਮਲਾ ਕਰ ਦਿੱਤਾ ਅਤੇ ਦੋਵਾਂ ਦੇ ਸਿਰਾਂ ’ਤੇ ਸੱਟਾਂ ਮਾਰੀਆਂ। ਲੋਕਾਂ ਨੂੰ ਪਤਾ ਲੱਗਣ ’ਤੇ ਦੋਵਾਂ ਨੂੰ ਸਰਕਾਰੀ ਹਸਪਤਾਲ ਰਾਮਪੁਰਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਡਾਕਟਰਾਂ ਵਲੋਂ ਆਕਾਸ਼ਦੀਪ ਸਿੰਘ ਮ੍ਰਿਤਕ ਐਲਾਨ ਦਿੱਤਾ ਗਿਆ, ਜਦਕਿ ਉਸ ਦਾ ਪਿਤਾ ਗੰਭੀਰ ਜ਼ਖ਼ਮੀ ਹੋਣ ਕਰਕੇ ਜ਼ੇਰੇ ਇਲਾਜ ਹੈ। ਇਸ ਸੰਬੰਧੀ ਥਾਣਾ ਬਾਲਿਆਂਵਾਲੀ ਵਲੋਂ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਸਿੰਘ ਮਹਿਰਾਜ ਨੇ ਦੱਸਿਆ ਪੁਲਿਸ ਥਾਣਾ ਬਾਲਿਆਂਵਾਲੀ ਦੇ ਏ.ਐਸ.ਆਈ. ਜਗਜੀਤ ਸਿੰਘ ਅਤੇ ਹੌਲਦਾਰ ਤੇਜ਼ੀ ਸਿੰਘ ਨੂੰ ਦਰਖ਼ਾਸਤ ਦਿੱਤੀ, ਪ੍ਰੰਤੂ ਉਕਤ ਦੋਵੇਂ ਪੁਲਿਸ ਮੁਲਾਜ਼ਮਾਂ ਦੀ ਢਿੱਲੀ ਕਾਰਗੁਜ਼ਾਰੀ ਹੀ ਆਕਾਸ਼ਦੀਪ ਦੀ ਮੌਤ ਦਾ ਕਾਰਨ ਬਣੀ ਹੈ। ਪ੍ਰਸ਼ੋਤਮ ਸਿੰਘ ਮਹਿਰਾਜ ਨੇ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜਿੰਨਾਂ ਚਿਰ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਲਾਸ਼ ਦਾ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਢਾਈ ਕੁ ਸਾਲ ਪਹਿਲਾਂ ਆਕਾਸ਼ਦੀਪ ਸਿੰਘ ਦਾ ਵਿਆਹ ਹੋਇਆ ਸੀ ਅਤੇ ਉਸ ਦੇ ਘਰੇ ਇਕ ਸਾਲ ਦੀ ਨੰਨ੍ਹੀ ਧੀ ਹੈ।
Ad Position 22
No active advertisement
ਪਿਛਲੀ ਖ਼ਬਰ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 506.74 ਮੀਟਰ ਪਹੁੰਚਿਆ ਅਗਲੀ ਖ਼ਬਰ ਪਿੰਡ ਅਲੀ ਕੇ ’ਚ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ
Ad Position 24